ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਰਾਜਾ ਵੜਿੰਗ ਨੇ ਭਾਵੁਕ ਹੁੰਦਿਆਂ ਕੀਤੀ ਇਨਸਾਫ਼ ਦੀ ਮੰਗ
Published : Jun 11, 2022, 1:42 pm IST
Updated : Jun 11, 2022, 1:42 pm IST
SHARE ARTICLE
On the occasion of Sidhu Musewala's birthday, Raja Waring passionately demanded justice
On the occasion of Sidhu Musewala's birthday, Raja Waring passionately demanded justice

ਕਿਹਾ - ਅੱਜ ਸਿੱਧੂ ਨੇ 29 ਸਾਲ ਦਾ ਹੋ ਜਾਣਾ ਸੀ ਪਰ ਅਕਾਲ ਪੁਰਖ ਨੂੰ ਸ਼ਾਇਦ ਕੁੱਝ ਹੋਰ ਹੀ ਮਨਜ਼ੂਰ ਸੀ

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੇ ਚਹੁਣਵਾਲੇ, ਗਾਇਕ, ਕਲਾਕਾਰ ਅਤੇ ਸਿਆਸੀ ਆਗੂਆਂ ਵਲੋਂ ਵੀ ਉਨ੍ਹਾਂ ਦੀ ਯਾਦ ਵਿਚ ਸੋਸ਼ਲ ਮੀਡੀਆ 'ਤੇ ਪੋਸਟਾਂ ਸਾਂਝੀਆਂ ਕੀਤੀ ਜਾ ਰਹੀਆਂ ਹਨ। ਮਰਹੂਮ ਮੂਸੇਵਾਲਾ ਦੇ ਇਸ ਖਾਸ ਦਿਨ 'ਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਿੱਧੂ ਮੂਸੇਵਾਲਾ ਨਾਲ ਇਕ ਪੁਰਾਣੀ ਤਸਵੀਰ ਸਾਂਝੀ ਕਰਦਿਆਂ ਭਾਵੁਕ ਸ਼ਬਦ ਵੀ ਲਿਖੇ ਹਨ।

photo photo

ਰਾਜਾ ਵੜਿੰਗ ਨੇ ਪਾਈ ਹੋਈ ਪੋਸਟ ’ਚ ਲਿਖਿਆ ਕਿ, ‘‘ਅੱਜ ਮੇਰੇ ਭਰਾ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਅੱਜ ਸਿੱਧੂ ਨੇ 29 ਸਾਲ ਦਾ ਹੋ ਜਾਣਾ ਸੀ ਪਰ ਅਕਾਲ ਪੁਰਖ ਨੂੰ ਸ਼ਾਇਦ ਕੁੱਝ ਹੋਰ ਹੀ ਮਨਜ਼ੂਰ ਸੀ।’’ ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਲਿਖਿਆ ਕਿ, ‘‘ਤੈਨੂੰ ਯਾਦ ਕਰਦਿਆਂ ਹੀ ਅੱਖਾਂ ਭਰ ਆਈਆਂ, ਯਾਰਾ, ਭਾਵੇਂ ਤੂੰ ਇਸ ਦੁਨੀਆਂ ਤੋਂ ਚਲਿਆ ਗਿਆ ਪਰ ਮੇਰੇ ਦਿਲ ‘ਚ ਹਮੇਸ਼ਾ ਜ਼ਿੰਦਾ ਰਹੇਂਗਾ। ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ।’’ #legendsneverdie।

Sidhu MooseWala caseSidhu MooseWala case

ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ-ਦਿਹਾੜੇ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਹੀ ਨਹੀਂ ਸਗੋਂ ਦੇਸ਼ਾਂ-ਵਿਦੇਸ਼ਾਂ ਵਿਚ ਰਹਿੰਦੇ ਉਨ੍ਹਾਂ ਦੇ ਚਹੁਣਵਾਲੇ ਵੀ ਬਹੁਤ ਦੁਖੀ ਹਨ। ਲਗਾਤਾਰ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement