ਪੁੱਤਰ ਨੇ ਮਾਂ ਨਾਲ ਮਿਲ ਕੇ ਕੀਤਾ ਪਿਤਾ ਦਾ ਕਤਲ 
Published : Jun 11, 2020, 10:16 am IST
Updated : Jun 11, 2020, 10:16 am IST
SHARE ARTICLE
File Photo
File Photo

ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿਚ ਇਕ ਪੁੱਤਰ ਨੇ ਮਾਂ ਨਾਲ ਮਿਲ ਕੇ ਅਪਣੇ ਬਜ਼ੁਰਗ ਪਿਉ ਦਾ ਬੇਹਰਿਮੀ ਨਾਲ ਕਤਲ ਕਰ ਦਿਤਾ।

ਲੁਧਿਆਣਾ, 10 ਜੂਨ (ਪਪ): ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿਚ ਇਕ ਪੁੱਤਰ ਨੇ ਮਾਂ ਨਾਲ ਮਿਲ ਕੇ ਅਪਣੇ ਬਜ਼ੁਰਗ ਪਿਉ ਦਾ ਬੇਹਰਿਮੀ ਨਾਲ ਕਤਲ ਕਰ ਦਿਤਾ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸ਼ਾਮ ਸਿੰਘ ਆਨੰਦ (75) ਵਜੋਂ ਕੀਤੀ ਗਈ ਹੈ ਅਤੇ ਉਹ ਇਫ਼ਕੋ ਤੋਂ ਜਨਰਲ ਮੈਨੇਜਰ ਦੇ ਤੌਰ ਉਤੇ ਸੇਵਾਮੁਕਤ ਹੋਇਆ ਸੀ। ਘਰੇਲੂ ਕਲੇਸ਼ ਦੇ ਚਲਦਿਆਂ ਸ਼ਾਮ ਸਿੰਘ ਆਨੰਦ ਦੀ ਪਤਨੀ ਚਰਨਜੀਤ ਕੌਰ ਅਤੇ ਉਸ ਦੇ ਬੇਟੇ ਜਤਿੰਦਰ ਸਿੰਘ ਨੇ ਉਸ ਦਾ ਕਤਲ ਕਰ ਦਿਤਾ। ਇਸ ਘਟਨਾ ਦਾ ਪਤਾ ਅੱਜ ਦੁਪਹਿਰ 12 ਵਜੇ ਦੇ ਕਰੀਬ ਉਸ ਵੇਲੇ ਲੱਗਾ, ਜਦੋਂ ਗੁਆਂਢੀ ਉਨ੍ਹਾਂ ਦੇ ਘਰ ਆਇਆ। ਇਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ। ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਸਰੀਰ ਉਤੇ ਚਾਕੂਆਂ ਅਤੇ ਹੋਰ ਤੇਜ਼ਧਾਰ ਨਾਲ ਕੀਤੇ ਜ਼ਖ਼ਮਾਂ ਦੇ ਕਈ ਨਿਸ਼ਾਨ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement