ਮੁੱਖ ਸਕੱਤਰ ਵਲੋਂ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
Published : Jun 11, 2020, 10:45 am IST
Updated : Jun 11, 2020, 10:45 am IST
SHARE ARTICLE
File Photo
File Photo

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਅਥਾਰਟੀ ਨੂੰ ਮਈ, 2022 ਤਕ ਡੈਮ ਕਾਰਜਸ਼ੀਲ ਕਰਨ ਲਈ ਕਿਹਾ

ਚੰਡੀਗੜ੍ਹ, 10 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਦੀ ਸਿੰਜਾਈ ਅਤੇ ਵਾਤਾਵਰਨ-ਪੱਖੀ ਬਿਜਲੀ ਉਤਪਾਦਨ ਦੀ ਸਮਰੱਥਾ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅੱਜ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਅਥਾਰਟੀ ਨੂੰ ਨਿਰਦੇਸ਼ ਦਿਤੇ ਕਿ ਮਈ, 2022 ਦੀ ਨਿਰਧਾਰਤ ਸਮਾਂ ਸੀਮਾ ਅਨੁਸਾਰ ਇਸ ਪ੍ਰਾਜੈਕਟ ਨੂੰ ਕਾਰਜਸ਼ੀਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਪ੍ਰਾਜੈਕਟ ਦਾ ਨਿਰਮਾਣ ਰਾਵੀ ਦਰਿਆ ’ਤੇ ਕੀਤਾ ਜਾ ਰਿਹਾ ਹੈ, ਜਿਸ ਨਾਲ ਦਰਿਆ ਦੇ ਪਾਣੀ ਦਾ ਵਹਾਅ ਪਾਕਿਸਤਾਨ ਨੂੰ ਘੱਟ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ’ਤੇ ਪੰਜਾਬ ਅਤੇ ਜੰਮੂ-ਕਸ਼ਮੀਰ ਦੋਵੇਂ ਸੂਬਿਆਂ ਨੂੰ ਵੱਡਾ ਲਾਭ ਹੋਵੇਗਾ।

ਸ਼ਾਹਪੁਰਕੰਡੀ ਡੈਮ ਨਿਰਮਾਣ ਬੋਰਡ ਦੀ ਸਟੈਂਡਿੰਗ ਕਮੇਟੀ ਦੀ 11ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਹ ਰਾਜ ਦਾ ਇਕ ਵੱਕਾਰੀ ਪ੍ਰਾਜੈਕਟ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਸਿੰਧ ਜਲ ਸੰਧੀ ਅਨੁਸਾਰ ਦੇਸ਼ ਰਾਵੀ ਦਰਿਆ ਦੀ ਸਮਰਥਾ ਨੂੰ ਪੂਰਨ ਰੂਪ ਵਿਚ ਵਰਤਣ ਦੇ ਯੋਗ ਹੋ ਜਾਵੇਗਾ।
ਇਸ ਪ੍ਰਾਜੈਕਟ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਪ੍ਰਾਜੈਕਟ ਵਿਚ 55.50 ਮੀਟਰ ਉੱਚਾ ਡੈਮ, 7.7 ਕਿਲੋਮੀਟਰ ਲੰਬਾ ਹਾਈਡਲ ਚੈਨਲ ਅਤੇ 206 ਮੈਗਾਵਾਟ ਦੀ ਸਮਰਥਾ ਵਾਲੇ ਦੋ ਪਾਵਰ ਹਾਊਸ ਸ਼ਾਮਲ ਹਨ। ਇਸ ਪ੍ਰਾਜੈਕਟ ਰਾਹੀਂ ਪੰਜਾਬ ਵਿਚ ਤਕਰੀਬਨ 5000 ਹੈਕਟੇਅਰ ਅਤੇ ਜੰਮੂ ਕਸ਼ਮੀਰ ਵਿਚ ਤਕਰੀਬਨ 32173 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ।

File PhotoFile Photo

ਯੂ.ਬੀ.ਡੀ.ਸੀ. ਪ੍ਰਣਾਲੀ ਤਹਿਤ ਇਹ ਪ੍ਰਾਜੈਕਟ 1.18 ਲੱਖ ਹੈਕਟੇਅਰ ਰਕਬੇ ਵਿਚ ਸਿੰਜਾਈ ਸਹੂਲਤਾਂ ਪ੍ਰਦਾਨ ਕਰੇਗਾ। ਰਣਜੀਤ ਸਾਗਰ ਡੈਮ ਲਈ ਸ਼ਾਹਪੁਰਕੰਡੀ ਡੈਮ ਸੰਤੁਲਨ ਭੰਡਾਰ ਵਜੋਂ ਕੰਮ ਕਰੇਗਾ ਅਤੇ ਇਸ ਨੂੰ ਪੀਕਿੰਗ ਪਾਵਰ ਸਟੇਸ਼ਨ ਵਜੋਂ ਚਲਾਉਣ ਦੇ ਨਾਲ-ਨਾਲ ਮੌਨਸੂਨ ਦੌਰਾਨ ਇਸ ਦੀ ਪੂਰੀ ਸਮਰੱਥਾ ਦੀ ਵਰਤੋਂ ਦੇ ਯੋਗ ਬਣਾਏਗਾ। ਇਹ ਪ੍ਰਾਜੈਕਟ ਮੁਕੰਮਲ ਹੋਣ ਉਤੇ ਸਾਲਾਨਾ 1042 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।

ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਸ੍ਰੀਮਤੀ ਵਿਨੀ ਮਹਾਜਨ ਨੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਇਸ ਦੌਰਾਨ ਵਧੀਕ ਮੁੱਖ ਸਕੱਤਰ (ਪਾਵਰ) ਸ੍ਰੀ ਅਨਿਰੁਧ ਤਿਵਾੜੀ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਪੀਐਸਪੀਸੀਐਲ) ਸ੍ਰੀ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ (ਜਲ ਸਰੋਤ) ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ (ਵਿੱਤ) ਸ੍ਰੀ ਕੇ.ਏ.ਪੀ. ਸਿਨਹਾ, ਪੰਜਾਬ ਸਰਕਾਰ ਦੇ ਤਕਨੀਕੀ ਸਲਾਹਕਾਰ ਸ੍ਰੀ ਰੌਬਿਨ ਸੰਧੂ, ਚੀਫ ਇੰਜਨੀਅਰ (ਸ਼ਾਹਪੁਰਕੰਡੀ ਡੈਮ ਪ੍ਰਾਜੈਕਟ) ਸ੍ਰੀ ਐਸ ਕੇ ਸਲੂਜਾ, ਚੀਫ ਇੰਜਨੀਅਰ (ਸ਼ਾਹਪੁਰਕੰਡੀ ਡੈਮ ਡਿਜ਼ਾਈਨ) ਸ੍ਰੀ ਆਈ.ਡੀ. ਗੋਇਲ, ਵਿੱਤ ਸਲਾਹਕਾਰ ਅਤੇ ਮੁੱਖ ਲੇਖਾ ਅਧਿਕਾਰੀ (ਸ਼ਾਹਪੁਰਕੰਡੀ ਡੈਮ ਪ੍ਰੋਜੈਕਟ) ਸ੍ਰੀ ਸੁਰਿੰਦਰ ਮੋਹਨ ਹਾਜ਼ਰ ਸਨ।ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਅਥਾਰਟੀ ਨੂੰ ਮਈ, 2022 ਤਕ ਡੈਮ ਕਾਰਜਸ਼ੀਲ ਕਰਨ ਲਈ ਕਿਹਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement