ਪੰਜਾਬ ਅੰਦਰ ਸਾਰੇ ਸੜਕੀ ਪ੍ਰਾਜੈਕਟ ਤਹਿ ਸਮੇਂ ਅੰਦਰ ਪੂਰੇ ਕੀਤੇ ਜਾਣਗੇ : ਧਰਮਸੋਤ
Published : Jun 11, 2020, 8:36 pm IST
Updated : Jun 11, 2020, 8:36 pm IST
SHARE ARTICLE
Sadhu Singh Dharamsot
Sadhu Singh Dharamsot

ਕੌਮੀ ਸ਼ਾਹਰਾਹ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਪ੍ਰਾਜੈਕਟਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਸੂਬੇ ਅੰਦਰ ਚਲ ਰਹੇ ਸੜਕੀ ਪ੍ਰਾਜੈਕਟਾਂ ਸਬੰਧੀ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਕਾਰਜ ਨਿਰਧਾਰਤ ਸਮੇਂ-ਸੀਮਾ ਅੰਦਰ ਮੁਕੰਮਲ ਕਰਨ ਦੇ ਆਦੇਸ਼ ਦਿਤੇ ਹਨ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇਥੇ ਸਕੱਤਰੇਤ ਵਿਖੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੌਮੀ ਸ਼ਾਹਰਾਹ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਪ੍ਰਾਜੈਕਟਾਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਕੀਤਾ।

Sadhu Singh DharamsotSadhu Singh Dharamsot

ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰੁੱਖਾਂ ਨੂੰ ਛੇਤੀ ਕੱਟਣ ਦੀ ਜ਼ਰੂਰਤ ਵਾਲੇ ਪ੍ਰਾਜੈਕਟਾਂ ਦੇ ਮਾਮਲੇ 'ਚ ਰੁੱਖਾਂ ਕਟਾਈ ਅਤੇ ਵੇਚਣ ਸਬੰਧੀ ਵੱਖਰੀ ਤਜਵੀਜ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਤਹਿਤ ਕੱਟੇ ਜਾਣ ਵਾਲੇ ਰੁੱਖਾਂ ਨੂੰ ਵੇਚਣ ਅਤੇ ਰੁੱਖਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਸਬੰਧੀ ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੀਆਂ ਕੀਮਤਾਂ ਦੇ ਅੰਕੜੇ ਇਕੱਤਰ ਕਰਨ ਦੇ ਆਦੇਸ਼ ਵੀ ਦਿਤੇ।

Sadhu Singh DharamsotSadhu Singh Dharamsot

ਸ. ਧਰਮਸੋਤ ਨੇ ਦਸਿਆ ਕਿ ਪੰਜਾਬ 'ਚ ਕੌਮੀ ਸ਼ਾਹਰਾਹ ਅਥਾਰਟੀ ਦੇ ਪੰਜ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨ੍ਹਾਂ ਵਿਚ ਅੰਮ੍ਰਿਤਸਰ ਤੋਂ ਖੇਮਕਰਨ, ਰਾਮਸਰ ਤੋਂ ਡੇਰਾ ਬਾਬਾ ਨਾਨਕ, ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿਸਤਾਨ ਸਰਹੱਦੀ ਕਾਰੀਡੋਰ, ਤਲਵੰਡੀ ਭਾਈ ਤੋਂ ਫਿਰੋਜਪੁਰ ਅਤੇ ਲੁਧਿਆਣਾ-ਤਲਵੰਡੀ ਮਾਰਗ ਆਦਿ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਅਧੀਨ ਕੁੱਲ 23, 682 ਵਿਚੋਂ 20,038 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 3,644 ਰੁੱਖਾਂ ਦੀ ਕਟਾਈ ਵੀ ਜਲਦ ਮੁਕੰਮਲ ਹੋ ਜਾਵੇਗੀ।

Sadhu Singh DharamsotSadhu Singh Dharamsot

ਜੰਗਲਾਤ ਮੰਤਰੀ ਨੇ ਅੱਗੇ ਦਸਿਆ ਕਿ ਸੂਬੇ 'ਚ ਲੋਕ ਨਿਰਮਾਣ ਵਿਭਾਗ ਦੇ ਅੱਠ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨ੍ਹਾਂ ਵਿਚ ਪੱਟੀ ਤੋਂ ਖੇਮਕਰਨ, ਪੱਟੀ ਤੋਂ ਤਰਨ ਤਾਰਨ, ਬਾਘਾ ਪੁਰਾਣਾ ਤੋਂ ਮੁਦਕੀ ਜਵਾਹਰ ਸਿੰਘ ਵਾਲਾ, ਮੋਗਾ ਤੋਂ ਮੱਖੂ ਮਾਰਗ, ਅਬੋਹਰ ਤੋਂ ਡੱਬਵਾਲੀ, ਹਰੀਕੇ ਤੋਂ ਖਹਿਰਾ, ਭਾਮਿਆਲ ਤੋਂ ਜਾਮਿਆਲ ਅਤੇ ਲੁਧਿਆਣਾ-ਫਿਰੋਜਪੁਰ ਮਾਰਗ ਆਦਿ ਪ੍ਰਗਤੀ ਅਧੀਨ ਹਨ।

sadhu singh dharamsot sadhu singh dharamsot

ਉਨ੍ਹਾਂ ਦਸਿਆ ਕਿ ਇਨ੍ਹਾਂ ਮਾਰਗਾਂ ਤਹਿਤ 21,244 ਵਿਚੋਂ 18,993 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 4,675 ਰੁੱਖਾਂ ਦੀ ਕਟਾਈ ਵੀ ਛੇਤੀ ਹੀ ਹੋ ਜਾਵੇਗੀ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਜੰਗਲਾਤ ਸ੍ਰੀਮਤੀ ਰਵਨੀਤ ਕੌਰ, ਵਿਸ਼ੇਸ਼ ਸਕੱਤਰ ਜੰਗਲਾਤ ਸ੍ਰੀ ਕਰਨੇਸ਼ ਸ਼ਰਮਾ, ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ, ਜੰਗਲਾਤ ਕਾਰਪੋਰੇਸ਼ਨ ਤੇ ਐਮ.ਡੀ. ਸ੍ਰੀ ਐਚ.ਐਸ. ਗਰੇਵਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement