ਸੂਬੇ ਅੰਦਰ ਚੱਲ ਰਹੇ ਮਾਫ਼ੀਆ ਰਾਜ ਨੂੰ 'ਆਪ' ਦੀ ਸਰਕਾਰ ਆਉਣ 'ਤੇ ਖ਼ਤਮ ਕੀਤਾ ਜਾਵੇਗਾ: ਸੰਧਵਾਂ
Published : Jun 11, 2020, 9:14 am IST
Updated : Jun 11, 2020, 9:15 am IST
SHARE ARTICLE
ਸੂਬੇ ਅੰਦਰ ਚੱਲ ਰਹੇ ਮਾਫ਼ੀਆ ਰਾਜ ਨੂੰ 'ਆਪ' ਦੀ ਸਰਕਾਰ ਆਉਣ 'ਤੇ ਖ਼ਤਮ ਕੀਤਾ ਜਾਵੇਗਾ: ਕੁਲਤਾਰ ਸਿੰਘ ਸੰਧਵਾਂ
ਸੂਬੇ ਅੰਦਰ ਚੱਲ ਰਹੇ ਮਾਫ਼ੀਆ ਰਾਜ ਨੂੰ 'ਆਪ' ਦੀ ਸਰਕਾਰ ਆਉਣ 'ਤੇ ਖ਼ਤਮ ਕੀਤਾ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਨਾਭਾ ਹਲਕੇ ਦੇ ਆਮ ਆਦਮੀ ਪਾਰਟੀ ਵਲੰਟੀਅਰਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

ਨਾਭਾ, 10 ਜੂਨ (ਬਲਵੰਤ ਸਿੰਘ ਹਿਆਣ): ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਸਮੂਹ ਵਲੰਟੀਅਰਾਂ ਦੀ ਇੱਕ  ਅਹਿਮ ਬੈਠਕ ਅੱਜ ਸਥਾਨਕ ਸਮਾਜ ਭਲਾਈ ਭਵਨ ਪਟਿਆਲਾ ਰੋਡ, ਨਾਭਾ ਵਿਖੇ ਹੋਈ ਜਿਸ ਵਿੱਚ ਹਲਕੇ ਦੇ ਵੱਡੀ ਗਿਣਤੀ ਵਿੱਚ ਐਕਟਿਵ ਵਲੰਟੀਅਰਾਂ ਤੇ ਅਹੁਦੇਦਾਰਾਂ ਨੇ ਸਮੂਲੀਅਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ  ਦਲ ਤੇ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ।

ਇਸ ਮੌਕੇ ਲੋਕ ਸਭਾ ਹਲਕਾ ਪਟਿਆਲਾ ਦੇ ਨਵ ਨਿਯੁਕਤ ਕੀਤੇ ਗਏ ਇੰਚਾਰਜ ਹਲਕਾ ਕੋਟਕਪੂਰਾ ਤੋਂ ਐਮ.ਐਲ.ਏ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੋਆਰਡੀਨੇਟਰ ਐਡਵੋਕੇਟ ਸਤਵੀਰ ਸਿੰਘ ਬਖਸੀਵਾਲਾ  ਤੇ ਜਿਲ੍ਹਾ ਪ੍ਰਧਾਨ ਚੇਤਨ ਸਿੰਘ ਜੋੜਾਮਾਜਰਾ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰਕੇ ਪਾਰਟੀ ਨੂੰ ਬੂਥ ਪੱਧਰ ਤੋਂ ਮਜਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਕਮਰਕੱਸੇ ਕਸਣ ਲਈ ਵਲੰਟੀਅਰਾਂ ਨੂੰ ਲਾਮਬੰਦ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਹਿਲਾ ਲਗਾਤਾਰ 10 ਸਾਲ ਪੰਜਾਬ ਦੇ ਲੋਕਾਂ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਸੰਤਾਪ ਭੋਗਿਆ ਅਤੇ ਹੁਣ ਪਿਛਲੇਂ ਸਾਢੇ ਤਿੰਨ ਸਾਲ ਤੋਂ ਕੈਪਟਨ ਸਰਕਾਰ ਵਿੱਚ ਵੀ ਚੱਲ ਰਹੇ ਜੰਗਲ ਤੇ ਅਫਸਰਸਾਹੀ ਰਾਜ ਤੋਂ ਪੂਰੀ ਤਰ੍ਹਾਂ ਤੰਗ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਚੱਲ ਰਹੀ ਇਮਾਨਦਾਰ ਕੇਜਰੀਵਾਲ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਪੰਜਾਬ ਦੇ ਲੋਕ ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ ਬੈਠੇ ਹਨ।

ਸ. ਸੰਧਵਾਂ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਰੇਤ, ਕੇਬਲ, ਟਰਾਸਪੋਰਟ, ਗੁੰਡਾ ਟੈਕਸ, ਸਰਾਬ ਅਤੇ ਨਸਾ ਸਮਗਲਰਾਂ ਸਮੇਤ ਹਰ ਪੱਧਰ ਤੇ ਮਾਫੀਆ ਰਾਜ ਕਾਇਮ ਹੈ ਜਿਸ ਨੂੰ ਆਪ ਦੀ ਸਰਕਾਰ ਆਉਣ ਤੇ ਖਤਮ ਕੀਤਾ ਜਾਵੇਗਾ। ਲੋਕ ਸਭਾ ਦੇ ਕੋਆਰਡੀਨੇਟਰ ਐਡਵੋਕੇਟ ਸਤਵੀਰ ਸਿੰਘ ਬਖਸੀਵਾਲਾ ਤੇ ਜਿਲ੍ਹਾ ਪ੍ਰਧਾਨ ਚੇਤਨ ਸਿੰਘ ਜੋੜਾਮਾਜਰਾ ਨੇ ਵਲੰਟੀਅਰਾਂ ਨੂੰ 2022 ਦੀਆਂ ਤਿਆਰੀਆਂ ਵਿੱਚ ਪੂਰੀ ਤਰ੍ਹਾਂ ਜੁੱਟ ਜਾਣ ਲਈ ਕਿਹਾ ਤਾਂ ਜੋ ਪਾਰਟੀ ਨੂੰ ਬੂਥ ਤੇ ਬਲਾਕ ਪੱਧਰ ਤੇ ਮਜਬੂਤ ਕਰਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਤੇ ਹਰ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

ਇਸ ਮੌਕੇ ਹਲਕਾ ਆਗੂ ਜੱਸੀ ਸੋਹੀਆਂ ਵਾਲਾ, ਜਿਲਾ ਸੰਗਰੂਰ ਦੇ ਪ੍ਰਧਾਨ ਰਾਜਵੰਤ ਸਿੰਘ ਘੁੱਲੀ, ਹਲਕਾ ਅਬਜ਼ਰਵਰ ਅਮਰਦੀਪ ਸਿੰਘ ਧਾਂਦਰਾ, ਐਸ.ਸੀ ਵਿੰਗ ਦੇ ਸਾਬਕਾ ਜਿਲ੍ਹਾ ਪ੍ਰਧਾਨ ਵਰਿੰਦਰ ਬਿੱਟੂ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਸਹਿਰੀ ਬਲਾਕ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ, ਯੂਥ ਦੇ ਅਹੁਦੇਦਾਰ ਗੁਰਲਾਲ ਸਿੰਘ ਮੱਲ੍ਹੀ, ਕੁਲਵੰਤ ਸਿੰਘ ਢੀਂਗੀ, ਜਸਮੀਤ ਕੌਰ ਅਕਾਲਗੜ੍ਹ ਆਦਿ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement