ਟਰਾਂਸਪੋਰਟ ਮਾਫੀਆ ’ਤੇ ਕਾਰਵਾਈ ਜਾਰੀ ਰਹੇਗੀ, ਸਰਕਾਰੀ ਬੱਸਾਂ ’ਚ ਸਹੂਲਤਾਂ ਦਾ ਨਵੀਨੀਕਰਨ ਤੇ ਵਿਕਾਸ ਕਰੇਗੀ AAP ਸਰਕਾਰ: ਮਲਵਿੰਦਰ ਕੰਗ
Published : Jun 11, 2022, 7:19 pm IST
Updated : Jun 11, 2022, 7:33 pm IST
SHARE ARTICLE
Malwinder Singh Kang
Malwinder Singh Kang

'ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ CM ਭਗਵੰਤ ਮਾਨ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਲਈ ਸ਼ਾਨਦਾਰ ਵੋਲਵੋ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

-ਮਾਨ ਸਰਕਾਰ ਵੱਲੋਂ ਪੰਜਾਬ ’ਚੋਂ ਮਾਫੀਆ ਖ਼ਤਮ ਕਰਨ ਦੀ ਪਹਿਲਕਦਮੀ ਦਾ ਅਸਰ ਢਾਈ ਮਹੀਨਿਆਂ ’ਚ ਹੀ ਦਿਖਣ ਲੱਗਿਆ: ਮਲਵਿੰਦਰ ਸਿੰਘ ਕੰਗ
-ਮੁੱਖ ਮੰਤਰੀ ਮਾਨ ਦੀ ਗਤੀਸ਼ੀਲ ਅਗਵਾਈ ’ਚ ਬੱਸ ਰੂਟਾਂ ਦਾ ਨਿੱਜੀ ਏਕਾਧਿਕਾਰ ਕੀਤਾ ਗਿਆ ਖ਼ਤਮ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ :
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਸ਼ਾਨਦਾਰ ਵੋਲਵੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਤਾਂ ਜੋ ਇੱਕ ਪ੍ਰਮੁੱਖ ਰਾਜਨੀਤਿਕ ਪਰਿਵਾਰ ਦੀਆਂ ਮਾਲਕੀ ਵਾਲੀਆਂ ਟਰਾਂਸਪੋਰਟ ਕੰਪਨੀਆਂ ਦੇ ਏਕਾਧਿਕਾਰ ਨੂੰ ਖ਼ਤਮ ਕੀਤਾ ਜਾ ਸਕੇ।

ਇਹ ਪ੍ਰਗਟਾਵਾ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ’ਚ ‘ਆਪ’ ਸਰਕਾਰ ਨੇ ਪੰਜਾਬ ’ਚੋਂ ਸ਼ਰਾਬ ਮਾਫੀਆ, ਰੇਤ ਮਾਫੀਆ ਅਤੇ ਨਸ਼ਾ ਮਾਫੀਆ ਨੂੰ ਖ਼ਤਮ ਕਰਨ ਲਈ ਪਹਿਲਾਂ ਹੀ ਕਈ ਨਿਰਣਾਇਕ ਫ਼ੈਸਲੇ ਕੀਤੇ ਹਨ। 

Malwinder Singh KangMalwinder Singh Kang

ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਹੁਣ ਟਰਾਂਸਪੋਰਟ ਮਾਫੀਆ ਵੀ ਬੀਤੇ ਦੀ ਗੱਲ ਹੋ ਜਾਵੇਗੀ, ਕਿਉਂਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਰਕਾਰੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕਰਨਗੇ।’

ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਨਾ ਕੇਵਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਢੇ ਚਾਰ ਸਾਲ ਦੇ ਸ਼ਾਸਨ ’ਚ ਟਰਾਂਸਪੋਰਟ ਮਾਫੀਆਂ ਨੂੰ ਖ਼ਤਮ ਕਰਨ ’ਚ ਫੇਲ੍ਹ ਹੋਏ, ਬਲਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਵੀ ਟਰਾਂਸਪੋਰਟ ਮਾਫੀਆ ਧੜੱਲੇ ਨਾਲ ਚਲਦਾ ਰਿਹਾ, ਕਿਉਂਕਿ ਟਰਾਂਸਪੋਰਟ ਮਾਫੀਆ ’ਤੇ ਕਾਂਗਰਸ ਅਤੇ ਅਕਾਲੀ ਦਲ ਦਾ ਕਬਜ਼ਾ ਸੀ ਅਤੇ ਇਨ੍ਹਾਂ ਪਾਰਟੀਆਂ ਦੇ ਆਗੂ ਰਲ਼ਮਿਲ਼ ਕੇ ਪੰਜਾਬ ਨੂੰ ਲੁੱਟ ਰਹੇ ਸਨ।

Malwinder Singh KangMalwinder Singh Kang

ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਦੀ ਤੁਲਨਾ ’ਚ ਮਾਨ ਸਰਕਾਰ ਦੇ ਢਾਈ ਮਹੀਨਿਆਂ ਦੇ ਸ਼ਾਸਨ ’ਚ ਹੀ ਟਰਾਂਸਪੋਰਟ ਮਾਫੀਆ ਨੂੰ ਖ਼ਤਮ ਕਰਨ ਦੀ ਕਾਰਵਾਈ ਦਾ ਅਸਰ ਦਿਖਣ ਲੱਗ ਪਿਆ ਹੈ। ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਬੱਸ ਰੂਟਾਂ ਤੋਂ ਨਿੱਜੀ ਕੰਪਨੀ ਦਾ ਏਕਾਧਿਕਾਰ ਖ਼ਤਮ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ’ਚ ਲਗਜਰੀ ਬੱਸਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ’ਚ ਸਹੂਲਤਾਂ ਦਾ ਨਵੀਨੀਕਰਨ ਅਤੇ ਵਿਕਾਸ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। 

Malwinder Singh KangMalwinder Singh Kang

ਕੰਗ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਦਿੱਲੀ ਏਅਰਪੋਰਟ ਲਈ ਸੁਪਰ ਲਗਜ਼ਰੀ ਵੋਲਵੋ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਬੱਸਾਂ ਦਾ ਕਿਰਾਇਆ ਨਿੱਜੀ ਬੱਸਾਂ ਨਾਲੋਂ ਅੱਧਾ ਹੋਵੇਗਾ, ਜਦੋਂ ਕਿ ਸਹੂਲਤਾਂ ਦੁੱਗਣੀਆਂ ਹੋਣਗੀਆਂ। ਇਨਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈਬਸਾਇਟਜ਼ ’ਤੇ ਆਸਾਨੀ ਨਾਲ ਦੇਖੀ ਜਾ ਸਕਦੀ ਹੈ ਅਤੇ ਬੱਸਾਂ ਦੀ ਸਮਾਂ ਸਾਰਣੀ ਵੀ ਉਕਤ ਸਾਇਟਾਂ ’ਤੇ ਉਪਲੱਬਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement