ਅੰਮ੍ਰਿਤਸਰ ਤੋਂ ਉੱਡਿਆ ਜਹਾਜ਼ ਪਹੁੰਚਿਆ ਪਾਕਿਸਤਾਨ : ਉਡਾਣ ਭਰਨ ਮਗਰੋਂ ਮੌਸਮ ਹੋਇਆ ਖ਼ਰਾਬ, 31 ਮਿੰਟ ਬਾਅਦ ਭਾਰਤੀ ਸਰਹੱਦ 'ਤੇ ਪਰਤਿਆ
Published : Jun 11, 2023, 5:13 pm IST
Updated : Jun 11, 2023, 5:13 pm IST
SHARE ARTICLE
photo
photo

ਚਾਰ ਸਾਲ ਪਹਿਲਾਂ ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿਤਾ ਸੀ

 

ਅੰਮ੍ਰਿਤਸਰ : ਇੰਡੀਗੋ ਦੀ ਉਡਾਣ ਨੰਬਰ 6E645 ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਪਾਕਿਸਤਾਨ ਦੇ ਹਵਾਈ ਖੇਤਰ ਵਿਚ ਪਹੁੰਚ ਗਈ। ਇਹ ਉਡਾਣ ਕਰੀਬ 31 ਮਿੰਟ ਤੱਕ ਪਾਕਿਸਤਾਨੀ ਹਵਾਈ ਖੇਤਰ ਵਿਚ ਰਹੀ ਅਤੇ ਫਿਰ ਸੁਰੱਖਿਅਤ ਭਾਰਤੀ ਹਵਾਈ ਖੇਤਰ ਵਿਚ ਵਾਪਸ ਪਰਤ ਗਈ। ਅਜਿਹਾ ਖ਼ਰਾਬ ਮੌਸਮ ਕਾਰਨ ਹੋਇਆ ਅਤੇ ਕੌਮਾਂਤਰੀ ਨਿਯਮਾਂ ਕਾਰਨ ਪਾਕਿਸਤਾਨ ਨੂੰ ਜਗ੍ਹਾ ਦੇਣੀ ਪਈ।

ਪ੍ਰਾਪਤ ਜਾਣਕਾਰੀ ਅਨੁਸਾਰ ਇੰਡੀਗੋ ਦੀ ਫਲਾਈਟ ਨੇ ਸ਼ਨੀਵਾਰ ਰਾਤ ਭਾਰਤੀ ਸਮੇਂ ਅਨੁਸਾਰ 8.01 ਮਿੰਟ 'ਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਹਿਮਦਾਬਾਦ ਲਈ ਉਡਾਣ ਭਰੀ ਸੀ। ਪਰ ਕੁਝ ਹੀ ਮਿੰਟਾਂ ਵਿਚ ਮੌਸਮ ਖ਼ਰਾਬ ਹੋ ਗਿਆ। ਹਵਾ ਦੇ ਚੱਲਦਿਆਂ ਫਲਾਈਟ ਨੂੰ ਪਾਕਿਸਤਾਨ ਦੇ ਹਵਾਈ ਖੇਤਰ ਵਿਚ ਜਾਣਾ ਪਿਆ। ਪਾਕਿਸਤਾਨ ਸਿਵਲ ਐਵੀਏਸ਼ਨ ਅਥਾਰਟੀ ਦੇ ਅਨੁਸਾਰ ਫਲਾਈਟ ਪਾਕਿਸਤਾਨ ਵਿਚ ਲਾਹੌਰ ਨੇੜੇ ਭਟਕ ਗਈ ਅਤੇ ਗੁਜਰਾਂਵਾਲਾ ਤੱਕ ਪਹੁੰਚ ਗਈ।
ਪਾਕਿਸਤਾਨ ਦੇ ਫਲਾਈਟ ਰਡਾਰ ਦੇ ਅਨੁਸਾਰ ਇੰਡੀਗੋ ਏਅਰਕ੍ਰਾਫਟ ਲਗਭਗ 08:00 (IST) 454 ਗੰਢਾਂ ਦੀ ਰਫ਼ਤਾਰ ਨਾਲ ਲਾਹੌਰ ਦੇ ਉੱਤਰ ਵਿਚ ਦਾਖ਼ਲ ਹੋਇਆ ਅਤੇ 08:31 (IST) 'ਤੇ ਭਾਰਤ ਵਾਪਸ ਪਰਤਿਆ।

ਚਾਰ ਸਾਲ ਪਹਿਲਾਂ ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿਤਾ ਸੀ। ਉਦੋਂ ਤੋਂ ਹੁਣ ਤੱਕ ਭਾਰਤ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਦਾ ਹੈ। ਪਰ ਇਸ ਸਥਿਤੀ ਵਿਚ ਪਾਕਿਸਤਾਨ ਨੂੰ ਆਪਣੀ ਏਅਰ ਸਪੇਸ ਦੇਣੀ ਪਈ। ਇਹ ਸਥਿਤੀ ਆਮ ਨਹੀਂ ਸੀ। ਖ਼ਰਾਬ ਮੌਸਮ ਦੀ ਸਥਿਤੀ ਵਿਚ "ਅੰਤਰਰਾਸ਼ਟਰੀ ਨਿਯਮਾਂ ਦੇ ਅਨੁਸਾਰ ਕੋਈ ਵੀ ਦੇਸ਼ ਆਪਣੀ ਹਵਾਈ ਸਪੇਸ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ ਹੈ।

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement