ਦੇਸ਼ ਵਿਚ ਕੋਰੋਨਾ ਦੇ 94 ਹਜ਼ਾਰ ਨਵੇਂ ਮਾਮਲੇ, 6148 ਲੋਕਾਂ ਦੀ ਮੌਤ
Published : Jun 11, 2021, 6:43 am IST
Updated : Jun 11, 2021, 6:44 am IST
SHARE ARTICLE
image
image

ਦੇਸ਼ ਵਿਚ ਕੋਰੋਨਾ ਦੇ 94 ਹਜ਼ਾਰ ਨਵੇਂ ਮਾਮਲੇ, 6148 ਲੋਕਾਂ ਦੀ ਮੌਤ


ਨਵੀਂ ਦਿੱਲੀ, 10 ਜੂਨ : ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 94,052 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਪੀੜਤਾਂ ਦੀ ਗਿਣਤੀ ਵਧ ਕੇ 2,91,83,121 ਹੋ ਗਈ | ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 6,148 ਲੋਕਾਂ ਦੀ ਵਾਇਰਸ ਨਾਲ ਮੌਤ ਤੋਂ ਬਾਅਦ ਮਿ੍ਤਕਾਂ ਦਾ ਅੰਕੜਾ ਵੱਧ ਕੇ 3,59,676 ਹੋ ਗਿਆ ਹੈ | ਮਹਾਂਮਾਰੀ ਦੇ ਕਹਿਰ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਇਕ ਦਿਨ 'ਚ ਵਾਇਰਸ ਨਾਲ ਮੌਤ ਦੇ ਇਹ ਸੱਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ | ਕੋਵਿਡ-19 ਨਾਲ ਮੌਤ ਦਰ 1.23 ਫ਼ੀਸਦ ਹੈ |  ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ  ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ 60 ਦਿਨ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ ਹੁਣ 11,67,952 ਹੈ, ਜੋ ਕੁਲ ਮਾਮਲਿਆਂ ਦਾ 4 ਫ਼ੀਸਦ ਹੈ | ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵੀ ਵੱਧ ਕੇ 94.77 ਫ਼ੀ ਸਦ ਹੋ ਗਈ ਹੈ |                   (ਪੀਟੀਆਈ)  
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement