ਪੰਜਾਬ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ 12 ਜੂਨ ਨੂੰ ਰਾਜਪਾਲ ਨੂੰ ਮੰਗ ਪੱਤਰ ਦੇਵੇਗੀ 'ਆਪ'
Published : Jun 11, 2020, 7:48 pm IST
Updated : Jun 11, 2020, 7:48 pm IST
SHARE ARTICLE
bhagwant mann
bhagwant mann

ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਸੜਕ ਤੋਂ ਸੰਸਦ ਤੱਕ ਸੰਘਰਸ਼ ਕਰਾਂਗੇ-ਭਗਵੰਤ ਮਾਨ

ਚੰਡੀਗੜ੍ਹ, 11 ਜੂਨ 2020 : ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਅਧਿਕਾਰਾਂ ਅਤੇ ਕਿਸਾਨਾਂ ਵਿਰੁੱਧ ਲਿਆਂਦੇ ਗਏ 3 ਖ਼ਤਰਨਾਕ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਆਮ ਆਦਮੀ ਪਾਰਟੀ ਪੰਜਾਬ ਦੀਆਂ ਜ਼ਿਲ੍ਹਾ ਇਕਾਈਆਂ ਸ਼ੁੱਕਰਵਾਰ 12 ਜੂਨ 2020 ਨੂੰ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ (ਮੰਗ ਪੱਤਰ) ਭੇਜਣਗੀਆਂ।

Bhagwant MannBhagwant Mann

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ।

Bhagwant Mann and others Bhagwant Mann and others

ਕਿਉਂਕਿ ਇਹ ਨਾ ਕੇਵਲ ਕਿਸਾਨ ਅਤੇ ਖੇਤੀਬਾੜੀ ਦੀ ਬਚੀ-ਖੁਚੀ ਹੋਂਦ ਲਈ ਕਤਰਾ ਹਨ ਸਗੋਂ ਸੂਬੇ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਇਨ੍ਹਾਂ ਮਾਰੂ ਫ਼ੈਸਲਿਆਂ ਵਿਰੁੱਧ ਡਟ ਕੇ ਲੜਾਈ ਲੜੇਗੀ।

Bhagwant MannBhagwant Mann

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement