ਦੂਸ਼ਿਤ ਦਰਿਆ- ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਹੈ ਸਰਕਾਰ: ਕੁਲਤਾਰ ਸਿੰਘ ਸੰਧਵਾਂ
Published : Jun 11, 2019, 5:57 pm IST
Updated : Jun 11, 2019, 5:58 pm IST
SHARE ARTICLE
Kultar Singh Sandhwan
Kultar Singh Sandhwan

'ਆਪ' ਆਗੂਆਂ ਨੇ ਸਰਕਾਰ ਨੂੰ ਰੱਜ ਕੇ ਕੋਸਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਰਿਆਵਾਂ ਸਮੇਤ ਪਾਣੀ ਦੇ ਸਾਰੇ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਿਤ ਕੀਤੇ ਜਾਣ ਨੂੰ ਪੰਜਾਬ ਸਮੇਤ ਰਾਜਸਥਾਨ ਤੱਕ ਦੇ ਲੋਕਾਂ ਦੀ ਜ਼ਿੰਦਗੀ ਨਾਲ ਸ਼ਰੇਆਮ ਖਿਲਵਾੜ ਕਰਾਰ ਦਿਤਾ ਹੈ। 'ਆਪ' ਹੈੱਡਕੁਆਟਰ ਵਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਵੰਤ ਸਿੰਘ ਪੰਡੋਰੀ,

Sarabjeet Kaur ManukeSarabjeet Kaur Manuke

ਮਨਜੀਤ ਸਿੰਘ ਬਿਲਾਸਪੁਰ ਅਤੇ ਜ਼ੋਨ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਦੀਆਂ ਨਹਿਰਾਂ 'ਚ ਚੱਲ ਰਹੇ ਪਲੀਤ ਪਾਣੀ ਲਈ ਸਿਰਫ਼ ਅਤੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ ਸਰਕਾਰ 'ਚ ਵੀ ਪਿਛਲੀ ਬਾਦਲ ਸਰਕਾਰ ਵਾਂਗ ਦਰਿਆਵਾਂ ਅਤੇ ਕੁਦਰਤੀ ਸਰੋਤਾਂ ਨੂੰ ਦੂਸ਼ਿਤ ਕਰਨ ਵਾਲੇ ਰਸੂਖਵਾਨ ਲੋਕਾਂ 'ਤੇ ਸਖ਼ਤੀ ਵਰਤਣ ਦੀ ਸਿਆਸੀ ਇੱਛਾ ਸ਼ਕਤੀ ਨਹੀਂ ਹੈ, ਜਦਕਿ ਅਜਿਹੇ ਹਰੇਕ ਜ਼ਿੰਮੇਵਾਰ ਅਫ਼ਸਰਾਂ ਅਤੇ ਫ਼ੈਕਟਰੀਆਂ ਮਾਲਕਾਂ 'ਤੇ ਸਮੂਹਿਕ ਕਤਲੇਆਮ ਦੇ ਦੋਸ਼ਾਂ ਤਹਿਤ ਫ਼ੌਜਦਾਰੀ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।

'ਆਪ' ਆਗੂਆਂ ਨੇ ਕਿਹਾ ਕਿ ਕਿਸੇ ਵੀ ਸ਼ਹਿਰ, ਪਿੰਡ ਜਾਂ ਫ਼ੈਕਟਰੀ ਦੀ ਨਿਕਾਸੀ-ਪਾਣੀ ਦੇ ਕੁਦਰਤੀ ਸਰੋਤਾਂ 'ਚ ਨਹੀਂ ਪੈਣੀ ਚਾਹੀਦੀ, ਸਰਕਾਰ ਇਸ ਗੱਲ ਨੂੰ ਯਕੀਨੀ ਬਣਾਵੇ। ਉਨ੍ਹਾਂ ਮੰਗ ਕੀਤੀ ਕਿ ਇਸ ਤਰ੍ਹਾਂ ਦੀ ਹਰੇਕ ਨਿਕਾਸੀ ਨੂੰ ਟਰੀਟਮੈਂਟ ਪਲਾਂਟ ਰਾਹੀਂ ਸੋਧ ਕੇ ਖੇਤੀਬਾੜੀ ਖੇਤਰ ਲਈ ਵਰਤਣ ਦੀ ਵਿਵਸਥਾ ਬਣਾਈ ਜਾਵੇ, ਇਸ ਤਰ੍ਹਾਂ ਸਿੰਚਾਈ ਦੇ ਪਾਣੀ ਦੀ ਕਮੀ ਵੀ ਦੂਰ ਹੋਵੇਗੀ।

AAPAAP

ਕੁਲਤਾਰ ਸਿੰਘ ਸੰਧਵਾਂ ਅਤੇ ਬੀਬੀ ਮਾਣੂੰਕੇ ਨੇ ਕਿਹਾ ਕਿ ਸ਼ਹਿਰੀ ਅਤੇ ਗ੍ਰਾਮੀਣ ਨਿਕਾਸੀਆਂ ਅਤੇ ਫ਼ੈਕਟਰੀਆਂ ਦੇ ਦੂਸ਼ਿਤ ਅਤੇ ਖ਼ਤਰਨਾਕ ਧਾਤੂਆਂ ਵਾਲੇ ਦੂਸ਼ਿਤ ਪਾਣੀ ਕਾਰਨ ਪੰਜਾਬ ਅਤੇ ਰਾਜਸਥਾਨ 'ਚ ਕੈਂਸਰ ਅਤੇ ਕਾਲਾ ਪੀਲੀਆ ਸਮੇਤ ਅਨੇਕ ਪ੍ਰਕਾਰ ਦੀਆਂ ਖ਼ਤਰਨਾਕ ਬਿਮਾਰੀਆਂ ਦਾ ਪ੍ਰਕੋਪ ਫੈਲ ਗਿਆ ਹੈ, ਕਿਉਂਕਿ ਮਾਲਵੇ ਸਮੇਤ ਪੰਜਾਬ ਦਾ 70 ਫ਼ੀਸਦੀ ਹਿੱਸਾ ਅਤੇ ਰਾਜਸਥਾਨ ਦਾ ਵੱਡਾ ਹਿੱਸਾ ਇਸ ਦੂਸ਼ਿਤ ਪਾਣੀ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ।

'ਆਪ' ਆਗੂਆਂ ਨੇ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਲੋਕਾਂ ਨੂੰ ਦੂਸ਼ਿਤ ਪਾਣੀ ਦਾ ਧੀਮਾ ਜ਼ਹਿਰ ਦੇਣ ਦੀ ਥਾਂ ਸਿੱਧਾ ਜ਼ਹਿਰ ਹੀ ਦੇ ਦੇਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement