ਮਿਲਕਫੈਡ ਨੇ ਦੁੱਧ ਉਤਪਾਦਕਾਂ ਲਈ ਖ਼ਰੀਦ ਕੀਮਤਾਂ ਵਧਾਈਆਂ
Published : Jun 11, 2019, 8:13 pm IST
Updated : Jun 11, 2019, 8:14 pm IST
SHARE ARTICLE
Milkfed increases milk procurement rates for farmers to tune of Rs. 20 per kilo fat
Milkfed increases milk procurement rates for farmers to tune of Rs. 20 per kilo fat

ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਅੱਜ ਤੋਂ ਲਾਗੂ

ਚੰਡੀਗੜ੍ਹ: ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਡ (ਮਿਲਕਫੈਡ) ਵਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕੀਤੀ ਜਾਂਦੀ ਦੁੱਧ ਦੀ ਖ਼ਰੀਦ ਦੀਆਂ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ। ਇਹ ਵਾਧਾ ਅੱਜ 11 ਜੂਨ ਤੋ ਲਾਗੂ ਹੋ ਗਿਆ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਿਲਕਫੈਡ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿਤੀ।

Sukhjinder Singh RandhawaSukhjinder Singh Randhawa

ਸ. ਰੰਧਾਵਾ ਨੇ ਦੱਸਿਆ ਕਿ ਇਸ ਵਾਧੇ ਦਾ ਮੁੱਖ ਕਾਰਨ ਪਸੂ ਖੁਰਾਕ ਅਤੇ ਚਾਰੇ ਦੀ ਕੀਮਤਾਂ ਵਿੱਚ ਵਾਧਾ ਹੋਣ ਕਰਕੇ ਦੁੱਧ ਉਤਪਾਦਕਾਂ ਦੇ ਵਧੇ ਖਰਚੇ ਕਾਰਨ ਉਨ੍ਹਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਨਾਂ ਦੇ ਮੱਦੇਨਜਰ ਵੇਰਕਾ ਵੱਲੋਂ ਪਹਿਲਾਂ ਵੀ 21 ਅਪਰੈਲ ਨੂੰ 10 ਰੁਪਏ ਤੋਂ 20 ਰੁਪਏ ਅਤੇ 21 ਮਈ ਨੂੰ 20 ਰੁਪਏ ਪ੍ਰਤੀ ਕਿਲੋ ਫੈਟ ਵਧਾਏ ਗਏ ਹਨ।

ਇਸ ਮੌਕੇ ਮੀਟਿੰਗ ਵਿੱਚ ਮਿਲਕਫੈਡ ਦੇ ਪ੍ਰਬੰਧ ਨਿਰਦੇਸਕ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਸਹਿਕਾਰਤਾ ਮੰਤਰੀ ਨੂੰ ਦੱਸਿਆ ਕਿ ਵੇਰਕਾ ਹਮੇਸਾ ਆਪਣੇ ਦੁੱਧ ਉਤਪਾਦਕਾਂ ਨੂੰ ਉਤਮ ਦੁੱਧ ਪ੍ਰਾਪਤੀ ਕੀਮਤ ਮੁਹੱਈਆ ਕਰਾਉਣ ਵਿੱਚ ਵਿਸਵਾਸ ਰੱਖਦਾ ਹੈ। ਵੇਰਕਾ ਭਾਈਚਾਰਾ ਆਪਣੇ ਦੁੱਧ ਉਤਪਾਦਕ ਕਿਸਾਨਾਂ ਵਿੱਚ ਆਪਣੇ ਅਦਾਰੇ ਵੇਰਕਾ ਲਈ ਮਲਕੀਅਤ ਦੀ ਭਾਵਨਾ ਉਤਪਨ ਕਰਦਾ ਹੈ ਅਤੇ ਨਾਲ ਹੀ ਉਹਨਾਂ ਵਿੱਚ ਉਤਮ ਕੁਆਲਟੀ ਦਾ ਦੁੱਧ ਪੈਦਾ ਕਰਨ ਦੀ ਜਿੰਮੇਵਾਰੀ ਦੀ ਭਾਵਨਾ ਨੂੰ ਵੀ ਪੈਦਾ ਕਰਦਾ ਹੈ।

MilkMilk

ਅਜਿਹਾ ਕਰਨ ਲਈ ਮਿਲਕਫੈਡ ਆਪਣੇ ਦੁੱਧ ਉਤਪਾਦਕਾਂ ਨੂੰ ਸਭ ਤੋਂ ਉਤਮ ਦੁੱਧ ਪ੍ਰਾਪਤੀ ਕੀਮਤਾਂ ਦਿੰਦੇ ਹੋਏ ਇਹ ਯਕੀਨੀ ਬਣਾਉਂਦਾ ਹੈ ਕਿ ਦੁੱਧ ਉਤਪਾਦਕ ਉਤਮ ਕੁਆਲਟੀ ਦਾ ਦੁੱਧ ਮੁਹੱਈਆ ਕਰਵਾਉਣ, ਜਿਸ ਨਾਲ ਕਿ ਵੇਰਕਾ ਆਪਣੇ ਖਪਤਕਾਰਾਂ ਨੂੰ ਆਪਣੇ ਦੁੱਧ ਪਦਾਰਥਾਂ ਦੀ ਉਤਮ ਗੁੱਣਵਤਾ ਮੁਹੱਈਆ ਕਰਵਾਵੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement