'ਪੰਜਾਬ ਦੇ ਕੈਪਟਨ' ਦੀ ਥਾਂ 'ਘੁਟਾਲਿਆਂ ਦੇ ਕੈਪਟਨ' ਦੇ ਬੋਰਡ ਲੱਗਣੇ ਚਾਹੀਦੇ ਹਨ-ਹਰਪਾਲ ਚੀਮਾ
Published : Jun 11, 2021, 5:03 pm IST
Updated : Jun 11, 2021, 5:13 pm IST
SHARE ARTICLE
Harpal Cheema and Captain Amarinder Singh
Harpal Cheema and Captain Amarinder Singh

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਥਾਂ ਥਾਂ ਲੱਗੇ 'ਪੰਜਾਬ ਦੇ ਕੈਪਟਨ' ਦੇ ਲੱਗੇ ਬੋਰਡਾਂ ਦੀ ਥਾਂ 'ਘੁਟਾਲਿਆਂ ਦੇ ਕੈਪਟਨ' ਦੇ ਬੋਰਡ ਲੱਗਣੇ ਚਾਹੀਦੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Cheema) ਨੇ ਕਿਹਾ ਕਿ ਸਿੱਧ ਹੋ ਚੁੱਕਾ ਹੈ ਕਿ ਕਾਂਗਰਸ (Congress) ਭ੍ਰਿਸ਼ਟਾਚਾਰੀਆਂ ਤੇ ਘੋਟਾਲਿਆਂ ਦੀ ਪਾਰਟੀ ਹੈ ਕਿਉਂਕਿ ਪਹਿਲਾਂ  ਤਾਂ ਕੇਵਲ ਵਿਰੋਧੀ ਹੀ ਕਹਿੰਦੇ  ਸਨ, ਪਰ ਹੁੱਣ ਤਾਂ ਕਾਂਗਰਸ ਪਾਰਟੀ ਦੇ ਵਿਧਾਇਕ ਹੀ ਮੰਨ ਰਹੇ ਹਨ ਕਿ ਕਾਂਗਰਸ ਦੇ ਵਜ਼ੀਰ ਚੋਰ ਤੇ ਰਾਜਾ ਨਿਕੰਮਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਥਾਂ ਥਾਂ ਲੱਗੇ 'ਪੰਜਾਬ ਦੇ ਕੈਪਟਨ' ਦੇ ਲੱਗੇ ਬੋਰਡਾਂ ਦੀ ਥਾਂ 'ਘੁਟਾਲਿਆਂ ਦੇ ਕੈਪਟਨ' ਦੇ ਬੋਰਡ ਲੱਗਣੇ ਚਾਹੀਦੇ ਹਨ।

Harpal Cheema Harpal Cheema

ਹੋਰ ਪੜ੍ਹੋ: ਤੱਥ ਜਾਂਚ: ਨਵਜੋਤ ਸਿੱਧੂ ਅਤੇ ਅਮਿਤ ਸ਼ਾਹ ਵਿਚਾਲੇ ਗੁਪਤ ਮੀਟਿੰਗਾਂ ਦਾ ਦਾਅਵਾ ਕਰਦੀ ਖ਼ਬਰ ਫਰਜੀ

ਸੁੱਕਰਵਾਰ ਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਨੇ ਪੰਜਾਬ ਦੀ ਸੱਤਾ 'ਤੇ ਕਾਬਜ ਹੋ ਕੇ ਪੰਜਾਬ (Punjab) ਦੇ ਖਜਾਨੇ, ਕੁਦਰਤੀ ਸਾਧਨਾਂ ਅਤੇ ਪੰਜਾਬਵਾਸੀਆਂ ਨੂੰ ਲੁੱਟਿਆਂ ਤੇ ਕੁੱਟਿਆ ਹੈ। ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਕੀਤੇ ਘੁਟਾਲਿਆਂ ਦੀ ਸੂਚੀਆਂ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਣਾਈਆਂ ਅਤੇ ਕਾਂਗਰਸ ਹਾਈਕਮਾਂਡ ਅੱਗੇ ਪੇਸ ਕੀਤੀਆਂ, ਪਰ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠ ਕੇ ਅਮਰਿੰਦਰ ਸਿੰਘ ਨੇ ਚੋਰ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਖਲਿਾਫ ਕੋਈ ਕਾਰਵਾਈ ਨਹੀਂ ਕੀਤੀ।

Captain amrinder singhCaptain amrinder singh

ਹੋਰ ਪੜ੍ਹੋ: ਕਾਲ ਬਣ ਕੇ ਆਇਆ ਮੀਂਹ, ਕੰਧ ਡਿੱਗਣ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਚੀਮਾ ਨੇ ਦੋਸ ਲਾਇਆ ਕਿ ਅਮਰਿੰਦਰ ਸਿੰਘ ਸਿਰਫ਼ ਕੁਰਸੀ ਬਚਾਉਣ ਲਈ ਚੋਰ ਮੰਤਰੀਆਂ, ਵਿਧਾਇਕਾਂ ਦੀ ਸੂਚੀ ਤਿਆਰ ਕਰ ਸਕਦਾ ਹੈ, ਕਾਰਵਾਈ ਨਹੀਂ ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਾਬਿਤ ਹੋ ਚੁਕਿਆ ਕਿ ਅਮਰਿੰਦਰ ਸਿੰਘ (Captain Amarinder Singh) ਘੋਟਾਲਿਆਂ ਦਾ ਹੀ ਕੈਪਟਨ ਹੈ। ਕਾਂਗਰਸ ਦੇ ਚੋਰ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਸੂਚੀਆਂ ਹੀ ਅਮਰਿੰਦਰ ਸਿੰਘ ਦਾ ਕਬੂਲਨਾਮਾ ਹੈ ਕਿ ਉਹ ਮਾਫੀਆ ਤੇ ਭ੍ਰਿਸ਼ਟਾਚਾਰੀਆਂ ਦੀ ਸਰਕਾਰ ਚਲਾ ਰਹੇ ਹਨ।

Aam Aadmi Party Punjab Aam Aadmi Party Punjab

ਹੋਰ ਪੜ੍ਹੋ: ਗੁਰਦੁਆਰੇ ਦੇ ਸਾਬਕਾ ਪ੍ਰਧਾਨ ਨੇ ਚੁੱਕਿਆ ਖੌਫ਼ਨਾਕ ਕਦਮ, ਸੁਸਾਈਡ ਨੋਟ ’ਚ ਸਰਪੰਚ ’ਤੇ ਲਾਏ ਗੰਭੀਰ ਦੋਸ਼

ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੂੰ ਤਾਂ ਸਿਰਫ ਤੇ ਸਿਰਫ ਮੁੱਖ ਮੰਤਰੀ ਦੀ ਕੁਰਸੀ ਦੀ ਲਾਲਸਾ ਹੈ। ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਨਾ ਤਾਂ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦਾ ਕੋਈ ਦਰਦ ਅਤੇ ਨਾ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦੀ ਕੋਈ ਚਿੰਤਾ ਹੈ। ਅੱਜ ਵੀ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ, ਨਸਾ ਮਾਫੀਆ ਅਤੇ ਵੈਕਸੀਨ ਮਾਫੀਆ ਵੱਲੋਂ ਸੂਬੇ ਦੇ ਲੋਕਾਂ ਨੂੰ ਲੁਟਿਆ ਜਾ ਰਿਹਾ ਹੈ।

Congress High Command Congress High Command

ਹੋਰ ਪੜ੍ਹੋ: ਮੋਦੀ ਸਰਕਾਰ 'ਤੇ ਤੰਜ਼ ਕੱਸਦਾ ਡਾ. ਮਨਮੋਹਨ ਸਿੰਘ ਦਾ ਫਰਜੀ ਟਵੀਟ ਵਾਇਰਲ

ਚੀਮਾ ਨੇ ਦੋਸ ਲਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ (Congress Government) ਸੂਬੇ ਦੇ ਖਜਾਨੇ ਨੂੰ ਲੁੱਟ ਕੇ ਕਾਂਗਰਸ ਹਾਈਕਮਾਂਡ (Congress High Command) ਦੀ ਤਿਜੌਰੀ ਭਰ ਰਹੀ ਹੈ। ਪੰਜਾਬ ਦੇ ਲੋਕਾਂ ਵੱਲੋਂ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਦੇ ਭ੍ਰਿਸਟਾਚਾਰ ਵਿਰੁੱਧ ਰੋਸ ਪ੍ਰਗਟਾਉਣ ਦੇ ਬਾਵਜੂਦ ਵੀ ਕਾਂਗਰਸ ਹਾਈਕਮਾਂਡ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਹਾਈਕਮਾਂਡ ਨੂੰ ਭ੍ਰਿਸਟਾਚਾਰੀਆਂ ਦੀਆਂ ਸੂਚੀ ਦੇਣ ਦੇ ਬਾਵਜੂਦ ਕਾਂਗਰਸ ਦੀ ਰਾਸਟਰੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਆਪ ਹੀ ਮਾਫੀਆ ਚਲਾ ਰਹੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਕਾਂਗਰਸੀ ਆਗੂਆਂ ਨੂੰ ਬਚਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement