Kulwinder Kaur : ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦਾ ਪਹਿਲਾ ਬਿਆਨ, 'ਮੈਨੂੰ ਕੋਈ ਪਛਤਾਵਾ ਨਹੀਂ'
Published : Jun 11, 2024, 2:12 pm IST
Updated : Jun 11, 2024, 2:12 pm IST
SHARE ARTICLE
 Kulwinder Kaur
Kulwinder Kaur

ਭਰਾ ਨੂੰ ਮੁਲਾਕਾਤ ਦੌਰਾਨ ਕਹੀ ਵੱਡੀ ਗੱਲ ,ਬੀਤੇ ਦਿਨੀਂ DIG ਨੇ ਕਿਹਾ ਸੀ, 'ਕੁਲਵਿੰਦਰ ਨੂੰ ਪਛਤਾਵਾ ਹੈ'

Kulwinder Kaur : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਅਭਿਨੇਤਰੀ ਕੰਗਨਾ ਰਣੌਤ ਨੂੰ ਬੀਤੇ ਦਿਨੀਂ ਚੰਡੀਗੜ੍ਹ ਹਵਾਈ ਅੱਡੇ 'ਤੇ ਥੱਪੜ ਮਾਰਨ ਵਾਲੀ CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ (Kangana Ranaut slapped) ਪਹਿਲਾ ਬਿਆਨ ਸਾਹਮਣੇ ਆਇਆ ਹੈ। ਭਰਾ ਨੂੰ ਮੁਲਾਕਾਤ ਦੌਰਾਨ ਕੁਲਵਿੰਦਰ ਕੌਰ ਨੇ ਕਿਹਾ ਹੈ ਕਿ 'ਮੈਨੂੰ ਕੋਈ ਪਛਤਾਵਾ ਨਹੀਂ' ,ਜਦਕਿ ਪਹਿਲਾਂ CISF DIG ਵਿਨੈ ਕਾਜਲਾ ਨੇ ਕਿਹਾ ਸੀ ਕਿ 'ਕੁਲਵਿੰਦਰ ਕੌਰ ਨੂੰ ਪਛਤਾਵਾ ਹੈ'। 

 ਐਤਵਾਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਡੀਸੀ ਦਫ਼ਤਰ ਨੂੰ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ CISF ਸਿਪਾਹੀ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ ਅਤੇ ਮੁਅੱਤਲ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਮੁੱਖ ਮੰਤਰੀ ਦੇ ਨਾਂਅ ਆਪਣਾ ਮੰਗ ਪੱਤਰ ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੂੰ ਸੌਂਪਿਆ ਸੀ।

 ਕਪੂਰਥਲਾ ਜ਼ਿਲ੍ਹੇ ਦੀ ਰਹਿਣ ਵਾਲੀ ਹੈ ਕੁਲਵਿੰਦਰ ਕੌਰ

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ 35 ਸਾਲਾ ਮਹਿਲਾ ਜਵਾਨ ਕੁਲਵਿੰਦਰ ਕੌਰ (Kulwinder Kaur) ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਮਹੀਵਾਲ ਦੀ ਰਹਿਣ ਵਾਲੀ ਹੈ। ਲੋਧੀ ਦੇ ਪਿੰਡ ਮਹੀਵਾਲ ਦੀ ਰਹਿਣ ਵਾਲੀ ਹੈ।

abc

ਦੱਸ ਦਈਏ ਕਿ 6 ਜੂਨ ਵੀਰਵਾਰ ਨੂੰ ਕੰਗਨਾ ਰਣੌਤ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਣਾ ਸੀ। ਇਸ ਦੌਰਾਨ ਹੀ ਜਦੋਂ ਉਹ ਚੈਕਿੰਗ ਲਈ ਆਈ ਤਾਂ ਕੁਲਵਿੰਦਰ ਕੌਰ ਨੇ ਅਦਾਕਾਰਾ ਦੇ ਥੱਪੜ ਜੜ੍ਹ ਦਿੱਤਾ। 

ਸੋਸ਼ਲ ਮੀਡੀਆ 'ਤੇ ਇਸ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਲਵਿੰਦਰ ਕੌਰ ਕੰਗਨਾ ਨੂੰ ਕਥਿਤ ਤੌਰ 'ਤੇ ਥੱਪੜ ਮਾਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਮਹਿਲਾ ਸੁਰੱਖਿਆ ਕਰਮਚਾਰੀ ਕਿਸਾਨ ਅੰਦੋਲਨ ਦੌਰਾਨ ਕੰਗਨਾ ਦੇ ਬਿਆਨ ਦਾ ਹਵਾਲਾ ਦਿੰਦੀ ਨਜ਼ਰ ਆ ਰਹੀ ਹੈ।  ਐੱਮਪੀ ਚੁਣੇ ਜਾਣ ਤੋਂ ਪਹਿਲਾਂ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕਈ ਟਵੀਟ ਕੀਤੇ ਸਨ। ਇਸ ਕਾਰਨ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਉਨ੍ਹਾਂ ਦੀ ਗਰਮਾ-ਗਰਮ ਬਹਿਸ ਵੀ ਹੋ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement