
ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਮਾਨਸਾ ਪੁਲਿਸ ਵੱਲੋਂ ਰਿਮਾਂਡ ’ਤੇ ਚੱਲ ਰਹੇ 5 ਕਥਿਤ ਦੋਸ਼ੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ
ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਮਾਨਸਾ ਪੁਲਿਸ ਵੱਲੋਂ ਰਿਮਾਂਡ ’ਤੇ ਚੱਲ ਰਹੇ 5 ਕਥਿਤ ਦੋਸ਼ੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਨ੍ਹਾਂ ਵਿਚੋਂ 4 ਮਨਪ੍ਰੀਤ ਮੰਨਾ, ਮਨਪ੍ਰੀਤ ਭਾਊ, ਸਰਾਜ ਅਤੇ ਪ੍ਰਭਦੀਪ ਨੂੰ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਪੰਜਵੇਂ ਸੰਦੀਪ ਕੇਕੜਾ ਨੂੰ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।
ਇਸ ਮਾਮਲੇ ਵਿਚ ਤਿੰਨ ਨਵੇਂ ਗ੍ਰਿਫ਼ਤਾਰ ਕੀਤੇ ਗਏ ਚੇਤਨ, ਮੋਨੂੰ ਅਤੇ ਜਤਿੰਦਰ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਵਿਚ ਮੋਨੂੰ ਦਾ 3 ਦਿਨ ਦਾ ਪੁਲਿਸ ਰਿਮਾਂਡ, ਜਤਿੰਦਰ ਦਾ 4 ਦਿਨ ਦਾ ਪੁਲਿਸ ਰਿਮਾਂਡ ਅਤੇ ਚੇਤਨ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ ਗਏ ਹਨ।