ਖੇਡਾਂ 'ਚ ਮੱਲਾਂ ਮਾਰਨ ਵਾਲੀ ਅੰਤਰਰਾਸ਼ਟਰੀ ਕਰਾਟੇ ਖਿਡਾਰਨ ਹਰਦੀਪ ਕੌਰ ਖੇਤਾਂਵਿਚਮਜ਼ਦੂਰੀਕਰਨਲਈਮਜਬੂਰ
Published : Jun 11, 2021, 6:33 am IST
Updated : Jun 11, 2021, 6:33 am IST
SHARE ARTICLE
image
image

ਖੇਡਾਂ 'ਚ ਮੱਲਾਂ ਮਾਰਨ ਵਾਲੀ ਅੰਤਰਰਾਸ਼ਟਰੀ ਕਰਾਟੇ ਖਿਡਾਰਨ ਹਰਦੀਪ ਕੌਰ ਖੇਤਾਂ ਵਿਚ ਮਜ਼ਦੂਰੀ ਕਰਨ ਲਈ ਮਜਬੂਰ


ਖੇਡ ਮੰਤਰੀ ਦੇ ਵਾਅਦੇ ਤੋਂ ਬਾਅਦ ਵੀ ਨਹੀਂ ਮਿਲੀ ਨੌਕਰੀ

ਬੁਢਲਾਡਾ, 10 ਜੂਨ (ਕੁਲਵਿੰਦਰ ਚਹਿਲ): ਉੱਚ ਡਿਗਰੀਆਂ ਪ੍ਰਾਪਤ ਕਰ ਕੇ ਨੌਜਵਾਨ ਸਰਕਾਰ ਤੋਂ ਨੌਕਰੀ ਦੀ ਮੰਗ ਨੂੰ  ਲੈ ਕੇ ਸੜਕਾਂ 'ਤੇ ਨਿਤ ਦਿਨ ਪ੍ਰਦਰਸ਼ਨ ਕਰਦੇ ਨਜ਼ਰ ਆਉਂਦੇ ਹਨ | ਉਥੇ ਦੇਸ਼ ਲਈ ਮੈਡਲ ਜਿੱਤ ਕੇ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਵੀ ਸਰਕਾਰ ਦੀ ਬੇਰੁਖ਼ੀ ਕਾਰਨ ਮਜ਼ਦੂਰੀ ਕਰਨ ਲਈ ਮਜਬੂਰ ਹਨ | ਜਾਣਕਾਰੀ ਅਨੁਸਾਰ ਇਥੋਂ ਨਜ਼ਦੀਕ ਪਿੰਡ ਗੁਰਨੇ ਕਲਾਂ ਦੀ ਅੰਤਰਰਾਸ਼ਟਰੀ ਕਰਾਟੇ ਖਿਡਾਰਨ ਹਰਦੀਪ ਕੌਰ (23) ਝੋਨਾ ਲਾਉਣ ਲਈ ਮਜਬੂਰ ਹੈ | ਹਰਦੀਪ ਕੌਰ ਨੇ ਦਸਿਆ ਕਿ ਉਸ ਨੇ ਕਰਾਟੇ ਵਿਚ ਨੈਸ਼ਨਲ ਇੰਟਰਨੈਸ਼ਨਲ ਮਲੇਸ਼ੀਆ, ਗੋਆ, ਸਕੂਲੀ ਖੇਡਾਂ ਅਤੇ ਵੱਖ-ਵੱਖ ਖੇਡਾਂ ਵਿਚ 20 ਮੈਡਲ ਜਿੱਤ ਕੇ ਅਪਣੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦਸਿਆ ਕਿ ਅੱਜ-ਕਲ ਉਹ ਪਟਿਆਲਾ ਦੇ ਇਕ ਕਾਲਜ ਵਿਚ ਡੀ.ਪੀ.ਐੱਡ ਕਰ ਰਹੀ ਹੈ | 
ਉਸ ਨੇ ਦਸਿਆ ਕਿ ਜਦੋਂ ਉਹ ਗੋਲਡ ਮੈਡਲ ਜਿੱਤ ਕੇ ਆਈ ਤਾਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਜੀਤ ਸੋਢੀ ਨੇ ਉਸ ਨੂੰ  ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਸ ਨੂੰ  ਨੌਕਰੀ ਨਹੀਂ ਮਿਲੀ ਜਿਸ ਕਾਰਨ ਉਹ ਅਪਣੀ ਪੜ੍ਹਾਈ ਲਈ ਖੇਤਾਂ ਵਿਚ ਝੋਨਾ ਲਾਉਣ ਲਈ ਮਜਬੂਰ ਹੈ | ਉਨ੍ਹਾਂ ਦਸਿਆ ਕਿ ਉਹ ਖੇਡ ਮੰਤਰੀ ਦੇ ਕਹਿਣ 'ਤੇ ਚਾਰ ਵਾਰ ਚੰਡੀਗਡ੍ਹ ਦੇ ਚੱਕਰ ਲਗਾ ਚੁੱਕੀ ਹੈ ਪਰ ਉਸ ਨੂੰ  ਫਿਰ ਵੀ ਮੰਤਰੀ ਨਹੀਂ ਮਿਲੇ | ਖਿਡਾਰਨ ਦੇ ਪਿਤਾ ਨੈਬ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਨੇ ਕਿਹਾ ਕਿ ਪਰਵਾਰ ਦੀ ਆਰਥਕ ਹਾਲਤ ਮੰਦੀ ਹੋਣ ਕਾਰਨ ਮਜ਼ਦੂਰੀ ਕਰ ਕੇ ਪਰਵਾਰ ਦਾ ਪਾਲਣ ਪੋਸ਼ਣ ਕਰਦੇ ਹਨ | ਉਨ੍ਹਾਂ ਦਸਿਆ ਕਿ ਉਨ੍ਹਾਂ ਦੀ ਬੇਟੀ ਖਿਡਾਰੀ ਹੋਣ ਦੇ ਬਾਵਜੂਦ ਅੱਜ ਉਨ੍ਹਾਂ ਨਾਲ ਝੋਨਾ ਲਾਉਣ ਲਈ ਮਜਬੂਰ ਹੈ | 
ਇਸ ਮੌਕੇ ਕਿਸਾਨ ਹਰਜੀਤ ਸਿੰਘ ਨੇ ਦਸਿਆ ਕਿ ਹਰਦੀਪ ਕੌਰ ਨੇ ਖੇਡਾਂ ਵਿਚ ਜਿਥੇ ਅਪਣੇ ਪਿੰਡ, 
ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਨੌਕਰੀ ਦੇਣ ਦਾ ਵਾਅਦਾ ਕਰਨ ਤੋਂ ਬਾਅਦ ਵੀ ਨੌਕਰੀ ਨਹੀਂ ਦਿਤੀ ਗਈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਘਰ-ਘਰ ਨੌਕਰੀ ਦੇਣ ਦੇ ਵਾਅਦੇ ਅਨੁਸਾਰ ਇਸ ਬੱਚੀ ਨੂੰ  ਨੌਕਰੀ ਦਿਤੀ ਜਾਵੇ | 
ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਘਰ-ਘਰ ਨੌਕਰੀ ਦੇ ਵਾਅਦੇ ਖੋਖਲੇ ਨਜ਼ਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਕਾਰਨ ਖਿਡਾਰਨ ਹਰਦੀਪ ਕੌਰ ਨੂੰ  ਅਪਣੀ ਪੜ੍ਹਾਈ ਜਾਰੀ ਰੱਖਣ ਅਤੇ ਪਰਵਾਰ ਦਾ ਸਾਥ ਦੇਣ ਲਈ ਖੇਤਾਂ ਵਿਚ ਮਜ਼ਦੂਰੀ ਕਰਨੀ ਪੈ ਰਹੀ ਹੈ |

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement