ਕੁਝ ਦਿਨ ਪਹਿਲਾਂ ਹੀ ਹੋ ਚੁੱਕੀ ਸੀ ਫ਼ਤਿਹਵੀਰ ਦੀ ਮੌਤ, PGI ਵਲੋਂ ਪੁਸ਼ਟੀ
Published : Jun 11, 2019, 4:00 pm IST
Updated : Jun 11, 2019, 4:00 pm IST
SHARE ARTICLE
fatehveer singh death
fatehveer singh death

ਬੋਰਵੈੱਲ 'ਚ 6 ਜੂਨ ਨੂੰ ਧਰਤੀ ਅੰਦਰ ਬੰਦ ਹੋਏ ਫਤਿਹ ਲਈ ਹਰ ਇਕ ਨੂੰ ਆਸ ਸੀ ਕਿ ਸ਼ਾਇਦ ਵਾਹਿਗੁਰੂ ਉਸਨੂੰ ਬਚਾ ਲਵੇ ਪਰ ਪ੍ਰਸ਼ਾਸਨ ਦੀ ਨਾਕਾਮੀ

ਚੰਡੀਗੜ੍ਹ : ਬੋਰਵੈੱਲ 'ਚ 6 ਜੂਨ ਨੂੰ ਧਰਤੀ ਅੰਦਰ ਬੰਦ ਹੋਏ ਫਤਿਹ ਲਈ ਹਰ ਇਕ ਨੂੰ ਆਸ ਸੀ ਕਿ ਸ਼ਾਇਦ ਵਾਹਿਗੁਰੂ ਉਸਨੂੰ ਬਚਾ ਲਵੇ ਪਰ ਪ੍ਰਸ਼ਾਸਨ ਦੀ ਨਾਕਾਮੀ ਰਹੀ ਕਿ ਅੱਜ ਫਤਿਹਵੀਰ ਸਾਡੇ ਵਿੱਚ ਨਹੀਂ ਰਿਹਾ। ਫ਼ਤਿਹਵੀਰ ਸਿੰਘ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਹੁਣ ਇਸ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। PGI ਵਲੋਂ ਬਿਆਨ ਜਾਰੀ ਕੀਤਾ ਗਿਆ ਹੈ ਕਿ ਫ਼ਤਿਹਵੀਰ ਦੀ ਮੌਤ ਕੁਝ ਦਿਨ ਪਹਿਲਾਂ ਹੀ ਹੋ ਗਈ ਸੀ।

 PGIPGI

ਦੱਸ ਦੇਈਏ ਕਿ ਅੱਜ ਸਵੇਰੇ 5:10 ਮਿੰਟ ‘ਤੇ ਫ਼ਤਹਿਵੀਰ ਨੂੰ ਰੱਸੀਆਂ ਅਤੇ ਕੁੰਢੀਆਂ ਦੀ ਮਦਦ ਨਾਲ ਉਸੇ ਪਾਈਪ ਰਾਹੀਂ ਖਿੱਚ ਕੇ ਬਾਹਰ ਕੱਢਿਆ ਗਿਆ। ਜਿਸ ਰਾਹੀਂ ਉਹ ਬੋਰ 'ਚ ਡਿੱਗਿਆ ਸੀ, ਦੱਸਿਆ ਜਾਂਦਾ ਹੈ ਕਿ ਬੋਰਵੈੱਲ 'ਚ ਫਸੇ ਦੋ ਸਾਲਾ ਫ਼ਤਿਹਵੀਰ ਸਿੰਘ ਨੂੰ ਮੰਗਵਾਲ ਦੇ ਗੁਰਿੰਦਰ ਸਿੰਘ ਨੇ ਬਾਹਰ ਕੱਢਿਆ ਹੈ।ਗੁਰਿੰਦਰ ਸਿੰਘ ਨੇ ਨਵੇਂ ਪੁੱਟੇ ਬੋਰਵੈੱਲ ਵਿੱਚ ਜਾ ਕੇ ਫਸੇ ਹੋਏ ਬੱਚੇ ਨੂੰ ਆਜ਼ਾਦ ਕੀਤਾ ਤੇ ਫਿਰ ਐਨਡੀਆਰਐਫ ਦੀਆਂ ਟੀਮਾਂ ਨੇ ਉਸ ਨੂੰ ਉੱਪਰ ਖਿੱਚ ਲਿਆ।ਜਿਸ ਤੋਂ ਤੁਰੰਤ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ।

Fatehveer SinghFatehveer Singh

ਅੱਜ ਸਵੇਰੇ ਫ਼ਤਿਹਵੀਰ ਦਾ ਪੋਸਟਮਾਰਟਮ ਕੀਤਾ ਗਿਆ ਸੀ। ਹਾਲਾਂਕਿ ਲੋਕਾਂ ਤੇ ਰਿਸ਼ਤੇਦਾਰਾਂ ‘ਚ ਸਰਕਾਰ ਪ੍ਰਤੀ ਗੁਸਾ ਹੈ। ਇਸਦੇ ਚਲਦੇ ਫਤਿਹ ਦੇ ਰਿਸ਼ਤੇਦਾਰਾਂ ਨੇ PGI ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲਾਫ ਭੜਾਸ ਕੱਢੀ। ਇਸ ਤੋਂ ਇਲਾਵਾ ਸੁਨਾਮ ਸ਼ਹਿਰ ਨੂੰ ਬੰਦ ਵੀ ਕਰ ਦਿੱਤਾ ਗਿਆ ਸੀ। ਕਿਸੇ ਨੇ ਵੀ ਅੱਜ ਆਪਣੀ ਦੁਕਾਨ ਨਹੀਂ ਖੋਲੀ ਤੇ ਹਰ ਕੋਈ ਫਤਿਹਵੀਰ ਦੇ ਪਰਿਵਾਰ ਦੇ ਦੁੱਖ ‘ਚ ਸ਼ਾਮਲ ਹੋਣਾ ਚਾਹੁੰਦਾ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement