ਪੀਜੀਆਈ 'ਚ ਫਤਿਹਵੀਰ ਦਾ ਪੋਸਟਮਾਰਟਮ ਹੋਇਆ ਖ਼ਤਮ
Published : Jun 11, 2019, 11:00 am IST
Updated : Jun 11, 2019, 11:13 am IST
SHARE ARTICLE
Fatehveer Singh
Fatehveer Singh

ਬੋਰਵੈੱਲ ਵਿਚ ਡਿਗ ਕੇ ਮੌਤੇ ਦੇ ਮੂੰਹ ਵਿਚ ਗਏ ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਦਾ ਪੀਜੀਆਈ ਵਿਚ...

ਚੰਡੀਗੜ੍ਹ: ਬੋਰਵੈੱਲ ਵਿਚ ਡਿਗ ਕੇ ਮੌਤੇ ਦੇ ਮੂੰਹ ਵਿਚ ਗਏ ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਦਾ ਪੀਜੀਆਈ ਵਿਚ ਪੋਸਟ ਮਾਰਟਮ ਕੀਤਾ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਫਤਿਹਵੀਰ ਨੂੰ ਪੀਜੀਆਈ ਮ੍ਰਿਤਕ ਹੀ ਲਿਆਂਦਾ ਗਿਆ ਸੀ ਅਤੇ ਉਸ ਦਾ ਸਰੀਰ ਪੂਰੀ ਤਰ੍ਹਾਂ ਗਲ ਚੁੱਕਿਆ ਸੀ। ਹੁਣ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਆਖਰ ਉਸ ਦੀ ਮੌਤ ਕਦੋਂ ਅਤੇ ਕਿਸ ਕਾਰਨ ਹੋਈ ਹੈ।

fatehveer singh postmortem PGIFatehveer Singh 

ਇਥੇ ਹੀ ਦੱਸਣਯੋਗ ਹੈ ਕਿ ਬੋਰਵੈੱਲ ਵਿਚ ਡਿੱਗੇ ਦੋ ਸਾਲਾ ਫਤਿਹਵੀਰ ਸਿੰਘ ਨੂੰ 110 ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਜ ਸਵੇਰੇ ਕਰੀਬ ਸਾਢੇ 5 ਵਜੇ ਬਾਹਰ ਕੱਢ ਲਿਆ ਗਿਆ ਸੀ। ਭਾਵੇਂ ਕਿ ਬੋਰਵੈੱਲ ਵਿਚੋਂ ਕੱਢਣ ਸਾਰ ਹੀ ਫਤਿਹਵੀਰ ਨੂੰ ਐਂਬੂਲੈਂਸ ਰਾਹੀਂ ਪੀਜੀਆਈ ਚੰਡੀਗੜ੍ਹ ਵਿਖੇ ਲਿਆਂਦਾ ਗਿਆ ਪਰ ਅਫ਼ਸੋਸ ਕਿ ਉਦੋਂ ਬਹੁਤ ਦੇਰ ਹੋ ਚੁੱਕੀ ਸੀ। ਪੀ. ਜੀ. ਆਈ. ਦੇ ਡਾਕਟਰਾਂ ਵਲੋਂ ਫਤਿਹਵੀਰ ਨੂੰ ਮ੍ਰਿਤਕ ਐਲਾਨਣ ਤੋਂ ਬਾਅਦ ਲੋਕਾਂ ਵਲੋਂ ਪੀ. ਜੀ. ਆਈ. ਬਾਹਰ ਲਗਾਤਾਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਗਰੀਬ ਦਾ ਬੱਚਾ ਸੀ ਤਾਂ ਹੀ ਮਰਨ ਦਿੱਤਾ ਗਿਆ।

PGIPGI Chandigarh 

ਲੋਕਾਂ ਵਲੋਂ ਕੈਪਟਨ ਸਰਕਾਰ ਖਿਲਾਫ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮ੍ਰਿਤਕ ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀ. ਜੀ. ਆਈ. ਦੇ ਡਾਕਟਰਾਂ ਵਲੋਂ 10 ਵਜੇ ਸ਼ੁਰੂ ਕਰ ਦਿੱਤਾ ਸੀ ਜੋ ਕਿ ਹੁਣ ਤੱਕ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸ ਦੇ ਲਈ ਡਾਕਟਰਾਂ ਦਾ ਵਿਸ਼ੇਸ਼ ਪੈਨਲ ਬਣਾਇਆ ਗਿਆ ਸੀ। ਫਿਲਹਾਲ ਡਾਕਟਰਾਂ ਦੀ ਮੰਨੀਏ ਤਾਂ ਫਤਿਹਵੀਰ ਸਿੰਘ ਦੀ ਮੌਤ ਪੀ. ਜੀ. ਆਈ. 'ਚ ਲਿਆਉਣ ਤੋਂ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਉਸ ਦਾ ਸਰੀਰ ਪੂਰੀ ਤਰ੍ਹਾਂ ਗਲ ਚੁੱਕਿਆ ਸੀ।

Parminder Singh DhindsaParminder Singh Dhindsa

ਪਰਮਿੰਦਰ ਢੀਂਡਸਾ ਵੀ ਪੁੱਜੇ ਪੀਜੀਆਈ: ਇਸ ਦੁੱਖ ਦੀ ਘੜੀ ਵਿਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਪੁੱਜ ਚੁੱਕੇ ਹਨ। ਹਾਲਾਂਕਿ ਫਤਿਹਵੀਰ ਦੀ ਮੌਤ ਤੋਂ ਬਾਅਦ ਪੀਜੀਆਈ ਬਾਹਰ ਲਗਾਤਾਰ ਲੋਕਾਂ ਵੁੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਲਈ ਪੀਜੀਆਈ ਦੇ ਬਾਹਰ ਭਾਰੀ ਸੁਰੱਖਿਆ ਫੋਰਸ ਲਾਈ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement