ਅਮ੍ਰਿੰਤਸਰ 'ਚ ਇਕ ਹੋਰ ਮਹਿਲਾ ਦੀ ਕਰੋਨਾ ਵਾਇਰਸ ਨਾਲ ਹੋਈ ਮੌਤ
Published : Jun 11, 2020, 12:13 pm IST
Updated : Jun 11, 2020, 12:13 pm IST
SHARE ARTICLE
Covid 19
Covid 19

ਪੰਜਾਬ ਵਿਚ ਥੋੜੇ ਸਮੇਂ ਦੀ ਰਾਹਤ ਦੇ ਮਗਰੋਂ ਇਕ ਵਾਰ ਫਿਰ ਕਰੋਨਾ ਵਾਇਰਸ ਦੇ ਕੇਸਾਂ ਨੇ ਇਕ ਵਾਰ ਫਿਰ ਤੋਂ ਰਫਤਾਰ ਫੜੀ ਹੈ।

ਅਮ੍ਰਿੰਤਸਰ : ਪੰਜਾਬ ਵਿਚ ਥੋੜੇ ਸਮੇਂ ਦੀ ਰਾਹਤ ਦੇ ਮਗਰੋਂ ਇਕ ਵਾਰ ਫਿਰ ਕਰੋਨਾ ਵਾਇਰਸ ਦੇ ਕੇਸਾਂ ਨੇ ਇਕ ਵਾਰ ਫਿਰ ਤੋਂ ਰਫਤਾਰ ਫੜੀ ਹੈ। ਇਸ ਤਹਿਤ ਅੱਜ ਪੰਜਾਬ ਦੇ ਜ਼ਿਲ੍ਹਾ ਅਮ੍ਰਿੰਤਸਰ ਦੇ ਨਵਾਂ ਕੋਟ ਵਿਚ ਰਹਿਣ ਵਾਲੀ 60 ਸਾਲਾ ਬਜ਼ੁਰਗ ਔਰਤ ਅਮਰਜੀਤ ਕੌਰ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ। ਜ਼ਿਕਰਯੋਗ ਹੈ

Covid 19Covid 19

ਕਿ ਇਸ ਮੌਤ ਤੋਂ ਬਾਅਦ ਅਮ੍ਰਿੰਤਸਰ ਜ਼ਿਲੇ ਵਿਚ ਕਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 12 ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਵਿਚ ਇਸ ਸਮੇਂ 13 ਐਕਟਿਵ ਕੇਸ ਚੱਲ ਰਹੇ ਹਨ। ਦੱਸ ਦੱਈਏ ਕਿ ਸੂਬੇ ਵਿਚ ਵੀ ਕਰੋਨਾ ਵਾਇਰਸ ਦੇ ਕੇਸ ਕਾਫੀ ਤੇਜ਼ੀ ਨਾਲ ਵੱਧ ਰਹੇ ਹਨ।

Covid 19Covid 19

ਇਸ ਤਰ੍ਹਾਂ ਹੁਣ ਤੱਕ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸ ਦੀ ਗਿਣਤੀ 2800 ਨੂੰ ਪਾਰ ਕਰ ਚੁੱਕੀ ਹੈ ਅਤੇ ਹੁਣ ਤੱਕ ਸੂਬੇ ਵਿਚ 59 ਲੋਕਾਂ ਦੀ ਕਰੋਨਾ ਦੇ ਕਰਕੇ ਮੌਤ ਹੋ ਚੁੱਕੀ ਹੈ। ਇੱਥੇ ਇਕ ਰਾਹਤ ਦੀ ਗੱਲ ਇਹ ਵੀ ਹੈ ਕਿ ਪੰਜਾਬ ਦੇ ਲੋਕ ਕਰੋਨਾ ਵਾਇਰਸ ਦੇ ਨਾਲ  ਤਕੜੇ ਹੋ ਕੇ ਲੜ ਰਹੇ ਹਨ। ਜਿਸ ਤਹਿਤ ਹੁਣ ਤੱਕ ਕੁੱਲ ਕੇਸਾਂ ਵਿਚੋਂ 2200 ਤੋਂ ਜ਼ਿਆਦਾ ਲੋਕ ਸਿਹਤਯਾਬ ਹੋ ਚੁੱਕੇ ਹਨ।   

Covid 19Covid 19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement