ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ 'ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ

By : KOMALJEET

Published : Jun 11, 2023, 4:09 pm IST
Updated : Jun 11, 2023, 4:09 pm IST
SHARE ARTICLE
Punjab News
Punjab News

ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ 'ਚ ਨਵੀਂ ਪਹਿਲਕਦਮੀਆਂ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ਵਿਖੇ 'ਨਿਹੰਗ ਉਲੰਪਿਕ' ਦੀ ਹੋਵੇਗੀ ਸ਼ੁਰੂਆਤ

ਤਰਨਤਾਰਨ 'ਚ ਦਾਰਾ ਸਿੰਘ ਛਿੰਝ ਉਲੰਪਿਕ, ਜੇਤੂ ਨੂੰ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਮਿਲੇਗਾ ਖ਼ਿਤਾਬ

ਅੰਮ੍ਰਿਤਸਰ ਵਿਖੇ 'ਰੰਗਲਾ ਪੰਜਾਬ ਤਿਉਹਾਰ' 'ਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇਕ ਥਾਂ 'ਤੇ ਕੀਤਾ ਜਾਵੇਗਾ ਪ੍ਰਦਰਸ਼ਿਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼- ਦੁਨੀਆਂ ਨੂੰ ਜਾਣੂੰ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ 'ਰੰਗਲਾ ਪੰਜਾਬ' ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਹੁਣ ਪੰਜਾਬ ਸਰਕਾਰ ਇਥੋਂ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਨ ਲਈ ਵਿਰਾਸਤੀ ਮੇਲਿਆਂ ਦਾ ਧੂਮ ਧਾਮ ਨਾਲ ਆਯੋਜਨ ਕਰੇਗੀ। ਇਹ ਜਾਣਕਾਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਵਾਰਤਾ ਦੌਰਾਨ ਸਾਂਝੀ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਦੁਨੀਆ ਨੂੰ ਜਾਣੂ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸਾਲ ਭਰ ਵਿਰਾਸਤੀ ਮੇਲਿਆਂ ਅਤੇ ਤਿਉਹਾਰਾਂ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ 'ਚ ਨਵੀਂ ਪਹਿਲਕਦਮੀਆਂ ਉਲੀਕਿਆਂ ਗਈਆਂ ਹਨ।

ਮੰਤਰੀ ਨੇ ਦਸਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿਚ ਸਾਲ ਭਰ 22 ਮੇਲੇ ਕਰਵਾਏ ਜਾਣਗੇ। ਉਨ੍ਹਾਂ ਦਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਫ਼ੈਸਟੀਵਲ, ਫ਼ਿਰੋਜ਼ਪੁਰ ਵਿਖੇ ਬਸੰਤ ਫ਼ੈਸਟੀਵਲ, ਜਨਵਰੀ ਵਿਚ ਕਪੂਰਥਲਾ ਹੈਰੀਟੇਜ ਫ਼ੈਸਟੀਵਲ ਹੋਵੇਗਾ । ਇਸ ਤੋਂ ਇਲਾਵਾ ਤੋਂ ਲੁਧਿਆਣਾ ਵਿਖੇ ਕਿਲਾ ਰਾਏਪੁਰ ਦਿਹਾਤੀ ਉਲੰਪਿਕ ਹੋਵੇਗਾ। ਉਨ੍ਹਾ ਕਿਹਾ ਕਿ ਬਠਿੰਡਾ 'ਚ ਵਿਰਾਸਤੀ ਮੇਲਾ ਅਤੇ ਵਿਸਾਖੀ ਮੇਲਾ, ਮਾਰਚ 'ਚ ਪਟਿਆਲਾ 'ਚ ਹੈਰੀਟੇਜ ਫ਼ੈਸਟੀਵਲ, ਮਾਰਚ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ, ਅਗਸਤ ਵਿਚ ਸੰਗਰੂਰ ਵਿਖੇ ਤੀਆਂ ਦਾ ਮੇਲਾ, ਸਤੰਬਰ ਵਿਚ ਐਸ.ਬੀ.ਐਸ.ਨਗਰ ਵਿਖੇ ਇੰਨਕਲਾਬ ਫ਼ੈਸਟੀਵਲ, ਮਾਨਸਾ ਵਿਖੇ ਮਾਲਵਾ ਦੇ ਸੱਭਿਆਚਾਰ ਅਤੇ ਪਕਵਾਨਾਂ ਨੂੰ ਉਜਾਗਰ ਕਰਨ ਵਾਲਾ ਦੂਨ ਫ਼ੈਸਟੀਵਲ,  ਫ਼ਾਜ਼ਿਲਕਾ ਵਿਖੇ ਪੰਜਾਬ ਹੈਂਡੀਕਰਾਫਟ ਫ਼ੈਸਟੀਵਲ, ਨਵੰਬਰ ਵਿਚ ਜਲੰਧਰ ਵਿਖੇ ਘੋੜਸਵਾਰ ਮੇਲਾ, ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫ਼ੈਸਟੀਵਲ, ਪਠਾਨਕੋਟ ਵਿਖੇ ਦਰਿਆਵਾਂ ਦਾ ਮੇਲਾ, ਮਾਲੇਰਕੋਟਲਾ ਵਿਖੇ ਸੂਫ਼ੀ ਫ਼ੈਸਟੀਵਲ ਆਦਿ ਮੇਲੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਉਜਾਗਰ ਕਰਨਗੇ ।

ਇਹ ਵੀ ਪੜ੍ਹੋ:  ਦੇਸ਼ ਦੇ ਅੱਧੀ ਦਰਜਨ ਤੋਂ ਵੱਧ ਸੂਬਿਆਂ 'ਚ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਦਰ ਕੌਮੀ ਔਸਤ ਨਾਲੋਂ ਵੱਧ  

ਮੰਤਰੀ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਨਿਹੰਗ ਉਲੰਪਿਕ' ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਤਰਨਤਾਰਨ 'ਚ ਦਾਰਾ ਸਿੰਘ ਛਿੰਝ ਉਲੰਪਿਕ ਦੀ ਸਰੂਆਤ ਹੋਵੇਗੀ ਜਿਸ ਵਿਚ ਜੇਤੂ ਨੂੰ ਸੂਬਾ ਸਰਕਾਰ ਵਲੋਂ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਖਿਤਾਬ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਪੜ ਅਤੇ ਪਠਾਨਕੋਟ ਵਿਚ ਸਾਲਾਨਾ ਐਡਵੇਂਚਰ ਸਪੋਰਟਸ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਗੁਰਦਾਸਪੁਰ ਵਿਚ ਪਹਿਲਾ 'ਸਰਦਾਰ ਹਰੀ ਸਿੰਘ ਨਲਵਾ ਜੋਸ਼ ਫ਼ੈਸਟੀਵਲ ਸ਼ੂਰੂ ਕੀਤਾ ਜਾਵੇਗਾ ਜੋਕਿ ਪੰਜਾਬੀਆਂ ਦੀ ਬਹਾਦਰੀ ਨੂੰ ਉਜਾਗਰ ਕਰੇਗਾ। ਮੰਤਰੀ ਨੇ ਦਸਿਆ ਕਿ ਜਨਵਰੀ ਵਿਚ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਤਿਉਹਾਰ ਹੋਵੇਗਾ ਜਿਸ ਵਿਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇਕ ਥਾਂ 'ਤੇ ਪ੍ਰਦਰਸ਼ਿਤ ਕੀਤਾ ਜਾਵੇਗਾ ਜਿਸ ਵਿਚ ਉੱਘੇ ਨਾਵਲਕਾਰ ਅਤੇ ਕਵੀ ਹਿੱਸਾ ਲੈਣਗੇ। ਪੰਜਾਬ ਦੇ ਸੁਆਦਲੇ ਪਕਵਾਨ ਮੁਕਾਬਲੇ ਕਰਵਾਏ ਜਾਣਗੇ।

ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ ਰੰਗ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਪੰਜਾਬ ਦੀ ਕਲਾ ਅਤੇ ਸ਼ਿਲਪਕਾਰੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਹਾਲੀ ਵਿਖੇ ਸੈਰ ਸਪਾਟਾ ਸੰਮੇਲਨ ਅਤੇ ਪੰਜਾਬ ਟਰੈਵਲ ਮਾਰਟ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ  ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸੰਚਾਲਕ  ਸੋਨਾਲੀ ਗਿਰੀ ਅਤੇ ਹੋਰ ਉੱਘੇ ਪਤਵੰਤਿਆਂ ਸਮੇਤ ਅਧਿਕਾਰੀ ਹਾਜ਼ਰ ਸਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement