ਕਾਂਗਰਸ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਦੇ ਭਰਾ ਗ੍ਰਿਫ਼ਤਾਰ
Published : Jun 11, 2022, 9:54 pm IST
Updated : Jun 11, 2022, 9:54 pm IST
SHARE ARTICLE
Brother of former forest minister Hansraj Josan arrested
Brother of former forest minister Hansraj Josan arrested

ਪੁਲਿਸ ਮੁਤਾਬਕ ਸੁਭਾਸ਼ ਜੋਸਨ ਨੂੰ ਚੈੱਕ ਬਾਊਂਸ ਦੇ ਪੁਰਾਣੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ

 

ਜਲਾਲਾਬਾਦ: ਪੁਲਿਸ ਨੇ ਕਾਂਗਰਸ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਦੇ ਭਰਾ ਸੁਭਾਸ਼ ਜੋਸਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਸੁਭਾਸ਼ ਜੋਸਨ ਨੂੰ ਚੈੱਕ ਬਾਊਂਸ ਦੇ ਪੁਰਾਣੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੁਭਾਸ਼ ਜੋਸਨ ਖ਼ਿਲਾਫ਼ ਪਹਿਲਾਂ ਵੀ ਧੋਖਾਧੜੀ ਦੇ ਮਾਮਲੇ ਦਰਜ ਹਨ। ਕਈ ਮਾਮਲਿਆਂ ਵਿਚ ਉਹਨਾਂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ ਜਦਕਿ ਕਈ ਮਾਮਲਿਆਂ ਦੀ ਜਾਂਚ ਜਾਰੀ ਹੈ। ਮੀਡੀਆ ਨਾਲ ਗੱਲ ਕਰਦਿਆਂ ਸੁਭਾਸ਼ ਜੋਸਨ ਨੇ ਵੀ ਕਬੂਲਿਆ ਹੈ ਕਿ ਉਹਨਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਥਾਣਾ ਸਿਟੀ ਜਲਾਲਾਬਾਦ ਦੇ ਇੰਚਾਰਜ ਰਵੀ ਕੁਮਾਰ ਨੇ ਦੱਸਿਆ ਕਿ ਸੁਭਾਸ਼ ਜੋਸਨ ਖ਼ਿਲਾਫ਼ ਅੰਮ੍ਰਿਤਸਰ ਅਤੇ ਤਰਨਤਾਰਨ ਵਿਖੇ ਵੀ ਕਈ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਮੁਕੱਦਮੇ ਵਿਚ ਕੁੱਲ 10 ਦੋਸ਼ੀ ਹਨ, ਜਿਨ੍ਹਾਂ ਵਿਚੋਂ 2 ਦੀ ਗ੍ਰਿਫ਼ਤਾਰੀ ਬਾਕੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement