ਰਤਿੰਦਰਪਾਲ ਸਿੰਘ ਰਿੱਕੀ ਮਾਨ ਨੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ 
Published : Jun 11, 2020, 10:55 am IST
Updated : Jun 11, 2020, 10:55 am IST
SHARE ARTICLE
File Photo
File Photo

ਵਾਈਸ ਚੇਅਰਮੈਨ ਗੁਰਮੁੱਖ ਸਿੰਘ ਨੇ ਵੀ ਅਹੁਦਾ ਸੰਭਾਲਿਆ

ਪਟਿਆਲਾ, 10 ਜੂਨ (ਤੇਜਿੰਦਰ ਫ਼ਤਿਹਪੁਰ) : ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਦੇ ਨਵੇ ਨਿਯੁਕਤ ਕੀਤੇ ਗਏ ਚੇਅਰਮੈਨ  ਰਤਿੰਦਰਪਾਲ ਸਿੰਘ ਰਿੱਕੀ ਮਾਨ ਨੇ ਮਾਰਕੀਟ ਕਮੇਟੀ ਦੇ ਇੱਥੇ ਸਰਹਿੰਦ ਰੋਡ ’ਤੇ ਸਥਿਤ ਦਫ਼ਤਰ ਵਿਖੇ ਅਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਵ ਨਿਯੁਕਤ ਵਾਈਸ ਚੇਅਰਮੈਨ ਸ. ਗੁਰਮੁੱਖ ਸਿੰਘ ਨੇ ਵੀ ਆਪਣਾ ਅਹੁਦਾ ਸੰਭਾਲਿਆ। ਦੇਸ਼-ਵਿਦੇਸ਼ ਤੋਂ ਉਚ ਸਿਖਿਆ ਪ੍ਰਾਪਤ ਨਵ-ਨਿਯੁਕਤ ਨੌਜਵਾਨ ਚੇਅਰਮੈਨ ਰਿੱਕੀ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਧਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਸ ਉਪਰ ਉਹ ਹਰ ਹਾਲ ਖਰ੍ਹੇ ਉਤਰਨਗੇ। 

File PhotoFile Photo

ਰਿੱਕੀ ਮਾਨ ਨੇ ਕਿਹਾ ਕਿ ਉਹ ਮਾਰਕੀਟ ਕਮੇਟੀ ਪਟਿਆਲਾ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸ. ਰਿੱਕੀ ਮਾਨ ਨੇ ਕਿਹਾ ਕਿ ਉਹ ਛੇਤੀ ਹੀ ਕਿਸਾਨਾਂ, ਆੜਤੀਆਂ ਅਤੇ ਮੰਡੀਆਂ ਦੀ ਬਿਹਤਰੀ ਲਈ ਇਕ ਵਿਸ਼ੇਸ਼ ਕਾਰਜ-ਯੋਜਨਾ ਤਿਆਰ ਕਰਨਗੇ ਅਤੇ ਇਸ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। 

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਸ. ਰਿੱਕੀ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਲੋਕ ਸੇਵਾ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਮਾਣ-ਸਤਿਕਾਰ ਕਰਦਿਆਂ ਅਹਿਮ ਅਹੁਦੇ ਦੇ ਕੇ ਹੋਰ ਵਧ-ਚੜ੍ਹਕੇ ਲੋਕ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਸ. ਰਿੱਕੀ ਮਾਨ ਨੂੰ ਇਕ ਸਮਰਪਿਤ ਯੂਥ ਆਗੂ ਦਸਦਿਆਂ ਮਾਰਕੀਟ ਕਮੇਟੀ ਦਾ ਇਹ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿਤੀ।

ਇਸ ਮੌਕੇ ਸ. ਹਰਿੰਦਰ ਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਰਿੱਕੀ ਮਾਨ ਦੇ ਚੇਅਰਮੈਨ ਬਨਣ ਨਾਲ ਜਿੱਥੇ ਨੌਜਵਾਨਾਂ ਦੇ ਹੌਂਸਲੇ ਬੁਲੰਦ ਹੋਏ ਹਨ। ਉਥੇ ਹੀ ਜ਼ਿਲ੍ਹੇ ਦੀ ਸੱਭ ਤੋਂ ਵੱਡੀ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਬਜ਼ੀ ਤੇ ਅਨਾਜ ਮੰਡੀਆਂ ਦੀ ਦਸ਼ਾ ’ਚ ਸੁਧਾਰ ਹੋਵੇਗਾ ਨਾਲ ਹੀ ਕਿਸਾਨਾਂ ਅਤੇ ਆੜਤੀਆਂ ਦੇ ਮਸਲੇ ਵੀ ਹੱਲ ਹੋਣਗੇ।  
   ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਪਟਿਆਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੰਤੋਖ ਸਿੰਘ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਪੇਡਾ ਦੇ ਸੀਨੀਅਰ ਉਪ ਚੇਅਰਮੈਨ ਸ੍ਰੀ ਅਨਿਲ ਮੰਗਲਾ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਉਪ ਚੇਅਰਮੈਨ ਵੇਦ ਕਪੂਰ, ਸ. ਜੋਗਿੰਦਰ ਸਿੰਘ ਕਾਕੜਾ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਬਲਾਕ ਸੰਮਤੀ ਭੁਨਰਹੇੜੀ ਦੇ ਵਾਈਸ ਚੇਅਰਮੈਨ ਸ. ਅਮਨ ਰਣਜੀਤ ਸਿੰਘ ਨੈਣਾਂ, ਮਾਰਕੀਟ ਕਮੇਟੀ ਦੇ ਨਵੇਂ ਬਣੇ ਮੈਂਬਰਾਂ ਸਣੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement