ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿਲ ਕੇ ਕੀਤਾ 28 ਕਰੋੜ ਦਾ ਘਪਲਾ - ਧਾਲੀਵਾਲ
Published : Jun 11, 2022, 7:46 pm IST
Updated : Jun 11, 2022, 7:46 pm IST
SHARE ARTICLE
Kuldeep Singh Dhaliwal
Kuldeep Singh Dhaliwal

ਤਿੰਨ ਮੈਂਬਰੀ ਕਮੇਟੀ ਇਕ ਹਫ਼ਤੇ ਵਿੱਚ ਦੇਵੇਗੀ ਰਿਪੋਰਟ

ਪਿਛਲੇ 15 ਸਾਲ ਵਿੱਚ ਕੱਟੀਆਂ ਕਲੋਨੀਆਂ ਦੀ ਕਰਾਂਗੇ ਜਾਂਚ
ਅੰਮ੍ਰਿਤਸਰ/ਚੰਡੀਗੜ੍ਹ :
ਪਿੰਡ ਭਗਤੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜੂਦਾ ਸਰਕਾਰ ਵਲੋਂ ਨਹੀਂ ਬਲਕਿ ਸਾਰੇ ਨੈਤਿਕਤਾ ਨੂੰ ਖ਼ਤਮ ਕਰਦੇ ਹੋਏ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 ਨੂੰ ਜਾਰੀ ਕੀਤੀ ਸੀ, ਜਦਕਿ ਉਸ ਸਮੇਂ ਕੋਡ ਆਫ਼ ਕੰਡਟਕਟ ਲੱਗਾ ਹੋਇਆ ਸੀ ਅਤੇ 10 ਮਾਰਚ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਚੁੱਕੀ ਸੀ। ਉਸ ਸਮੇਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਸਲ ਤੇ ਪ੍ਰਵਾਨਗੀ ਦੇਣ ਦਾ ਕੋਈ ਅਧਿਕਾਰ ਨਹੀਂ ਸੀ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਧਾਲੀਵਾਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਲਫਾ ਵਨ ਸਿਟੀ ਜੋ ਕਿ ਮਾਨਾਂਵਾਲਾ ਵਿਖੇ ਬਣਾਈ ਗਈ ਹੈ, ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਸਬੰਧੀ 2015 ਵਿੱਚ ਅਕਾਲੀ ਦਲ ਦੇ ਸਰਪੰਚ ਵਲੋਂ ਮਤਾ ਪਾਇਆ ਸੀ ਪਰ ਇਸ ਨੂੰ ਅਮਲੀ ਜਾਮਾ ਬਾਜਵਾ ਨੇ 2022 ਵਿੱਚ ਚੋਣ ਜ਼ਾਬਤੇ ਦੌਰਾਨ ਪਾਇਆ । ਉਨਾਂ ਦੱਸਿਆ ਕਿ ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦਾ ਕੁੱਲ ਰਕਬਾ ਲਗਭਗ 150 ਏਕੜ ਹੈ ਅਤੇ ਇਸ ਜ਼ਮੀਨ ਵਿੱਚ ਪੰਚਾਇਤੀ ਰਸਤੇ ਅਤੇ ਖਾਲ ਪੈਂਦੇ ਸਨ, ਜੋ ਕਿ ਉਸ ਪ੍ਰੋਜੈਕਟ ਵਿੱਚ ਅੜਚਨ ਸਨ।

Kuldeep Singh DhaliwalKuldeep Singh Dhaliwal

ਉਨਾਂ ਦੱਸਿਆ ਕਿ ਉਸ ਸਮੇਂ ਦੇ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸ਼ਰ੍ਹੇਆਮ ਕਲੋਨਾਈਜ਼ਰ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਰਸਤਿਆਂ ਅਤੇ ਖਾਲਾਂ ਦੀ ਪ੍ਰਵਾਨਗੀ ਕੇਵਲ 43 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਰੀ ਕਰ ਦਿੱਤੇ, ਜਦਕਿ ਇਸਦੀ ਮਾਰਕੀਟ ਰੇਟ 7.5 ਕਰੋੜ ਰੁਪਏ ਪ੍ਰਤੀ ਏਕੜ ਸੀ। ਉਨਾਂ ਦੱਸਿਆ ਕਿ ਰਸਤਿਆਂ ਅਤੇ ਖਾਲਿਆਂ ਦਾ ਕੁੱਲ ਰਕਬਾ 32 ਕਨਾਲ 16 ਮਰਲੇ ਬਣਦਾ ਸੀ ਅਤੇ ਇਸ ਤਰ੍ਹਾਂ ਕਰਨ ਨਾਲ ਸਰਕਾਰ ਨੂੰ 28 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ।

Kuldeep Singh DhaliwalKuldeep Singh Dhaliwal

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਜਿਸ ਸਮੇਂ ਇਹ ਫੈਸਲਾ ਲਿਆ ਗਿਆ, ਉਸ ਸਮੇਂ ਮਾਡਲ ਕੋਡ ਆਫ ਕੰਡਕਟ ਲਾਗੂ ਸੀ। ਉਨਾਂ ਦੱਸਿਆ ਕਿ 10 ਮਾਰਚ 2022 ਨੂੰ ਵਿਧਾਨ ਸਭਾ ਦੇ ਨਤੀਜੇ ਆ ਚੁੱਕੇ ਸਨ ਅਤੇ ਪੁਰਾਣੀ ਸਰਕਾਰ ਵਲੋਂ ਆਪਣਾ ਅਸਤੀਫ਼ਾ ਮਾਨਯੋਗ ਰਾਜਪਾਲ ਨੂੰ ਸੌਂਪ ਦਿੱਤਾ ਗਿਆ ਸੀ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਾਰੇ ਸਕੈਂਡਲ ਦੀ ਘੋਖ ਕਰਕੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਜੋ ਇਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ ਅਤੇ ਉਸ ਰਿਪੋਰਟ ਦੇ ਆਧਾਰ ਤੇ ਜੋ ਵੀ ਦੋਸ਼ੀ ਹੋਇਆ ਚਾਹੇ ਉਹ ਅਧਿਕਾਰੀ ਹੋਵੇ ਜਾਂ ਨੇਤਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Kuldeep Singh DhaliwalKuldeep Singh Dhaliwal

ਉਨਾਂ ਦੱਸਿਆ ਕਿ ਇਸ ਤਿੰਨ ਮੈਂਬਰੀ ਕਮੇਟੀ ਵਿੱਚ ਅਮਿਤ ਕੁਮਾਰ ਆਈ ਏ ਐਸ. ਸੰਯੁਕਤ ਵਿਕਾਸ ਕਮਿਸ਼ਨਰ, ਸ਼੍ਰੀ ਸਰਬਜੀਤ ਸਿੰਘ ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਅਤੇ ਜੋਹਰਇੰਦਰ ਸਿੰਘ ਆਹਲੂਵਾਲੀਆ ਸੀਨੀਅਰ ਕਾਨੂੰਨ ਅਫ਼ਸਰ ਸ਼ਾਮਲ ਕੀਤੇ ਗਏ ਹਨ, ਜੋ ਸਾਰੇ ਮਾਮਲੇ ਦੀ ਜਾਂਚ ਕਰਨਗੇ।
ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪਿਛਲੇ 15 ਸਾਲਾਂ ਦੌਰਾਨ ਜਿੰਨੀਆਂ ਵੀ ਕਾਲੋਨੀਆਂ ਕੱਟੀਆਂ ਗਈਆਂ ਹਨ, ਉਨਾਂ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ ਅਤੇ ਸਰਕਾਰੀ ਰਸਤਿਆਂ ਤੋਂ ਕਬਜ਼ਾ ਛੁਡਵਾਇਆ ਜਾਵੇਗਾ।

Kuldeep Singh DhaliwalKuldeep Singh Dhaliwal

ਉਨਾਂ ਦੱਸਿਆ ਕਿ ਸਾਡੀ ਸਰਕਾਰ ਵਲੋਂ ਹੁਣ ਤੱਕ ਕਰੀਬ 5500 ਏਕੜ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਹੇਠੋਂ ਛੁਡਵਾਇਆ ਗਿਆ ਹੈ ਅਤੇ ਇਹ ਕਾਰਵਾਈ ਤਦ ਤੱਕ ਜਾਰੀ ਰਹੇਗੀ, ਜੱਦ ਤੱਕ ਅਸੀਂ ਸਾਰੇ ਕਬਜ਼ੇ ਛੁਡਵਾ ਨਹੀਂ ਲੈਂਦੇ। ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਨੂੰ ਹੋਏ ਨੁਕਸਾਨ ਦੀ ਭਰਪਾਈ ਦੋਸ਼ੀਆਂ ਪਾਸੋਂ ਕੀਤੀ ਜਾਵੇਗੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement