ਬੋਰਵੈੱਲ ਵਿਚ ਡਿੱਗੇ ਦੋ ਸਾਲਾ ਫ਼ਤਿਹਵੀਰ ਸਿੰਘ ਨੂੰ 110 ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਸਵੇਰੇ ਕਰੀਬ ਸਾਢੇ 5 ਵਜੇ ਬਾਹਰ ਕੱਢ ਲਿਆ ਗਿਆ।
ਚੰਡੀਗੜ੍ਹ : ਬੋਰਵੈੱਲ ਵਿਚ ਡਿੱਗੇ ਦੋ ਸਾਲਾ ਫ਼ਤਿਹਵੀਰ ਸਿੰਘ ਨੂੰ 110 ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਸਵੇਰੇ ਕਰੀਬ ਸਾਢੇ 5 ਵਜੇ ਬਾਹਰ ਕੱਢ ਲਿਆ ਗਿਆ।ਬੋਰਵੈੱਲ 'ਚ ਡਿੱਗ ਮੌਤ ਦੇ ਮੂੰਹ 'ਚ ਗਏ ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਦਾ ਪੀ. ਜੀ. ਆਈ. 'ਚ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਫਤਿਹਵੀਰ ਨੂੰ ਪੀ. ਜੀ. ਆਈ. ਮ੍ਰਿਤਕ ਹੀ ਲਿਆਂਦਾ ਗਿਆ ਸੀ ਅਤੇ ਉਸ ਦਾ ਸਰੀਰ ਪੂਰੀ ਤਰ੍ਹਾਂ ਗਲ ਚੁੱਕਿਆ ਸੀ। ਹੁਣ ਪੋਸਟ ਮਾਰਟ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਆਖਰ ਉਸ ਦੀ ਮੌਤ ਕਦੋਂ ਅਤੇ ਕਿਸ ਕਾਰਨ ਹੋਈ ਹੈ।