ਰਾਜਾ ਵੜਿੰਗ ਨੇ ਕੀਤਾ ਦਲਵੀਰ ਸਿੰਘ ਗੋਲਡੀ ਦੇ ਚੋਣ ਦਫ਼ਤਰ ਦਾ ਉਦਘਾਟਨ
Published : Jun 11, 2022, 11:52 pm IST
Updated : Jun 11, 2022, 11:52 pm IST
SHARE ARTICLE
image
image

ਰਾਜਾ ਵੜਿੰਗ ਨੇ ਕੀਤਾ ਦਲਵੀਰ ਸਿੰਘ ਗੋਲਡੀ ਦੇ ਚੋਣ ਦਫ਼ਤਰ ਦਾ ਉਦਘਾਟਨ

ਸ਼ੇਰਪੁਰ, 11 ਜੂਨ (ਅਬਦੁਲ ਗੁਫਾਰ) ਸੰਗਰੂਰ ਲੋਕ ਸਭਾ ਦੀ ਉਪ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਸ਼ੇਰਪੁਰ ਵਿਖੇ ਕਾਤਰੋਂ ਰੋਡ ਤੇ ਚੋਣ ਦਫ਼ਤਰ ਦਾ ਉਦਘਾਟਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ। ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੂੰ ਉਪ ਚੋਣ ਲੜਾਉਣ ਲਈ ਅਪਣੀ ਪਾਰਟੀ ਦਾ ਕੋਈ ਆਗੂ ਚੋਣ ਲੜਾਉਣ ਲਈ ਨਹੀਂ ਮਿਲਿਆ ਜਿਸ ਕਰ ਕੇ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਉਣਾ ਪਿਆ। ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰ ਬਾਰੇ ਬੋਲਦਿਆਂ ਕਿਹਾ ਕਿ ਮਾੜੇ ਸਮੇਂ ਵਿਚ ਕਿਸੇ ਹੋਰ ਨੂੰ ਉਮੀਦਵਾਰ ਬਣਾ ਦਿੰਦੇ ਹਨ ਜਦਕਿ ਜਦੋਂ ਚੰਗਾ ਸਮਾਂ ਹੁੰਦਾ ਹੈ ਉਦੋਂ ਹਰਸਿਮਰਤ ਕੌਰ ਬਾਦਲ ਖ਼ੁਦ ਚੋਣ ਲੜ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪ ਪਾਰਟੀ ਦੀ ਸਰਕਾਰ ਦੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਦੇਖ ਕੇ ਵੋਟਾਂ ਪਾਉਣ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਅੰਦਰ ਨਿੱਤ ਦਿਨ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਵਧ ਰਹੀਆਂ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਨੌਜਵਾਨ ਕਾਂਗਰਸੀ ਆਗੂ ਕੁਲਵੰਤ ਸਿੰਘ ਟਿੱਬਾ, ਬੰਨੀ ਖੈਰਾ, ਰਘਵੀਰ ਸਿੰਘ ਸਿੱਧੂ, ਕ੍ਰਿਸ਼ਨ ਕੁਮਾਰ ਨੀਟਾ ਸਿੰਗਲਾ, ਡਾ ਗੁਰਦੇਵ ਸਿੰਘ ਬੜੀ, ਜਸਮੇਲ ਸਿੰਘ ਬਡੀ,ਰਾਮਦਾਸ ਬਿੱਟੂ, ਪਰਗਟ ਪ੍ਰੀਤ, ਸੰਜੇ ਸਿੰਗਲਾ,ਮਲਕੀਅਤ ਸਿੰਘ ਖੇੜੀ, ਬਹਾਦਰ ਸਿੰਘ ਥਾਣੇਦਾਰ‘, ਚਮਕੌਰ ਸਿੰਘ ਭੋਲਾ ਟਿੱਬਾ, ਆਦਿ ਆਗੂ ਵੀ ਹਾਜਰ ਸਨ।
11---1ਬੀ
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement