ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਮਾਲ ਵਿਭਾਗ ਪੰਜਾਬ ਨੇ ਵੱਖ-ਵੱਖ ਵਿਭਾਗਾਂ ਤੇ ਡਿਪਟੀ ਕਮਿਸ਼ਨਰਾਂ..
Published : Jun 11, 2020, 9:06 am IST
Updated : Jun 11, 2020, 9:06 am IST
SHARE ARTICLE
corona
corona

ਕੋਰੋਨਾ ਦੀ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ

ਚੰਡੀਗੜ੍ਹ, 10 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਕੋਰੋਨਾ ਦੀ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਰਾਹੀਂ ਵੱਖ-ਵੱਖ ਵਿਭਾਗਾਂ ਤੇ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ 300 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਅੱਜ ਇਥੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ  ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਦਿਤੀ। ਉਨ੍ਹਾਂ ਦਸਿਆ ਕਿ 300 ਕਰੋੜ ਵਿਚੋਂ 200 ਕਰੋੜ ਰੁਪਏ ਵੱਖ-ਵੱਖ ਵਿਭਾਗਾਂ ਨੂੰ ਜਦਕਿ 100 ਰੁਪਏ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੰਡੇ ਗਏ ਹਨ। 

ਕਾਂਗੜ ਨੇ ਦਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਵੰਡੇ ਗਏ 100 ਕਰੋੜ ਰੁਪਏ ਵਿਚੋਂ 98 ਕਰੋੜ ਰੁਪਏ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿਚ ਭੇਜਣ, ਸੁੱਕਾ ਰਾਸ਼ਨ ਵੰਡਣ ਅਤੇ ਏਕਾਂਤਵਾਸ ਕੀਤੇ ਲੋਕਾਂ ’ਤੇ ਖਰਚੇ ਗਏ ਹਨ। ਕੈਬਨਿਟ ਮੰਤਰੀ ਨੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਨੂੰ ਪੰਜਾਬ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਕਿਹਾ ਕਿ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਕੋਵਿਡ-19 ਨਾਲ ਨਿਪਟਣ ਲਈ ਨੋਡਲ ਵਿਭਾਗ ਦੇ ਤੌਰ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਰੋਨਾ ਦੀ ਮਹਾਂਮਾਰੀ ਦੇ ਸਬੰਧ ਵਿਚ ਤਾਲਾਬੰਦੀ ਐਲਾਨਣ ਤੋਂ ਪਹਿਲਾਂ ਹੀ ਵਿਭਾਗ ਦੇ ਡਿਜ਼ਾਸਟਰ ਮੈਨੇਜਮੈਂਟ ਵਿੰਗ ਨੇ ਸਿਹਤ ਵਿਭਾਗ ਨੂੰ 25 ਕਰੋੜ ਰੁਪਏ ਇਸ ਬੀਮਾਰੀ ਨਾਲ ਲੜਨ ਲਈ ਜਾਰੀ ਕਰ ਦਿਤੇ ਸਨ।

ਕਾਂਗੜ ਨੇ ਦਸਿਆ ਕਿ ਇਸ ਬੀਮਾਰੀ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਪ੍ਰਾਪਤ ਰਾਸ਼ੀ ਅਤੇ ਪੰਜਾਬ ਸਰਕਾਰ ਵਲੋਂ ਅਪਣੇ ਖ਼ਜ਼ਾਨੇ ਵਿਚੋਂ ਜੋ ਡਿਜ਼ਾਸਟਰ ਮੈਨੇਜਮੈਂਟ ਲਈ ਪ੍ਰਾਪਤ ਹੋਇਆ ਸੀ ਉਹ ਵੱਖ-ਵੱਖ ਵਿਭਾਗਾਂ ਅਤੇ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਦੀਆਂ ਮੰਗਾਂ ਅਨੁਸਾਰ ਉਨ੍ਹਾਂ ਨੂੰ ਜਾਰੀ ਕਰ ਦਿਤਾ ਗਿਆ ਸੀ। ਇਸ ਤੋਂ ਇਲਾਵਾ ਵਿਭਾਗਾਂ ਅਤੇ ਜ਼ਿਲਿ੍ਹਆਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਤੁਰਤ ਹੱਲ ਕਰਨ ਲਈ ਸੂਬੇ ਦੀ ਕਾਰਜਕਾਰੀ ਕਮੇਟੀ ਦੀ ਰੋਜ਼ਾਨਾ ਮੁੱਖ ਸਕੱਤਰ ਦੀ ਅਗਵਾਈ ਵਿਚ ਮੀਟਿੰਗ ਹੁੰਦੀ ਹੈ। 

File PhotoFile Photo

ਉਨ੍ਹਾਂ ਦਸਿਆ ਕਿ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵਲੋਂ ਪੰਜਾਬ ਸਿਵਲ ਸਕੱਤਰੇਤ ਦੀ ਤੀਜੀ ਮੰਜ਼ਿਲ ’ਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੇ ਲੋਕਾਂ ਦੀਆਂ ਮੁਸ਼ਕਲਾਂ ਦਾ ਟੈਲੀਫ਼ੋਨ ’ਤੇ ਹੱਲ ਕਰਨ ਲਈ 24 ਘੰਟੇ ਸਟਾਫ ਹਾਜ਼ਰ ਰਹਿੰਦਾ ਹੈ ਅਤੇ 24 ਘੰਟਿਆਂ ਦੇ ਅੰਦਰ-ਅੰਦਰ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਦਸਿਆ ਕਿ ਕੰਟਰੋਲ ਰੂਮ ਵਿਚ ਲੋਕਾਂ ਦੇ ਹੁਣ ਤਕ 11 ਹਜ਼ਾਰ ਤੋਂ ਵੱਧ ਸਵਾਲ ਪਹੁੰਚ ਚੁੱਕੇ ਹਨ। ਉਨ੍ਹਾਂ ਦਸਿਆ ਕਿ ਜੇਕਰ ਕਿਸੇ ਪ੍ਰਭਾਵਤ ਵਿਅਕਤੀ ਨੂੰ ਕਿਸੇ ਕਿਸਮ ਦੀ ਲੋੜ ਹੋਵੇ ਤਾਂ ਉਹ ਤੁਰਤ ਉਥੋਂ ਦੇ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਨਾਲ ਸੰਪਰਕ ਕਰ ਕੇ ਮਦਦ ਹਾਸਲ ਕਰ ਸਕਦਾ ਹੈ।

ਉਨ੍ਹਾਂ ਕੋਰੋਨਾ ਦੀ ਮਹਾਮਾਰੀ ਨਾਲ ਲੜਾਈ ਵਿਚ ਡਟੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ’ਤੇ ਚਾਨਣਾ ਪਾਉਂਦਿਆਂ ਦਸਿਆ ਕਿ ਵਿਭਾਗ ਦੇ ਮੁਲਾਜ਼ਮਾਂ ਵਲੋਂ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਦੀ ਏਅਰਪੋਰਟ ’ਤੇ ਰਜਿਸਟਰੇਸ਼ਨ ਕਰ ਕੇ ਉਨ੍ਹਾਂ ਦੇ ਏਕਾਂਤਵਾਸ ਦੌਰਾਨ ਰੋਜ਼ਾਨਾ ਮੁਆਇਨਾ ਕਰ ਕੇ ਉਨ੍ਹਾਂ ਦਾ ਫਾਲੋਅਪ ਕੀਤਾ ਗਿਆ। ਕੋਵਿਡ ਦੇ ਲੱਛਣਾਂ ਵਾਲੇ ਲੋਕਾਂ ਨੂੰ ਵਿਭਾਗ ਦੇ ਨੋਡਲ ਅਫ਼ਸਰਾਂ ਵਲੋਂ ਜਿਥੇ ਸਟੇਟ ਕੁਆਰਨਟੀਨ ਸੈਂਟਰਾਂ ਵਿਚ ਲਿਜਾਇਆ ਗਿਆ ਉਥੇ ਬਿਨਾਂ ਲੱਛਣਾਂ ਵਾਲੇ ਲੋਕਾਂ ਨੂੰ ਘਰ ਭੇਜ ਕੇ ਸੈਲਫ਼ ਕੁਆਰਨਟੀਨ ਵਿਚ ਰੱਖਿਆ ਗਿਆ।

ਉਨ੍ਹਾਂ ਇਸ ਸੰਕਟ ਦੀ ਘੜੀ ਵਿਚ ਪੁਲਿਸ, ਸਿਹਤ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਦੀ ਸੇਵਾ ਵਿਚ ਲੱਗੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਸ ਬੀਮਾਰੀ ਤੋਂ ਬਚਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਣ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement