ਧਰਮੀ ਫ਼ੌਜੀ ਸ਼ਹੀਦ ਭਾਈ ਬੇਅੰਤ ਸਿੰਘ ਦੀ 37ਵੀਂ ਬਰਸੀ ਮੌਕੇ ਯਾਦਗਾਰੀ ਗੇਟ ਦਾ ਨੀਂਹ ਪੱਥਰ ਰਖਿਆ
Published : Jun 11, 2021, 12:06 am IST
Updated : Jun 11, 2021, 12:06 am IST
SHARE ARTICLE
image
image

ਧਰਮੀ ਫ਼ੌਜੀ ਸ਼ਹੀਦ ਭਾਈ ਬੇਅੰਤ ਸਿੰਘ ਦੀ 37ਵੀਂ ਬਰਸੀ ਮੌਕੇ ਯਾਦਗਾਰੀ ਗੇਟ ਦਾ ਨੀਂਹ ਪੱਥਰ ਰਖਿਆ

ਅਜਾਇਬ ਘਰ ’ਚ ਧਰਮੀ ਫ਼ੌਜੀਆਂ ਦੀ ਥਾਂ ਡੇਰੇਦਾਰਾਂ ਦੀਆਂ ਫ਼ੋਟੋਆਂ ਕਿਉਂ? : ਡੋਡ

ਕੋਟਕਪੂਰਾ, 10 ਜੂਨ (ਗੁਰਿੰਦਰ ਸਿੰਘ) : ਨੇੜਲੇ ਪਿੰਡ ਕੋਟਸੁਖੀਆ ਵਿਖੇ ਧਰਮੀ ਫ਼ੌਜੀ ਸ਼ਹੀਦ ਭਾਈ ਬੇਅੰਤ ਸਿੰਘ ਦੀ 37ਵੀਂ ਬਰਸੀ ਮੌਕੇ ਪਹਿਲਾਂ ਸ਼ਹੀਦ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਅਰਪਿਤ ਕਰਦਿਆਂ ਸਲਾਮੀ ਦਿਤੀ ਗਈ ਤੇ ਫਿਰ ਸ਼੍ਰੋਮਣੀ ਕਮੇਟੀ ਵਲੋਂ ਆਏ ਦੋ ਮੈਂਬਰਾਂ ਜਥੇਦਾਰ ਸ਼ੇਰ ਸਿੰਘ ਮੰਡ ਅਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਸ਼ਹੀਦ ਬੇਅੰਤ ਸਿੰਘ ਦੀ ਯਾਦ ਵਿਚ ਬਣਨ ਵਾਲੇ ਗੇਟ ਦੇ ਨੀਂਹ ਪੱਥਰ ਤੋਂ ਪਰਦਾ ਹਟਾਇਆ।
ਉਨ੍ਹਾਂ ਦਸਿਆ ਕਿ ਭਾਈ ਬੇਅੰਤ ਸਿੰਘ ਦੀ ਯਾਦ ਵਿਚ ਇਕ ਯਾਦਗਾਰੀ ਗੇਟ ਦਾ ਨਿਰਮਾਣ ਕੀਤਾ ਜਾਣਾ ਹੈ, ਜਿਸ ਦੇ ਨੀਂਹ ਪੱਥਰ ਤੋਂ ਪਰਦਾ ਉਠਾਉਣ ਦੀ ਰਸਮ ਅਦਾ ਕਰ ਕੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਵਾਰ ਨੂੰ 4 ਲੱਖ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਨੇ ਸਮੇਂ-ਸਮੇਂ ਧਰਮੀ ਫ਼ੌਜੀਆਂ ਨੂੰ ਬਣਦੀਆਂ ਸਹੂਲਤਾਂ, ਮਾਣ-ਸਤਿਕਾਰ ਅਤੇ ਆਰਥਕ ਮਦਦ ਸੌਂਪੀ। ਧਰਮੀ ਫ਼ੌਜੀਆਂ ਬਲਦੇਵ ਸਿੰਘ ਗੁਰਦਾਸਪੁਰ, ਗੁਲਜ਼ਾਰ ਸਿੰਘ ਅਤੇ ਬਲਦੇਵ ਸਿੰਘ ਔਲਖ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗੱਲ ਦਾ ਖੰਡਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਦੀ ਕੁਰਬਾਨੀ ਦਾ ਮੁੱਲ ਤਾਂ ਕੀ ਪਾਉਣਾ ਸੀ ਬਲਕਿ ਸਮੇਂ-ਸਮੇਂ ਧਰਮੀ ਫ਼ੌਜੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਜ਼ਲੀਲ ਜ਼ਰੂਰ ਕੀਤਾ। 
ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਕੌਮੀ ਪ੍ਰਧਾਨ ਦਲੇਰ ਸਿੰਘ ਡੋਡ ਨੇ ਆਖਿਆ ਕਿ 37 ਸਾਲਾਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਕਿਸੇ ਸ਼ਹੀਦ ਧਰਮੀ ਫ਼ੌਜੀ ਦੀ ਯਾਦ ਵਿਚ ਗੇਟ ਬਣਾਉਣ ਦਾ ਖ਼ਿਆਲ ਆਇਆ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਕਿਸੇ ਡੇਰੇਦਾਰ ਦੀ ਮੌਤ ਤੋਂ ਬਾਅਦ ਉਸ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਲੱਗ ਜਾਂਦੀ ਹੈ ਪਰ ਸ਼੍ਰੋਮਣੀ ਕਮੇਟੀ ਨੇ ਕਦੇ ਵੀ ਸ਼ਹੀਦ ਹੋਏ ਧਰਮੀ ਫ਼ੌਜੀਆਂ ਦੀ ਤਸਵੀਰ ਅਜਾਇਬ ਘਰ ਵਿਚ ਲਾਉਣ ਦੀ ਜ਼ਰੂਰਤ ਹੀ ਨਹੀਂ ਸਮਝੀ। ਕੁਲਵੰਤ ਸਿੰਘ ਰਾਊਕੇ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਹੈਰਾਨੀ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਕੋਰੋਨਾ ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਦੀ ਸ਼੍ਰੋਮਣੀ ਕਮੇਟੀ ਵਲੋਂ ਸਾਂਭ ਸੰਭਾਲ ਕਰਨ ਦੇ ਦਾਅਵੇ ਤਾਂ ਕਰ ਰਹੀ ਹੈ ਪਰ 1978 ਤੋਂ ਲੈ ਕੇ ਅੱਜ ਤਕ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸੇ ਵੀ ਸਿੱਖ ਪ੍ਰਵਾਰ ਦੇ ਅਨਾਥ ਹੋਏ ਬੱਚੇ ਬਾਰੇ ਸੋਚਣ ਤਕ ਦੀ ਜ਼ਰੂਰਤ ਨਾ ਸਮਝੀ ਗਈ। ਕਿਸਾਨ ਆਗੂ ਗੁਰਮੀਤ ਸਿੰਘ ਗੋਲੇਵਾਲਾ ਨੇ ਆਖਿਆ ਕਿ ਸਿਆਸੀ ਆਗੁੂਆਂ ਦੀਆਂ ਗ਼ਦਾਰੀਆਂ ਕਰ ਕੇ ਅੱਜ ਦਿੱਲੀ ਦੇ ਬਾਰਡਰਾਂ ’ਤੇ 400 ਤੋਂ ਜ਼ਿਆਦਾ ਕਿਸਾਨ ਸ਼ਹਾਦਤ ਦਾ ਜਾਮ ਪੀ ਗਏ ਹਨ। ਅਕਾਲੀ ਦਲ ਮਾਨ ਦੇ ਆਗੂ ਜਸਕਰਨ ਸਿੰਘ ਕਾਹਨ ਵਾਲਾ ਨੇ ਆਖਿਆ ਕਿ ਧਰਮੀ ਫ਼ੌਜੀਆਂ ਨੇ ਜਾਗਦੀ ਜ਼ਮੀਰ ਕਰ ਕੇ ਅਪਣੇ ਜਾਨਾਂ ਤੋਂ ਪਿਆਰੇ ਗੁਰਦਵਾਰਿਆਂ ਦੀ ਬੇਅਦਬੀ ਨਾ ਸਹਾਰਦਿਆਂ ਐਨੀ ਵੱਡੀ ਕੁਰਬਾਨੀ ਕੀਤੀ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਜਿਨ੍ਹਾਂ ਫ਼ੌਜੀ ਅਫ਼ਸਰਾਂ ਨੇ ਸਾਡੇ ਗੁਰਧਾਮਾਂ ’ਤੇ ਹਮਲਾ ਕਰ ਕੇ ਪਵਿੱਤਰ ਗੁਰਦਵਾਰੇ ਤਹਿਸ-ਨਹਿਸ ਕਰ ਦਿਤੇ, ਉਨ੍ਹਾਂ ਨੂੰ ਦੇਸ਼ ਦੇ ਰਾਸ਼ਟਰਪਤੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ ਪਰ ਧਰਮੀ ਫ਼ੌਜੀਆਂ ਦੀ ਹਕੂਮਤ ਨੇ ਸਾਰ ਤਾਂ ਕੀ ਲੈਣੀ ਸੀ, ਬਲਕਿ ਪੰਥ ਦੇ ਅਖੌਤੀ ਠੇਕੇਦਾਰਾਂ ਨੇ ਵੀ ਸਾਰ ਲੈਣ ਦੀ ਜ਼ਰੂਰਤ ਨਾ ਸਮਝੀ। ਅੰਤ ’ਚ ਉਪਰੋਕਤ ਬੁਲਾਰਿਆਂ ਸਮੇਤ ਸ਼ਹੀਦ ਦੀ ਮਾਤਾ ਜਸਮੇਲ ਕੌਰ, ਭਰਾਵਾਂ ਲਖਵੀਰ ਸਿੰਘ ਤੇ ਬਲਕਾਰ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement