2022 ਦੀਆਂ ਵਿਧਾਨ ਸਭਾ ਚੋਣਾਂ ਲਈ SAD ਅਕਤੂਬਰ 2021 ਤੱਕ ਚੋਣ ਮਨੋਰਥ ਪੱਤਰ ਤਿਆਰ ਕਰੇਗਾ : ਸੁਖਬੀਰ
Published : Jun 11, 2021, 8:11 pm IST
Updated : Jun 11, 2021, 8:11 pm IST
SHARE ARTICLE
Sukhbir Badal
Sukhbir Badal

ਅਕਾਲੀ ਦਲ ਕੀਤੀ ਜ਼ੁਬਾਨ ਪੂਰੀ ਕਰਨ 'ਚ ਵਿਸ਼ਵਾਸ ਰੱਖਦਾ ਹੈ

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਅਕਤੂਬਰ 2021 ਦੇ ਅੰਤ ਤਿਆਰ ਕਰ ਲਵੇਗੀ ਅਤੇ ਇਸ 'ਚ ਸਰਕਾਰੀ ਮੁਲਾਜ਼ਮਾਂ ਦੀਆਂ ਸਿਰਫ ਉਹੀ ਮੰਗਾਂ ਸ਼ਾਮਲ ਹੋਣਗੀਆਂ ਜੋ ਪੂਰੀਆਂ ਕੀਤੀਆਂ ਜਾ ਸਕਣਗੀਆਂ ਨਾ ਕਿ ਕਾਂਗਰਸ ਪਾਰਟੀ ਵਾਂਗ ਵੱਡੇ ਵੱਡੇ ਤੇ ਝੂਠੇ ਵਾਅਦੇ ਕੀਤੇ ਜਾਣਗੇ।

 ਇਥੇ ਮੁਲਾਜ਼ਮ ਫਰੰਟ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਣ ਵੇਲੇ ਇਕੱਤਰ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਉਹੀ ਵਾਅਦੇ ਕਰੇਗਾ ਜੋ ਇਹ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੂਰੇ ਕਰ ਸਕਣ ਦੇ ਸਮੱਰਥ ਹੋਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੀਤੀ ਜ਼ੁਬਾਨ ਪੂਰੀ ਕਰਨ 'ਚ ਵਿਸ਼ਵਾਸ ਰੱਖਦਾ ਹੈ ਜਿਵੇਂ ਕਿ ਬੀਤੇ ਸਮੇਂ ਦੌਰਾਨ ਇਸ ਦੀ ਅਗਵਾਈ ਵਾਲੀਆਂ ਸਰਕਾਰਾਂ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਪਾਰਟੀ ਵੱਡੇ-ਵੱਡੇ ਅਤੇ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਕੇ ਸੱਤਾ ਹਾਸਲ ਕਰਨ 'ਚ ਵਿਸ਼ਵਾਸ ਰੱਖਦੀ ਹੈ।

Sukhbir badalSukhbir badal

ਇਹ ਵੀ ਪੜ੍ਹੋ-ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਲਾਂਚ ਕੀਤੀ ਇਹ APP

ਉਨ੍ਹਾਂ ਨੇ ਕਿਹਾ ਕਿ ਪਾਰਟੀ 2022 ਦੀਆਂ ਚੋਣਾਂ ਵਾਸਤੇ ਚੋਣ ਮਨੋਰਥ ਤਿਆਰ ਕਰ ਰਹੀ ਹੈ ਅਤੇ ਇਹ ਅਕਤੂਬਰ 2021 ਦੇ ਅੰਤ ਤੱਕ ਤਿਆਰ ਹੋ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਮੁਲਾਜ਼ਮ ਇਹ ਗੱਲ ਭਲੀ ਭਾਂਤੀ ਜਾਣਦੇ ਹਨ ਕਿ ਬੀਤੇ ਸਮੇਂ 'ਚ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਸਿਰਫ ਅਕਾਲੀ ਸਰਕਾਰਾਂ ਨੇ ਹੀ ਲਾਗੂ ਕੀਤੀਆਂ ਹਨ ਤੇ ਹੁਣ ਜੋ ਹਾਲਾਤ ਬਣ ਰਹੇ ਹਨ, ਉਸ ਤੋਂ ਲੱਗ ਰਿਹਾ ਹੈ ਕਿ 2022 'ਚ ਅਕਾਲੀ ਸਰਕਾਰ ਬਣਨ ’ਤੇ ਅਕਾਲੀ ਦਲ ਨੂੰ ਇਹ ਸਿਫਾਰਸ਼ਾਂ ਲਾਗੂ ਕਰਨੀਆਂ ਪੈਣਗੀਆਂ।

ਉਨ੍ਹਾਂ ਹੋਰ ਦੱਸਿਆ ਕਿ ਮੁਲਾਜ਼ਮ ਫਰੰਟ ਦਾ ਜ਼ਿਲ੍ਹਾ ਪੱਧਰੀ ਢਾਂਚਾ ਜੁਲਾਈ 2021 ਦੇ ਅੰਤ ਤੱਕ ਐਲਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਲੋਕ ਖਾਸ ਤੌਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਤੇ ਪ੍ਰਵਾਨ ਕਰਨ 'ਚ ਨਾਕਾਮ ਰਹੀ ਤਾਂ ਫਿਰ ਅਕਾਲੀ ਦਲ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਜ਼ਮ ਪੱਖੀ ਸਰਕਾਰ ਦਾ ਸਾਥ ਦੇਣ ਅਤੇ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਮੁਲਜ਼ਮ ਭਲਾਈ ਬੋਰਡ 'ਚ ਮੁਲਾਜ਼ਮ ਆਗੂਆਂ ਨੁੰ ਢੁੱਕਵੀਂ ਪ੍ਰਤੀਧਿਤਾ ਦਿੱਤੀ ਜਾਵੇਗੀ।

Captain Amarinder SinghCaptain Amarinder Singh

ਇਹ ਵੀ ਪੜ੍ਹੋ-ਪਾਕਿਸਤਾਨ 'ਚ ਬੱਸ ਦੁਰਘਟਨਾ 'ਚ 20 ਲੋਕਾਂ ਦੀ ਹੋਈ ਮੌਤ, 10 ਦੀ ਹਾਲਤ ਗੰਭੀਰ

 ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ.ਪੀ. ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਬਰਾੜ ਤੇ ਮੁਲਾਜ਼ਮ ਫਰੰਟ ਦੇ ਆਗੂ ਬਾਜ਼ ਸਿੰਘ ਖਹਿਰਾ ਪ੍ਰਧਾਨ, ਮਨਜੀਤ ਸਿੰਘ ਚਾਹਲ ਸਕੱਤਰ ਜਨਰਲ, ਹਰਮੇਸ਼ ਧੀਮਾਨ ਸਕੱਤਰ ਜਨਰਲ, ਗੁਰਜੰਟ ਸਿੰਘ ਵਾਲੀਆ, ਸੁਖਵਿੰਦਰ ਸਿੰਘ ਚਾਹਲ, ਬਲਵਿੰਦਰ ਸਿੰਘ ਬਾਜਵਾ, ਨਵ ਵਰਿੰਦਰ ਸਿੰਘ ਨਵੀ, ਬਲਵਿੰਦਰ ਸਿੰਘ ਭੱਠੇ ਭੈਣੀ,  ਹਰਜੰਟ ਸਿੰਘ ਬੋਡੇ, ਕੁਲਵੰਤ ਸਿੰਘ ਨਾਭਾ, ਬੁਲਦੇਵ ਸਿੰਘ ਬਸਰਾ, ਜਗਜੀਤ ਸਿੰਘ ਮੱਟੀ ਤੇ ਅਮਰੀਕ ਸਿੰਘ ਚਾਹਲ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement