ਜੰਗਲਾਤ ਮੰਤਰੀ ਵੱਲੋਂ ਸੜਕੀ ਪ੍ਰਾਜੈਕਟਾਂ ਸਬੰਧੀ ਕਾਰਜਾਂ 'ਚ ਤੇਜੀ ਲਿਆਉਣ ਦੇ ਆਦੇਸ਼
Published : Jun 11, 2020, 6:01 pm IST
Updated : Jun 11, 2020, 6:01 pm IST
SHARE ARTICLE
Sadhu Singh Dharamsot
Sadhu Singh Dharamsot

ਕੌਮੀ ਸ਼ਾਹਰਾਹ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਪ੍ਰਾਜੈਕਟਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਚੰਡੀਗੜ੍ਹ, 11 ਜੂਨ : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਸੂਬੇ ਅੰਦਰ ਚਲ ਰਹੇ ਸੜਕੀ ਪ੍ਰਾਜੈਕਟਾਂ ਸਬੰਧੀ ਕਾਰਜਾਂ 'ਚ ਤੇਜੀ ਲਿਆਉਣ ਅਤੇ ਕਾਰਜ ਨਿਰਧਾਰਤ ਸਮੇਂ-ਸੀਮਾ ਅੰਦਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇੱਥੇ ਸਕੱਤਰੇਤ ਵਿਖੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੌਮੀ ਸ਼ਾਹਰਾਹ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਪ੍ਰਾਜੈਕਟਾਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਕੀਤਾ। ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰੁੱਖਾਂ ਨੂੰ ਛੇਤੀ ਕੱਟਣ ਦੀ ਜ਼ਰੂਰਤ ਵਾਲੇ ਪ੍ਰਾਜੈਕਟਾਂ ਦੇ ਮਾਮਲੇ 'ਚ ਰੁੱਖਾਂ ਕਟਾਈ ਅਤੇ ਵੇਚਣ ਸਬੰਧੀ ਵੱਖਰੀ ਤਜਵੀਜ ਤਿਆਰ ਕਰਨ ਲਈ ਵੀ ਕਿਹਾ।

Sadhu Singh DharamsotSadhu Singh Dharamsot

ਉਨ੍ਹਾਂ ਨੇ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਤਹਿਤ ਕੱਟੇ ਜਾਣ ਵਾਲੇ ਰੁੱਖਾਂ ਨੂੰ ਵੇਚਣ ਅਤੇ ਰੁੱਖਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਸਬੰਧੀ ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੀਆਂ ਕੀਮਤਾਂ ਦੇ ਅੰਕੜੇ ਇਕੱਤਰ ਕਰਨ ਦੇ ਆਦੇਸ਼ ਵੀ ਦਿੱਤੇ। ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ 'ਚ ਕੌਮੀ ਸ਼ਾਹਰਾਹ ਅਥਾਰਟੀ ਦੇ ਪੰਜ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਖੇਮਕਰਨ, ਰਾਮਸਰ ਤੋਂ ਡੇਰਾ ਬਾਬਾ ਨਾਨਕ, ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿਸਤਾਨ ਸਰਹੱਦੀ ਕਾਰੀਡੋਰ, ਤਲਵੰਡੀ ਭਾਈ ਤੋਂ ਫਿਰੋਜਪੁਰ ਅਤੇ ਲੁਧਿਆਣਾ-ਤਲਵੰਡੀ ਮਾਰਗ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਅਧੀਨ ਕੁੱਲ 23, 682 ਵਿੱਚੋਂ 20,038 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 3,644 ਰੁੱਖਾਂ ਦੀ ਕਟਾਈ ਵੀ ਜਲਦ ਮੁਕੰਮਲ ਹੋ ਜਾਵੇਗੀ।

photophoto

ਜੰਗਲਾਤ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ 'ਚ ਲੋਕ ਨਿਰਮਾਣ ਵਿਭਾਗ ਦੇ ਅੱਠ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨ੍ਹਾਂ ਵਿੱਚ ਪੱਟੀ ਤੋਂ ਖੇਮਕਰਨ, ਪੱਟੀ ਤੋਂ ਤਰਨ ਤਾਰਨ, ਬਾਘਾ ਪੁਰਾਣਾ ਤੋਂ ਮੁਦਕੀ ਜਵਾਹਰ ਸਿੰਘ ਵਾਲਾ, ਮੋਗਾ ਤੋਂ ਮੱਖੂ ਮਾਰਗ, ਅਬੋਹਰ ਤੋਂ ਡੱਬਵਾਲੀ, ਹਰੀਕੇ ਤੋਂ ਖਹਿਰਾ, ਭਾਮਿਆਲ ਤੋਂ ਜਾਮਿਆਲ ਅਤੇ ਲੁਧਿਆਣਾ-ਫਿਰੋਜਪੁਰ ਮਾਰਗ ਆਦਿ ਪ੍ਰਗਤੀ ਅਧੀਨ ਹਨ।

Sadhu Singh Dharamsot and Others Sadhu Singh Dharamsot 

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਰਗਾਂ ਤਹਿਤ 21,244 ਵਿੱਚੋਂ 18,993 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 4,675 ਰੁੱਖਾਂ ਦੀ ਕਟਾਈ ਵੀ ਛੇਤੀ ਹੀ ਹੋ ਜਾਵੇਗੀ। ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਜੰਗਲਾਤ ਸ੍ਰੀਮਤੀ ਰਵਨੀਤ ਕੌਰ, ਵਿਸ਼ੇਸ਼ ਸਕੱਤਰ ਜੰਗਲਾਤ ਸ੍ਰੀ ਕਰਨੇਸ਼ ਸ਼ਰਮਾ, ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ, ਜੰਗਲਾਤ ਕਾਰਪੋਰੇਸ਼ਨ ਤੇ ਐਮ.ਡੀ. ਸ੍ਰੀ ਐਚ.ਐਸ. ਗਰੇਵਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

Sadhu Singh DharamsotSadhu Singh Dharamsot

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement