
ਇਸ ਨਵੀਂ ਪ੍ਰਣਾਲੀ ਦੇ ਨਾਲ ਅਧਿਆਪਿਕਾਂ ਦੇ ਸਮੇਂ ਦੀ ਬੱਚਤ ਹੋਣ ਦੇ ਨਾਲ ਨਾਲ ਉਨ੍ਹਾ ਨੂੰ ਦਰਪੇਸ਼ ਮੁਸ਼ਕਲਾਂ ਵਿੱਚ ਵੀ ਕਮੀ ਆਵੇਗੀ।
ਚੰਡੀਗੜ੍ਹ 11 ਜੂਨ : ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ ਲਈ ਇੱਕ ਹੋਰ ਚੁੱਕਦੇ ਹੋਏ ਅਧਿਆਪਿਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇੱਕ ਨਵਾਂ ਸਾਫਟਵੇਅਰ ਤਿਆਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜੇ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ
Vijay Inder Singla
ਕਿ ਅਧਿਆਪਿਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਈ ਪੰਜਾਬ ਸਕੂਲ ਪੋਰਟਲ ਉੱਤੇ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਆਨਲਾਈਨ ਦਰਜ ਕਰਵਾਉਣ ਵਾਸਤੇ ਇਹ ਨਵਾਂ ਸਾਫਟ ਵੇਅਰ ਤਿਅਰ ਕੀਤਾ ਗਿਆ ਹੈ। ਇਸ ਦੀ ਮਦਦ ਨਾਲ ਹੁਣ ਅਧਿਆਪਿਕ ਆਪਣੀਆਂ ਮੁਸ਼ਕਲਾਂ ਨੂੰ ਆਨ ਲਈਨ ਪੰਜਾਬ ਸਕੂਲ ਪੋਰਟਲ ਉੱਤੇ ਆਪਣੇ ਨਿੱਜੀ ਅਕਾਉਂਟ ਵਿੱਚੋਂ ਅਪਲਾਈ ਕਰ ਸਕਣਗੇ।
punjab
ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਅਧਿਆਪਿਕਾਂ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਬਾਰੇ ਅਰਜ਼ੀਆਂ ਸਕੂਲ ਮੁਖੀਆਂ/ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮੁੱਖ ਦਫਤਰ ਵਿਖੇ ਦੇਣੀਆਂ ਪੈਂਦੀਆਂ ਸਨ।
Vijay Inder Singla
ਇਸ ਦੇ ਨਾਲ ਅਧਿਅਪਿਕਾਂ ਦਾ ਕਾਫੀ ਸਮਾਂ ਬਰਬਾਦ ਹੁੰਦਾ ਸੀ ਅਤੇ ਕਾਗਜੀ ਕਾਰਵਾਈ ਵਿੱਚ ਬਹੁਤ ਸਮਾਂ ਲਗਦਾ ਸੀ। ਇਸ ਨਵੀਂ ਪ੍ਰਣਾਲੀ ਦੇ ਨਾਲ ਅਧਿਆਪਿਕਾਂ ਦੇ ਸਮੇਂ ਦੀ ਬੱਚਤ ਹੋਣ ਦੇ ਨਾਲ ਨਾਲ ਉਨ੍ਹਾ ਨੂੰ ਦਰਪੇਸ਼ ਮੁਸ਼ਕਲਾਂ ਵਿੱਚ ਵੀ ਕਮੀ ਆਵੇਗੀ।
Punjab cm captain amrinder singh
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।