ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ 'ਸਾਰਾ' ਨੇ ਫੁੱਲਾਂ ਨਾਲ ਤਸਵੀਰ ਬਣਾ ਕੇ ਦਿਤੀ ਮਰਹੂਮ ਗਾਇਕ ਨੂੰ ਸ਼ਰਧਾਂਜਲੀ
Published : Jun 11, 2022, 11:38 am IST
Updated : Jun 11, 2022, 12:14 pm IST
SHARE ARTICLE
12 year old girl pays homage to late singer on Sidhu Musewala's birthday
12 year old girl pays homage to late singer on Sidhu Musewala's birthday

7ਵੀਂ ਜਮਾਤ 'ਚ ਪੜ੍ਹਦੀ ਹੈ 'ਸਾਰਾ'

ਚੰਡੀਗੜ੍ਹ : ਅੱਜ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਬੀਤੀ 29 ਮਈ ਨੂੰ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜੇ ਅੱਜ ਮੂਸੇਵਾਲਾ ਜਿਉਂਦਾ ਹੁੰਦਾ ਤਾਂ 29 ਸਾਲ ਦਾ ਹੁੰਦਾ। ਅੱਜ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਦੇਸ਼-ਵਿਦੇਸ਼ 'ਚ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਯਾਦ ਕੀਤਾ ਜਾ ਰਿਹਾ ਹੈ।

12 year old girl pays homage to late singer on Sidhu Musewala's birthday12 year old girl pays homage to late singer on Sidhu Musewala's birthday

ਇਸ 12 ਸਾਲ ਦੀ ਬੱਚੀ ਨੇ ਵੀ ਆਪਣੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। ਉਨ੍ਹਾਂ ਨੇ ਮੈਰੀਗੋਲਡ ਫੁੱਲਾਂ ਅਤੇ ਕਰੀਮ ਦੀ ਵਰਤੋਂ ਕਰਕੇ ਸਿੱਧੂ ਦੀ ਤਸਵੀਰ ਬਣਾਈ। 7ਵੀਂ ਜਮਾਤ 'ਚ ਪੜ੍ਹਦੀ ਸਾਰਾ ਨੇ ਦੱਸਿਆ ਕਿ ਉਹ ਮੂਸੇਵਾਲਾ ਦੀ ਬਹੁਤ ਵੱਡੀ ਫੈਨ ਹੈ। ਉਹ ਉਸਦੇ ਗੀਤ ਗਾਉਂਦੀ ਰਹਿੰਦੀ ਹੈ। ਸਾਰਾ ਮੂਲ ਰੂਪ ਤੋਂ ਜਲੰਧਰ ਦੀ ਰਹਿਣ ਵਾਲੀ ਹੈ।

12 year old girl pays homage to late singer on Sidhu Musewala's birthday12 year old girl pays homage to late singer on Sidhu Musewala's birthday

ਉਹ ਕੂੜੇ ਦੀਆਂ ਬੋਤਲਾਂ 'ਤੇ ਕਲਾ ਦਾ ਕੰਮ ਵੀ ਕਰਦੀ ਹੈ। ਸਾਰਾ ਨੇ ਦੱਸਿਆ ਕਿ ਉਸਨੇ ਕਾਗਜ਼ 'ਤੇ ਦੁੱਧ ਦੀ ਮਲਾਈ ਨਾਲ ਮੈਰੀਗੋਲਡ ਦੇ ਫੁੱਲਾਂ ਦੀਆਂ ਪੱਤੀਆਂ ਚਿਪਕਾ ਕੇ ਮੂਸੇਵਾਲਾ ਦੀ ਤਸਵੀਰ ਬਣਾਈ ਹੈ।

12 year old girl pays homage to late singer on Sidhu Musewala's birthday12 year old girl pays homage to late singer on Sidhu Musewala's birthday

ਇਸ ਨੂੰ ਬਣਾਉਣ 'ਚ ਉਨ੍ਹਾਂ ਨੂੰ ਕਰੀਬ 3 ਘੰਟੇ ਲੱਗੇ। ਇਸ ਤੋਂ ਪਹਿਲਾਂ ਵੀ ਉਹ ਕਈ ਤਰ੍ਹਾਂ ਦੀਆਂ ਕਲਾ ਕ੍ਰਿਤੀਆਂ ਦੀ ਸਿਰਜਣਾ ਕਰਦੀ ਰਹਿੰਦੀ ਹੈ।ਚੰਡੀਗੜ੍ਹ ਦੇ ਰੌਕ ਗਾਰਡਨ ਦੀ ਕਲਾ ਨੇ ਵੀ ਉਸ ਨੂੰ ਬਹੁਤ ਪ੍ਰਭਾਵਿਤ ਕੀਤਾ।

12 year old girl pays homage to late singer on Sidhu Musewala's birthday12 year old girl pays homage to late singer on Sidhu Musewala's birthday

ਇਸ ਦੇ ਨਾਲ ਹੀ ਉਸ ਨੂੰ ਚੰਡੀਗੜ੍ਹ ਦੇ ਆਰਟ ਮਿਊਜ਼ੀਅਮ ਤੋਂ ਕਲਾ ਦੇ ਕਈ ਰੰਗ ਵੀ ਸਿੱਖਣ ਨੂੰ ਮਿਲਦੇ ਹਨ। ਸਾਰਾ ਸ਼ਹਿਰ-ਅਧਾਰਤ ਪੋਰਟਰੇਟ ਕਲਾਕਾਰ ਵਰੁਣ ਟੰਡਨ ਦੀਆਂ ਕਈ ਕਲਾ ਪ੍ਰਦਰਸ਼ਨੀਆਂ ਵਿਚ ਉਨ੍ਹਾਂ ਦੇ ਨਾਲ ਰਹਿੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement