
ਲੋਕਾਂ ਨੇ ਪੁਲਿਸ ਖਿਲਾਫ਼ ਕੀਤੀ ਨਾਅਰੇਬਾਜ਼ੀ, ਬਾਈਕ ਸਵਾਰ 2 ਨੌਜਵਾਨ ਜ਼ਖਮੀ ਹੋ ਗਏ।
ਬਰਨਾਲਾ - ਨਸ਼ੇ ਦੀ ਹਾਲਤ 'ਚ ਬਰਨਾਲਾ ਦੇ ਏ.ਐੱਸ.ਆਈ ਰੈਂਕ ਦੇ ਪੁਲਿਸ ਅਧਿਕਾਰੀ ਨੇ ਆਪਣੀ ਕਾਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰੀ ਸੀ, ਜਿਸ 'ਚ ਦੋਵੇਂ ਵਿਅਕਤੀ ਗੰਭੀਰ ਜ਼ਖਮੀ ਹੋਏ। ਇਸ ਮਗਰੋਂ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਨੂੰ ਆਪਣੀ ਕਾਰ 'ਚ ਬਿਠਾਇਆ ਤੇ ਅਪਣੇ ਨਾਲ ਲੈ ਗਏ। ਇਸ ਘਟਨਾ ਨੂੰ ਲੈ ਕੇ ਲੋਕਾਂ ਨੇ ਪੁਲਿਸ ਮੁਲਾਜ਼ਮਾਂ 'ਤੇ ਗੁੱਸਾ ਜ਼ਾਹਰ ਕੀਤਾ ਅਤੇ ਮੌਕੇ 'ਤੇ ਮੌਜੂਦ ਸ਼ਰਾਬੀ ਪੁਲਿਸ ਮੁਲਾਜ਼ਮ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।
ਘਟਨਾ ਦਾ ਪਾਤ ਲੱਗਦਿਆਂ ਏ.ਐਸ.ਆਈ. ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮੌਕੇ ਡੀਐਸਪੀ ਬਰਨਾਲਾ ਰਾਜੇਸ਼ ਸਨੇਹੀ ਨੇ ਦੱਸਿਆ ਕਿ ਬਰਨਾਲਾ ਦੇ ਐਸਐਸਪੀ ਨੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਅਤੇ ਦੋ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਡੀ.ਐਸ.ਪੀ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।