ਪ੍ਰਧਾਨ ਮੰਤਰੀ ਤੇ ਖੇਤੀ ਮੰਤਰੀ ਦੇ ਬਿਆਨਾਂ ਵਿਚੋਂ ਸਚਾਈ ਉਕਾ ਹੀ ਨਹੀਂ ਲਭਦੀ : ਰਾਜੇਵਾਲ

By : GAGANDEEP

Published : Jun 11, 2021, 8:32 am IST
Updated : Jun 11, 2021, 8:49 am IST
SHARE ARTICLE
Balbir Singh Rajewal
Balbir Singh Rajewal

ਕਿਹਾ, 11 ਮੀਟਿੰਗਾਂ ਵਿਚ ਅਸੀ ਖੇਤੀ ਕਾਨੂੰਨਾਂ ਬਾਰੇ ਅਪਣੇ ਤੱਥ ਸਾਬਤ ਕਰ ਚੁੱਕੇ ਹਾਂ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ) : ਦੇਸ਼ ਦੇ ਲੋਕੀ ਅੱਜ ਇਸ ਗੱਲੋਂ ਸ਼ਰਮਸਾਰ ਮਹਿਸੂਸ ਕਰਨ ਲੱਗੇ ਹਨ ਕਿ ਸੱਤਾਧਾਰੀ ਭਾਜਪਾ ਵਿਚ ਪ੍ਰਧਾਨ ਮੰਤਰੀ ਤੋਂ ਧੁਰ ਹੇਠਾਂ ਤਕ ਸਾਰੇ ਆਗੂ ਅਤੇ ਵਰਕਰ ਸਾਰਾ ਦਿਨ ਦੇਸ਼ ਵਾਸੀਆਂ ਨੂੰ ਝੂਠ ਬੋਲ ਬੋਲ ਕੇ ਗੁਮਰਾਹ ਕਰਨ ਲੱਗੇ ਹੋਏ ਹਨ। ਜਦੋਂ ਵੀ ਪ੍ਰਧਾਨ ਮੰਤਰੀ ਜਾਂ ਖੇਤੀ ਮੰਤਰੀ ਕਿਸਾਨਾਂ ਜਾਂ ਹੋਰ ਮੁੱਦਿਆਂ ਉਤੇ ਬੋਲਦੇ ਹਨ ਤਾਂ ਉਸ ਵਿਚ ਸੱਚਾਈ ਉੱਕਾ ਹੀ ਨਹੀਂ ਲੱਭਦੀ। ਇਹ ਗੱਲ ਅੱਜ ਇਥੋਂ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਭ ਤੋਂ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਹੀ।

Balbir Singh RajewalBalbir Singh Rajewal

ਰਾਜੇਵਾਲ (Balbir Singh Rajewal)ਨੇ ਕਿਹਾ ਕਿ ਪ੍ਰਧਾਨ ਮੰਤਰੀ PM Modi)  ਅਤੇ ਖੇਤੀ ਮੰਤਰੀ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਸਾਨ( Farmer)  ਜਥੇਬੰਦੀਆਂ ਨੇ ਸਰਕਾਰ ਨਾਲ ਹੋਈਆਂ 11 ਮੀਟਿੰਗਾਂ ਵਿਚ ਸਰਕਾਰ ਦੇ ਬਣਾਏ ਤਿੰਨ ਕਾਲੇ ਕਾਨੂੰਨਾਂ ਵਿਚ ਅਣਗਿਣਤ ਮੱਦਾਂ ਉਠਾ ਕੇ ਉਨ੍ਹਾਂ ਨੂੰ ਕਿਸਾਨ ਅਤੇ ਦੇਸ਼ ਵਿਰੋਧੀ ਅਤੇ ਕਾਰਪੋਰੇਟ ਪੱਖੀ ਸਾਬਤ ਕੀਤਾ ਸੀ, ਜਿਸ ਨਾਲ ਖੇਤੀ ਦੇ ਬਰਬਾਦ ਹੋਣ, ਬੇਰੁਜ਼ਗਾਰੀ ਬੇਤਹਾਸ਼ਾ ਵਧਣ ਅਤੇ ਮਹਿੰਗਾਈ ਬੇਲਗਾਮ ਹੋਣਾ ਸਾਬਤ ਕਰ ਦਿਤਾ ਸੀ।

PM ModiPM Modi

ਇਹ ਵੀ ਸਾਬਤ ਕੀਤਾ ਹੈ ਕਿ ਖੇਤੀ ਅਤੇ ਇਸ ਦੀਆਂ ਜਿਣਸਾਂ ਦਾ ਮੰਡੀਕਰਨ ਸੰਵਿਧਾਨ ਅਨੁਸਾਰ ਰਾਜਾਂ ਦਾ ਵਿਸ਼ਾ ਹੈ, ਜਿਸ ਨਾਲ ਸਬੰਧਤ ਕੋਈ ਵੀ ਕਾਨੂੰਨ ਬਣਾਉਣਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਤੋਂ ਬਾਹਰ ਹੈ।  ਰਾਜੇਵਾਲ (Balbir Singh Rajewal) ਨੇ ਕਿਹਾ ਕਿ ਕੇਂਦਰੀ ਮੰਤਰੀਆਂ ਖ਼ਾਸ ਕਰ ਪ੍ਰਧਾਨ ਮੰਤਰੀ ਤੋਂ ਲੋਕ ਸੱਚ ਜਾਣਨਾ ਚਾਹੁੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਹੋਈਆਂ ਗਿਆਰਾਂ ਮੀਟਿੰਗਾਂ ਦੀ ਵੀਡੀਉ ਰਿਕਾਰਡਿੰਗ ਜਾਰੀ ਕਰੇ ਤਾਂ ਜੋ ਦੇਸ਼ ਨੂੰ ਪਤਾ ਲੱਗ ਸਕੇ ਕਿ ਕੌਣ ਝੂਠ ਅਤੇ ਕੌਣ ਸੱਚ ਬੋਲਦਾ ਹੈ।

Balbir Singh RajewalBalbir Singh Rajewal

ਉਨ੍ਹਾਂ ਮੰਗ ਕੀਤੀ ਕਿ ਭਾਜਪਾ ਸਰਕਾਰ( BJP Government)  ਰਾਜ ਹੱਠ ਤੋਂ ਬਾਹਰ ਆ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ ਕਰੇ ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਜਾਣਦਾ ਹੈ ਕਿ ਮੋਦੀ ਸਰਕਾਰ( Modi government)  ਨੇ ਰਾਜ ਸਭਾ ਵਿਚ ਘੱਟ ਗਿਣਤੀ ਹੋਣ ਦੇ ਬਾਵਜੂਦ ਇਹ ਕਾਨੂੰਨ ਧੱਕੇ ਨਾਲ ਵਾਇਸ ਵੋਟ ਰਾਹੀਂ ਕਾਨੂੰਨਾਂ ਦੀਆਂ ਧੱਜੀਆਂ ਉਡਾ ਕੇ ਬਣਾਏ ਹਨ।

Prime minister narendra modiPrime minister narendra modi

ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨ ਦਾ ਗੈਂਗਸਟਰ ਬਣਨਾ 20-25 ਸਾਲ ਤੋਂ ਹੀ ਸ਼ੁਰੂ ਹੋਇਆ ਹੈ .......

ਕੇਂਦਰ ਸਰਕਾਰ ਵਲੋਂ ਝੋਨੇ (Paddy) ਅਤੇ ਬਾਕੀ ਫ਼ਸਲਾਂ ਦੀ ਐਮ.ਐਸ.ਪੀ. ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਝੋਨੇ ਦਾ ਪੈਦਾਵਾਰੀ ਖ਼ਰਚਾ ਕੱਢ ਕੇ 2880 ਰੁਪੈ ਭਾਅ ਮਿੱਥਣ ਦੀ ਸਿਫ਼ਾਰਸ਼ ਕੀਤੀ ਸੀ, ਪਰ ਕੇਂਦਰ ਸਰਕਾਰ ਨੇ ਸੁਪਰਫ਼ਾਈਨ ਝੋਨੇ ਦਾ ਭਾਅ 1960 ਰੁਪਏ ਮਿੱਥਿਆ ਹੈ। ਕਿਸਾਨ ਕਿਸ ਨੂੰ ਠੀਕ ਮੰਨਣ? ਉਨ੍ਹਾਂ ਕਿਹਾ ਕਿ ਇਹ ਭਾਅ ਪਿਛਲੇ ਸਾਲ ਦੇ ਖ਼ਰਚਿਆਂ ਉਤੇ ਆਧਾਰਤ ਹੈ। ਪਿਛਲੇ ਮਹੀਨੇ ਵਿਚ ਹੀ ਡੀਜ਼ਲ 5 ਰੁਪਏ 76 ਪੈਸੇ ਪ੍ਰਤੀ ਲੀਟਰ ਵਧਿਆ ਹੈ। ਖਾਦਾਂ ਦੇ ਰੇਟ ਵਿਚ ਕੀਤਾ ਵਾਧਾ ਕੇਵਲ ਡੀ.ਏ.ਪੀ. ਦੀ ਕੀਮਤ ਵਿਚ ਵਾਪਸ ਲਿਆ ਹੈ। ਬਾਕੀ ਦੀਆਂ ਖਾਦਾਂ ਜਿਵੇਂ ਪੋਟਾਸ਼, ਸੁਪਰ ਫਾਸਫ਼ੇਟ, ਐਨ.ਪੀ.ਕੇ. ਦੀ ਕੀਮਤ ਵਿਚ 43 ਤੋਂ 50 ਪ੍ਰਤੀਸ਼ਤ ਵਾਧਾ ਹਾਲੇ ਬਰਕਰਾਰ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement