
ਬੱਲੀਏਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਦੀ ਸਾਜ਼ਿਸ਼ ਵਿਚ ਅਜੈ ਮਾਕਨ ਵੀ ਸ਼ਾਮਲ ਸੀ।
ਕਰਨਾਲ - ਹਰਿਆਣਾ ਵਿੱਚ ਕਾਂਗਰਸ ਆਗੂ ਅਜੈ ਮਾਕਨ ਦੇ ਰਾਜ ਸਭਾ ਚੋਣ ਹਾਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ 'ਤੇ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਦੀ ਸਾਜ਼ਿਸ਼ ਵਿਚ ਅਜੈ ਮਾਕਨ ਵੀ ਸ਼ਾਮਲ ਸੀ। ਹੁਣ ਉਨ੍ਹਾਂ ਨੂੰ ਉਨ੍ਹਾਂ ਦੇ ਕਰਮਾਂ ਦਾ ਫਲ ਮਿਲਿਆ ਹੈ।
ਬੱਲੀਏਵਾਲ ਨੇ ਕਿਹਾ ਕਿ ਉਹ ਹਰਿਆਣਾ ਵਿਚ ਆਪਣੇ ਦੋਸਤਾਂ ਦਾ ਧੰਨਵਾਦ ਕਰਦੇ ਹਨ। ਜਦੋਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਲੀਲ ਕੀਤਾ ਤਾਂ ਅਜੇ ਮਾਕਨ ਵੀ ਸਾਜ਼ਿਸ਼ਕਾਰਾਂ ਵਿਚੋਂ ਇੱਕ ਸੀ। ਸੁਨੀਲ ਜਾਖੜ ਖਿਲਾਫ ਅਜੈ ਮਾਕਨ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਹੀ ਕਰਮ ਹੈ।