ਪੰਜਾਬ ਸਰਕਾਰ ਨੇ Ayurveda Department ਵਿਚ 166 ਅਸਾਮੀਆਂ ਦੇ ਨਤੀਜੇ ਐਲਾਨੇ 
Published : Jun 11, 2021, 4:01 pm IST
Updated : Jun 11, 2021, 4:01 pm IST
SHARE ARTICLE
Punjab Government announces results of 166 posts in Ayurveda Department
Punjab Government announces results of 166 posts in Ayurveda Department

ਰਮਨ ਬਹਿਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2012 ਵਿੱਚ 85 ਅਸਾਮੀਆਂ ਅਤੇ ਸਾਲ 2015 ਵਿੱਚ 81 ਅਸਾਮੀਆਂ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਸੀ

ਚੰਡੀਗੜ੍ਹ: ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ (Subordinate Service Selection Board)  ਨੇ ਅੱਜ ਪੰਜਾਬ ਸਰਕਾਰ (Punjab Government ) ਨੂੰ ਆਯੁਰਵੈਦਾ ਵਿਭਾਗ (Ayurveda Department) ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫਾਰਸ਼ਾਂ ਭੇਜ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ  ਚੇਅਰਮੈਨ ਰਮਨ ਬਹਿਲ (Raman Bahl )ਨੇ ਅੱਜ ਇੱਥੇ ਬੋਰਡ ਦੀ ਮੀਟਿੰਗ ਤੋਂ ਬਾਅਦ ਦਿੱਤੀ ਹੈ। 

Raman Bahl Raman Bahl

ਰਮਨ ਬਹਿਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀ ਭਰਤੀ ਲਈ ਸਾਲ 2012 ਵਿੱਚ 85 ਅਸਾਮੀਆਂ ਅਤੇ ਸਾਲ 2015 ਵਿੱਚ 81 ਅਸਾਮੀਆਂ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਇਹ ਭਰਤੀ ਪ੍ਰਕਿ੍ਰਆਵਾਂ ਵੱਖ-ਵੱਖ ਕੋਰਟ ਕੇਸਾਂ ਕਾਰਨ ਰੁਕ ਗਈਆਂ ਸਨ।

punjab governmentCaptain Amarinder Singh

ਹੁਣ ਮਾਨਯੋਗ ਹਾਈ ਕੋਰਟ ਦੇ ਅੰਤਰਿਮ ਹੁਕਮਾਂ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਇਹਨਾਂ ਅਸਾਮੀਆਂ ਦਾ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸ਼ਿਫਾਰਸ਼ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਕੀਤੀ ਗਈ ਹੈ, ਪਹਿਲੀ ਸਰਕਾਰ ਦੌਰਾਨ ਤਤਕਾਲੀ ਬੋਰਡ ਵਲੋਂ ਰੱਖੀ ਗਈ ਇੰਟਰਵਿਊ ਨੂੰ ਵੀ ਖਤਮ ਕਰਕੇ ਭਰਤੀ ਲਈ ਸਿਰਫ ਉਮੀਦਵਾਰਾਂ ਦੀ ਮੈਰਿਟ ਨੂੰ ਹੀ ਅਧਾਰ ਬਣਾਇਆ ਗਿਆ ਹੈ। 

Punjab GovtPunjab Govt

ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਆਉਣ ਵਾਲੀਆਂ ਹੋਰ ਭਰਤੀਆਂ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਉਹਨਾਂ ਨੇ ਉਮੀਦਵਾਰਾਂ ਨੂੰ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਵਾਲੀਆਂ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਡੱਟਵੀਂ ਮਿਹਨਤ ਕਰਨ ਦਾ ਮਸ਼ਵਰਾ ਦਿੱਤਾ ਹੈ ਤਾਂ ਜੋ ਉਹਨਾਂ ਦਾ ਆਪਣਾ ਅਤੇ ਯੋਗ ਭਰਤੀ ਹੋਏ ਮਿਹਨਤੀ ਨੌਜਵਾਨਾਂ ਦੇ ਸਰਕਾਰੀ ਸੇਵਾਵਾਂ ਵਿੱਚ ਆਉਣ ਨਾਲ ਪੰਜਾਬ ਦਾ ਭਵਿੱਖ ਰੌਸ਼ਨ ਹੋ ਸਕੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement