ਸਪੀਕਰ ਨੇ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ’ਤੇ ਪਰਵਾਰ ਨੂੰ ਮੁਬਾਰਕਬਾਦ ਦਿਤੀ
Published : Jun 11, 2022, 12:04 am IST
Updated : Jun 11, 2022, 12:04 am IST
SHARE ARTICLE
image
image

ਸਪੀਕਰ ਨੇ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ’ਤੇ ਪਰਵਾਰ ਨੂੰ ਮੁਬਾਰਕਬਾਦ ਦਿਤੀ

ਚੰਡੀਗੜ੍ਹ, 10 ਜੂਨ (ਭੁੱਲਰ): ਕੁਲਤਾਰ ਸਿੰਘ ਸੰਧਵਾਂ, ਸਪੀਕਰ, ਪੰਜਾਬ ਵਿਧਾਨ ਸਭਾ ਨੇ ਮੋਗਾ (ਪੰਜਾਬ) ਦੀ ਧੀ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ’ਤੇ ਖ਼ੁਸ਼ੀ ਜਾਹਿਰ ਕਰਦਿਆਂ ਉਸ ਦੇ ਪਰਵਾਰ ਨੂੰ ਦਿਲੋਂ ਮੁਬਾਰਕਬਾਦ ਦਿਤੀ ਹੈ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਅਪਣੇ ਮਾਪਿਆਂ ਅਤੇ ਸਮੁੱਚੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਅਪਣੇ ਸੰਦੇਸ਼ ਵਿਚ ਕਿਹਾ ਕਿ ਪੰਜਾਬ ਦੀ ਧੀ ਨੇ ਇਹ ਧਾਰਨਾ ਸੱਚ ਸਾਬਤ ਕੀਤੀ ਹੈ ਕਿ ਅਜੋਕੇ ਸਮੇਂ ਧੀਆਂ ਪੁੱਤਰਾਂ ਤੋਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ। ਹਰਮਨਪ੍ਰੀਤ ਕੌਰ ਦੀ ਇਹ ਕਾਮਯਾਬੀ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ। ਸਮਾਜ ਦੀ ਪੂਰਨ ਤਰੱਕੀ ਲਈ ਔਰਤਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਸੰਧਵਾਂ ਨੇ ਕਿਹਾ ਕਿ ਧੀਆਂ ਕਿਸੇ ਪੱਖੋਂ ਵੀ ਪੁੱਤਰਾਂ ਤੋਂ ਘੱਟ ਨਹੀਂ ਹੁੰਦੀਆਂ ਪਰ ਸਮਾਜ ਦੇ ਕੱੁਝ ਹਿੱਸੇ ਦਾ ਨਜ਼ਰੀਆ ਹੀ ਅਜਿਹਾ ਬਣਿਆ ਹੋਇਆ ਹੈ ਕਿ ਅਸੀਂ ਉਨ੍ਹਾਂ ਨੂੰ ਘੱਟ ਸਮਝਦੇ ਹਾਂ।
ਪੰਜਾਬ ਦੀ ਇਸ ਧੀ ਨੇ ਭਾਰਤੀ ਟੀਮ ਵਲੋਂ ਖੇਡਦਿਆਂ ਹੋਇਆਂ ਬਹੁਤ ਮੱਲਾਂ ਮਾਰੀਆਂ, ਜਿਸ ਲਈ ਉਸ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁਕਾ ਹੈ। ਉਸ ਨੂੰ ਅੰਤਰਰਾਸ਼ਟਰੀ ਟੀ-ਟਵੰਟੀ ਮੈਚਾਂ ਵਿਚ ਸੈਂਕੜਾ ਬਣਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਕ੍ਰਿਕਟਰ ਹੋਣ ਦਾ ਮਾਣ ਵੀ ਹਾਸਲ ਹੈ। 
 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement