ਖ਼ਬਰਾਂ |

ਤਾਜ਼ਾ |

ਗੁਰਦਾਸਪੁਰ ’ਚ ਭੇਤਭਰੇ ਹਾਲਾਤ ਵਿੱਚ ਵਿਆਹੁਤਾ ਦੀ ਮੌਤ
Published : May 11, 2026, 9:10 pm IST
Updated : May 11, 2026, 9:10 pm IST
SHARE ARTICLE
Married woman dies under mysterious circumstances in Gurdaspur
Married woman dies under mysterious circumstances in Gurdaspur

ਪੇਕਾ ਪਰਿਵਾਰ ਨੇ ਮ੍ਰਿਤਕਾ ਦੇ ਪਤੀ, ਜੇਠ ਅਤੇ ਦਰਾਣੀ ’ਤੇ ਲਾਏ ਗੰਭੀਰ ਦੋਸ਼

ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਦਾਰਾਪੁਰ ਦੀ 26 ਸਾਲਾ ਵਿਆਹੁਤਾ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਤੋਂ ਬਾਅਦ ਮ੍ਰਿਤਕਾ ਦੇ ਪੇਕਾ ਪਰਿਵਾਰ ਵੱਲੋਂ ਮ੍ਰਿਤਕਾ ਦੇ ਘਰ ਵਾਾਲੇ ਦਰਾਣੀ ਅਤੇ ਜੇਠ ਤੇ ਕਤਲ ਕਰਨ ਦਾ ਸ਼ੱਕ ਜਤਾਇਆ ਹੈ। ਉੱਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ‌ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ।

ਮ੍ਰਿਤਕਾ ਜਿੰਦਰ ਦੇ ਪੇਕੇ ਪਰਿਵਾਰ ਦਾਾ ਕਹਿਣਾ ਕਿ ਜਿੰਦਰ ਦੇ ਕੋਈ ਵੀ ਔਲਾਦ ਨਹੀਂ ਸੀ ਇਸ ਕਾਰਨ ਸ਼ਰਾਬ ਚ ਟੱਲੀ ਹੋ ਕੇ ਅਕਸਰ ਹੀ ਉਸ ਦਾ ਪਤੀ ਉਸਦੀ ਮਾਰ ਕੁਟਾਈ ਕਰਦਾ ਰਹਿੰਦਾ ਸੀ ਅਤੇ ਹੋਰ ਵਿਆਹ ਕਰਾਉਣ ਦੀਆਂ ਗੱਲਾਂ ਵੀ ਕਰਦਾ ਸੀ। ਕੁੜੀ ਦੀ ਮੌਤ ਤੋਂ ਬਾਅਦ ਉਹ ਘਰ ਤੋਂ ਫਰਾਰ ਹੋ ਗਿਆ ਹੈ। ਜਿਸ ਕਾਰਨ ਉਹਨਾਂ ਦੇ ਸ਼ੱਕ ਦਾ ਘੇਰਾ ਹੋਰ ਵਧਿਆ ਹੈ। ਉਹਨਾਂ ਨੇ ਇਹ ਦਾਅਵਾ ਵੀ ਕੀਤਾ ਹੈ ਕਿ ਮ੍ਰਿਤਕਾ ਦੇ ਗਲੇ ਅਤੇ ਬਾਂਹ ’ਤੇ ਮਾਰਕੁਟਾਈ ਦੇ ਨਿਸ਼ਾਨ ਹਨ।

ਦੂਜੇ ਪਾਸੇ ਸਬੰਧਤ ਡੀਐਸਪੀ ਕੁਲਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਮ੍ਰਿਤਕਾ ਜਿੰਦਰ ਦੇ ਪੇਕਾ ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਜਿੰਦਰ ਦਾ ਕਤਲ ਕੀਤਾ ਗਿਆ ਹੈ ਜਾਂ ਫਿਰ ਉਸ ਦੀ ਮੌਤ ਮਾਰ ਕੁਟਾਈ ਕਰਨ ਹੋਈ ਮ੍ਰਿਤਕਾ ਦੇ ਪਰਿਵਾਰ ਦੇ ਬਿਆਨ ਲੈਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਜੇਕਰ ਕੁਝ ਅਜਿਹਾ ਨਿਕਲਿਆ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਏਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement