ਵਿਦੇਸ਼ਾਂ ਵਿਚ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਜਲਦ ਲਾਗੂ ਹੋਵੇਗੀ ਨੀਤੀ: ਡਾ. ਬਲਜੀਤ ਕੌਰ

By : KOMALJEET

Published : Jun 11, 2023, 6:28 pm IST
Updated : Jun 11, 2023, 6:28 pm IST
SHARE ARTICLE
PUNJAB TO SOON IMPLEMENT NEW POLICY TO PREVENT EXPLOITATION OF WOMEN IN FOREIGN COUNTRIES- DR. BALJIT KAUR
PUNJAB TO SOON IMPLEMENT NEW POLICY TO PREVENT EXPLOITATION OF WOMEN IN FOREIGN COUNTRIES- DR. BALJIT KAUR

ਨੀਤੀ ਨਿਰਮਾਣ ਲਈ ਪੀੜਤਾਂ ਤੇ ਹੋਰਨਾਂ ਧਿਰਾਂ ਨਾਲ ਲੰਬੀ ਵਿਚਾਰ ਚਰਚਾ

ਲੋਕਾਂ ਦੇ ਪ੍ਰਗਟਾਏ ਵਿਚਾਰਾਂ ਨੂੰ ਨਵੀਂ ਨੀਤੀ ਵਿਚ ਮਿਲੇਗੀ ਥਾਂ
ਵਿਚਾਰ ਵਟਾਂਦਰੇ ਦੌਰਾਨ ਅਣ ਅਧਿਕਾਰਤ ਏਜੰਟਾਂ ਨੂੰ ਨੱਥ ਪਾਉਣ ਦੀ ਲੋੜ ਤੇ ਜ਼ੋਰ

ਚੰਡੀਗੜ੍ਹ/ ਜਲੰਧਰ : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ ਨਿਰਮਾਣ ਵਾਸਤੇ ਅੱਜ ਅਪਣੀ ਤਰ੍ਹਾਂ ਦੀ ਪਹਿਲੀ ਵਿਚਾਰ ਚਰਚਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਜਲੰਧਰ ਵਿਖੇ ਹੋਈ।

ਜਲੰਧਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਿਚਾਰ ਚਰਚਾ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ , ਵਿਧਾਇਕਾ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ, ਪੰਜਾਬ ਕੰਟੇਨਰ ਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਿਰਕਤ ਕਰ ਕੇ ਉਨ੍ਹਾਂ ਨਾਲ ਹੋਏ ਦੁਖਾਂਤ ਬਾਰੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ।

ਕੈਬਨਿਟ ਮੰਤਰੀ ਨੇ ਉਨ੍ਹਾਂ ਦਾ ਦੁੱਖ ਵੰਡਾਇਆ ਤੇ ਯਕੀਨ ਦਿਵਾਇਆ ਕਿ ਭਵਿੱਖ ਵਿਚ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਯਤਨਸ਼ੀਲ ਹੈ। ਵਿਚਾਰ ਚਰਚਾ ਦੌਰਾਨ ਕੁੱਝ ਔਰਤਾਂ ਵਲੋਂ ਦਸਿਆ ਗਿਆ ਕਿ ਏਜੰਟਾਂ ਵਲੋਂ ਉਨ੍ਹਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਖ਼ੁਸ਼ਹਾਲ ਜ਼ਿੰਦਗੀ ਦੇ ਸੁਪਨਾ ਦਿਖਾਇਆ ਤੇ ਬਾਹਰਲੇ ਦੇਸ਼ ਵਿਚ ਭੇਜ ਦਿਤਾ ਗਿਆ ਜਿਥੇ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੋਣਾ ਪਿਆ।

ਇਹ ਵੀ ਪੜ੍ਹੋ:  ਗ਼ੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਚ ਨੌਜੁਆਨ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਨਹਿਰ 'ਚ ਸੁੱਟੀ ਲਾਸ਼ 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀਆ ਔਰਤਾਂ ਨਾਲ ਹੋ ਰਹੀਆਂ ਅਜਿਹੀਆਂ ਮੰਦਭਾਗੀ ਸ਼ੋਸ਼ਣ ਵਾਲਿਆਂ ਘਟਨਾਵਾਂ ਅਤੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵਲੋਂ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਤਰਮੀਮਾਂ ਵੀ ਕੀਤੀਆਂ ਜਾਣਗੀਆਂ।
ਉਨਾਂ ਕਿਹਾ ਕਿ ਵਿਚਾਰ ਵਟਾਂਦਰੇ ਦੌਰਾਨ ਸਭ ਤੋਂ ਵੱਡੀ ਸਮੱਸਿਆ ਏਜੰਟਾਂ ਰਾਹੀਂ ਕੀਤੀ ਜਾਂਦੀ ਧੋਖਾਧੜੀ ਦੀ ਸਾਹਮਣੇ ਆਈ ਹੈ, ਜਿਸਨੂੰ ਪੰਜਾਬ ਸਰਕਾਰ ਵਲੋਂ ਅਣਅਧਿਕਾਰਤ ਏਜੰਟਾਂ ਨੂੰ ਨੱਥ ਪਾ ਤੇ ਦੂਰ ਕੀਤਾ ਜਾਵੇਗਾ ।ਉਨ੍ਹਾਂ ਔਰਤਾਂ ਦੇ ਸ਼ਸ਼ਕਤੀਕਰਨ ਦੀ ਗੱਲ ’ਤੇ ਖਾਸ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਚਲ ਰਹੇ  ‘ਸਖੀ ਵਨ ਸਟਾਪ ਸੈਂਟਰ’ ਸਕੀਮ ਰਾਹੀਂ ਔਰਤਾਂ ਨੂੰ ਵੱਧ ਤੋਂ ਵੱਧ ਲਾਭ  ਪੁਹੰਚਾਉਣ ਲਈ ਯਤਨ ਕੀਤੇ ਜਾਣਗੇ।

ਉਨ੍ਹਾਂ ਦਸਿਆ ਕਿ ਪੰਜਾਬ ਦੇ ਜਿਹੜੇ ਜ਼ਿਲਿਆਂ ਵਿਚ ਸਖੀ ਵਨ ਸਟਾਪ ਸੈਟਰ ਖੁੱਲ੍ਹ ਚੁੱਕੇ ਹਨ ਉਥੇ ਸ਼ੋਸ਼ਣ ਜਾਂ ਹਿੰਸਾ ਪੀੜਤ ਔਰਤਾਂ ਸਖੀ ਵਨ ਸਟਾਪ ਸੈਂਟਰ ਨਾਲ ਸੰਪਰਕ ਕਰ ਕੇ ਤੁਰਤ ਮੁਫ਼ਤ ਸਹਾਇਤਾ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ ਇਸ ਮੰਤਵ ਲਈ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਵੱਖ ਵੱਖ ਸਕੀਮ ਲਾਗੂ ਕੀਤੀ ਜਾ ਰਹੀਆਂ ਹਨ ਅਤੇ ਹੋਰ ਨਵੀਂ ਸਕੀਮਾਂ ਲਾਗੂ ਕਰਨ ਲਈ ਵਿਓਤਬੰਧੀ ਕੀਤੀ ਜਾ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲੰਧਰ ਵਿਖੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਤੇ ਨੀਤੀ ਨਿਰਮਾਣ ਲਈ ਖੁਲ੍ਹੀ ਵਿਚਾਰ ਚਰਚਾ ਬਹੁਤ ਸਾਰਥਿਕ ਕਦਮ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਵਿਚਾਰਾਂ ਨੂੰ ਪਾਲਿਸੀ ਨਿਰਧਾਰਿਤ ਕਰਨ ਵਿਚ ਸਥਾਨ ਦੇ ਕੇ ਲੋਕਾਂ ਨੂੰ ਸ਼ਕਤੀ ਦਿਤੀ ਜਾ ਰਹੀ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਪੁਲਿਸ ਤੇ ਸਿਵਲ ਦੇ ਅਧਿਕਾਰੀ, ਗ਼ੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦੇ , ਵਿਸ਼ਾ ਮਾਹਰ ਤੇ ਹੋਰ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement