
ਯੂਥ ਵਿੰਗ ਦੇ ਪੰਜਾਬ ਪ੍ਰਧਾਨ ਤੇ 6 ਜ਼ਿਲ੍ਹਾ ਪ੍ਰਧਾਨਾਂ ਨੇ ਦਿਤੇ ਅਸਤੀਫ਼ੇ
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਬਾਅਦ ਦੁਪਹਿਰ ਪਾਰਟੀ ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ। ਸਿਰਫ਼ ਇੰਨ੍ਹਾਂ ਹੀ ਨਹੀਂ, ਗਰੇਵਾਲ ਦੇ ਨਾਲ ਪੰਜਾਬ ਦੇ 6 ਜ਼ਿਲ੍ਹਾ ਪ੍ਰਧਾਨਾਂ ਨੇ ਵੀ ਆਪੋ-ਅਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਤਾ।
Surinder Grewal & 6 District President Resigns from Lok Insaaf Party
ਅਸਤੀਫ਼ਾ ਦੇਣ ਵਾਲੇ 6 ਜ਼ਿਲ੍ਹਾ ਪ੍ਰਧਾਨ ਹਨ- ਤਰਨਤਾਰਨ ਤੋਂ ਅੰਗਰੇਜ ਸਿੰਘ ਲਾਡੀ, ਕਪੂਰਥਲਾ ਤੋਂ ਅਮਨਦੀਪ ਸਿੰਘ ਸਹੋਤਾ, ਜਲੰਧਰ ਤੋਂ ਇਕਬਾਲ ਸਿੰਘ, ਹੁਸ਼ਿਆਰਪੁਰ ਤੋਂ ਸੁਖਵਿੰਦਰ ਸਿੰਘ, ਫ਼ਤਿਹਗੜ੍ਹ ਸਾਹਿਬ ਤੋਂ ਹਰਜਿੰਦਰ ਸਿੰਘ ਤੇ ਗੁਰਦਾਸਪੁਰ ਤੋਂ ਦਮਨਜੀਤ ਸਿੰਘ ਗਰੇਵਾਲ।
Simarjeet Singh Bains
ਅਸਤੀਫ਼ਾ ਦੇਣ ਮਗਰੋਂ ਗਰੇਵਾਲ ਨੇ ਦੋਸ਼ ਲਾਇਆ ਕਿ ਸਿਮਰਜੀਤ ਸਿੰਘ ਬੈਂਸ ਦੇ ਅੜੀਅਲ ਰਵੱਈਏ ਤੋਂ ਤੰਗ ਆ ਚੁੱਕੇ ਹਨ, ਜਿਸ ਕਰਕੇ ਉਹ ਅਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਉਨ੍ਹਾਂ ਨੇ ਪੰਜਾਬ ਲਈ ਕੰਮ ਕੀਤਾ ਹੈ, ਉਸ ਦੀ ਕਦੇ ਕੋਈ ਕਦਰ ਨਹੀਂ ਕੀਤੀ ਗਈ, ਸਗੋਂ ਢਾਂਚਾ ਭੰਗ ਕਰਕੇ ਉਨ੍ਹਾਂ ਦੀ ਪਿੱਠ ’ਚ ਛੁਰਾ ਮਾਰਿਆ ਹੈ, ਜਿਸ ਤੋਂ ਉਹ ਨਾਰਾਜ਼ ਹਨ। ਗਰੇਵਾਲ ਨੇ ਕਿਹਾ ਕਿ ਸਿਮਰਜੀਤ ਬੈਂਸ ਦੀਆਂ ਤਾਨਾਸ਼ਾਹੀਆਂ ਨੂੰ ਨਕਾਰਦੇ ਹੋਏ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।