ਗ਼ੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਚ ਨੌਜੁਆਨ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਨਹਿਰ 'ਚ ਸੁੱਟੀ ਲਾਸ਼ 

By : KOMALJEET

Published : Jun 11, 2023, 5:44 pm IST
Updated : Jun 11, 2023, 5:44 pm IST
SHARE ARTICLE
punjab news
punjab news

ਪ੍ਰਵਾਰ ਨੂੰ ਨਹੀਂ ਲੱਗਾ ਪਤਾ, ਮਿਲਣ ਪਹੁੰਚਿਆ ਭਰਾ ਤਾਂ ਹੋਇਆ ਖ਼ੁਲਾਸਾ 

ਨਸ਼ਾ ਛੱਡਣ ਆਏ ਇਕ ਨੌਜੁਆਨ ਨੇ ਕੀਤਾ ਖ਼ੁਲਾਸਾ - ਨਸ਼ਾ ਛੁਡਵਾਉਣ ਵਾਲੇ ਖ਼ੁਦ ਨਸ਼ਾ ਕਰ ਕੇ ਨੌਜੁਆਨਾਂ 'ਤੇ ਕਰਦੇ ਤੀਜੇ ਦਰਜੇ ਦਾ ਤਸ਼ੱਦਦ 
ਖੰਨਾ : ਪਾਇਲ ਇਲਾਕੇ ਵਿਚ ਇਕ ਗ਼ੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਵਿਚ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿਤੀ ਗਈ। ਜਿਸ ਤੋਂ ਬਾਅਦ ਲਾਸ਼ ਨੂੰ ਨਹਿਰ 'ਚ ਸੁੱਟ ਦਿਤਾ ਗਿਆ। ਡੇਢ ਮਹੀਨੇ ਤਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਕੋਈ ਥਹੁ ਪਤਾ ਨਹੀਂ ਲੱਗਾ। ਜਦੋਂ ਪੁਲਿਸ ਨੇ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ ਕੀਤੀ ਤਾਂ ਸੱਚਾਈ ਸਾਹਮਣੇ ਆਈ।

ਇਸ ਸਬੰਧੀ ਪਾਇਲ ਥਾਣੇ ਵਿਚ 5 ਮੁਲਜ਼ਮਾਂ ਪ੍ਰਨੀਤ ਸਿੰਘ, ਹਰਮਨਪ੍ਰੀਤ ਸਿੰਘ, ਉਸ ਦੇ ਭਰਾ ਵਿਕਰਮ ਸਿੰਘ ਵਿੱਕੀ, ਗੁਰਵਿੰਦਰ ਸਿੰਘ ਗਿੰਦਾ ਅਤੇ ਪ੍ਰਦੀਪ ਸਿੰਘ ਵਿਰੁੱਧ ਕਤਲ ਅਤੇ ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜੁਆਨ ਦੀ ਮੌਤ

ਜਾਣਕਾਰੀ ਅਨੁਸਾਰ ਪਾਇਲ ਦੇ ਕੱਦੋਂ ਰੋਡ 'ਤੇ ਸਥਿਤ ਗੁਰੂ ਕ੍ਰਿਪਾ ਵਿਦਿਆਲਿਆ ਨਾਂ ਦੇ ਇਕ ਘਰ 'ਚ ਨਾਜਾਇਜ਼ ਤੌਰ 'ਤੇ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਸੀ। ਅੰਮ੍ਰਿਤਸਰ ਦਾ ਰਹਿਣ ਵਾਲਾ ਅਮਨਦੀਪ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਇਥੇ ਦਾਖ਼ਲ ਹੋਇਆ ਸੀ। ਅੰਮ੍ਰਿਤਸਰ ਦੇ ਫਤਿਹ ਸਿੰਘ ਨੂੰ ਕਰੀਬ ਪੰਜ ਮਹੀਨੇ ਇਸ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ। ਸੈਂਟਰ ਵਿਚ ਦਾਖ਼ਲ ਨੌਜੁਆਨਾਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ ਅਤੇ ਕੰਮ ਨਾ ਕਰਨ 'ਤੇ ਕੁੱਟਮਾਰ ਕੀਤੀ ਜਾਂਦੀ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ 21 ਅਪ੍ਰੈਲ ਨੂੰ ਅਮਨਦੀਪ ਸਿੰਘ ਕਪੜੇ ਧੋ ਰਿਹਾ ਸੀ ਪਰ ਉਹ ਕੰਮ ਹੌਲੀ-ਹੌਲੀ ਕਰ ਰਿਹਾ ਸੀ। ਇਸ ਕਾਰਨ ਉਕਤ ਮੁਲਜ਼ਮਾਂ ਨੇ ਰਾਤ ਨੂੰ ਹਾਲ ਦੇ ਅੰਦਰ ਅਮਨਦੀਪ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਫਤਿਹ ਸਿੰਘ ਅਤੇ ਹੋਰ ਨੌਜਵਾਨਾਂ ਦੇ ਸਾਹਮਣੇ ਅਮਨਦੀਪ ਨੂੰ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਿਆ ਗਿਆ। ਲੜਾਈ ਦੌਰਾਨ ਅਮਨਦੀਪ ਦੀ ਮੌਤ ਹੋ ਗਈ ਸੀ।

ਮੁਲਜ਼ਮ ਅਮਨਦੀਪ ਸਿੰਘ ਦੀ ਲਾਸ਼ ਨੂੰ ਲੈ ਗਏ ਅਤੇ ਸੈਂਟਰ ਵਿਚ ਦਾਖ਼ਲ ਹੋਰ ਨੌਜਵਾਨਾਂ ਨੂੰ ਬੰਦ ਕਰ ਦਿਤਾ। ਕੁਝ ਦਿਨਾਂ ਬਾਅਦ ਮੁਲਜ਼ਮ ਨਸ਼ਾ ਛੁਡਾਊ ਕੇਂਦਰ ਵਿਚ ਕਹਿਣ ਲੱਗਾ ਕਿ ਉਸ ਨੇ ਅਮਨਦੀਪ ਸਿੰਘ ਨੂੰ ਅਪਣੇ ਘਰ ਛੱਡ ਦਿਤਾ ਹੈ। ਇਸੇ ਦੌਰਾਨ 9 ਜੂਨ ਨੂੰ ਅਮਨਦੀਪ ਸਿੰਘ ਦਾ ਭਰਾ ਰਵਿੰਦਰ ਸਿੰਘ ਨਸ਼ਾ ਛੁਡਾਊ ਕੇਂਦਰ ਆਇਆ। ਜਿਸ ਨੇ ਅਮਨਦੀਪ ਸਿੰਘ ਬਾਰੇ ਪੁੱਛਿਆ।

ਇਸ ਤੋਂ ਬਾਅਦ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਨੌਜੁਆਨਾਂ ਨੂੰ ਯਕੀਨ ਹੋ ਗਿਆ ਕਿ ਅਮਨਦੀਪ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਵਲੋਂ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਤਿਹ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੇ ਸਾਹਮਣੇ ਅਮਨਦੀਪ ਸਿੰਘ ਦੀ ਕੁੱਟਮਾਰ ਕੀਤੀ ਗਈ। ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਦੋ ਵਿਅਕਤੀਆਂ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਗ਼ੈਰ-ਕਾਨੂੰਨੀ ਤੌਰ 'ਤੇ ਚਲਾਏ ਨਸ਼ਾ ਛੁਡਾਊ ਕੇਂਦਰ 'ਚ ਨੌਜੁਆਨਾਂ 'ਤੇ ਤੀਜੇ ਦਰਜੇ ਦਾ ਤਸ਼ੱਦਦ ਕੀਤਾ ਜਾਂਦਾ ਸੀ। ਪੀੜਤ ਨੌਜੁਆਨਾਂ ਦੇ ਗੁਪਤ ਅੰਗਾਂ 'ਤੇ ਡੰਡੇ ਮਾਰੇ ਗਏ। ਇਸ ਸੈਂਟਰ 'ਚ ਇਲਾਜ ਕਰਵਾਉਣ ਆਏ ਇਕ ਨੌਜਵਾਨ ਨੇ ਕੈਮਰੇ ਸਾਹਮਣੇ ਖ਼ੁਲਾਸਾ ਕਰਦਿਆਂ ਦਸਿਆ ਕਿ ਉਨ੍ਹਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਗਿਆ। ਨਸ਼ਾ ਛੁਡਵਾਉਣ ਵਾਲੇ ਖ਼ੁਦ ਵੀ ਨਸ਼ਾ ਕਰਦੇ ਹਨ ਅਤੇ ਉਨ੍ਹਾਂ 'ਤੇ ਤੀਜੇ ਦਰਜੇ ਦਾ ਤਸ਼ੱਦਦ ਕਰਦੇ ਹਨ।
ਪਾਇਲ ਥਾਣੇ ਦੇ ਐਸ.ਐਚ.ਓ. ਵਿਨੋਦ ਕੁਮਾਰ ਨੇ ਦਸਿਆ ਕਿ ਪੰਜ ਮੁਲਜ਼ਮਾਂ ਵਿਰੁੱਧ ਕਤਲ ਅਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement