Punjab News : ਅੱਤਵਾਦੀ ਇਕਬਾਲਪ੍ਰੀਤ ਬੁਚੀ ਦੇ 2 ਸਾਥੀ ਗ੍ਰਿਫਤਾਰ , 2 ਪਿਸਤੌਲ ਤੇ 11 ਕਾਰਤੂਸ ਬਰਾਮਦ
Published : Jun 11, 2024, 4:27 pm IST
Updated : Jun 11, 2024, 4:27 pm IST
SHARE ARTICLE
Terrorist iqbalpreet singh
Terrorist iqbalpreet singh

ਪੰਜਾਬ ਸਮੇਤ ਗੁਆਂਢੀ ਸੂਬਿਆਂ 'ਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਸਨ ਦੋਵੇਂ ਵਿਅਕਤੀ

Punjab News : ਪੰਜਾਬ ਪੁਲਿਸ ਨੇ ਮੰਗਲਵਾਰ ਦੁਪਹਿਰ ਨੂੰ ਅੱਤਵਾਦੀ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਅਤੇ ਟਾਰਗੇਟ ਕਿਲਿੰਗ ਦੇ ਆਰੋਪ 'ਚ ਤਿਹਾੜ ਜੇਲ੍ਹ 'ਚ ਬੰਦ ਰਮਨਦੀਪ ਬੱਗਾ ਉਰਫ਼ ਕੈਨੇਡਾ ਨਾਲ ਸਬੰਧਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਫੜੇ ਗਏ ਦੋਵੇਂ ਵਿਅਕਤੀ ਪੰਜਾਬ ਸਮੇਤ ਗੁਆਂਢੀ ਸੂਬਿਆਂ 'ਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।

ਮੁਲਜ਼ਮਾਂ ਦੀ ਪਛਾਣ ਸਿਮਰਜੋਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਕੋਲੋਂ ਦੋ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦੋਵਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਦਾ ਅਪਰਾਧਿਕ ਇਤਿਹਾਸ ਰਿਹਾ ਹੈ।

ਗੁਰਵਿੰਦਰ ਸਿੰਘ ਕੋਲੋਂ ਪੁੱਛਗਿੱਛ ਦੌਰਾਨ ਮਿਲੀ ਸੀ ਲੀਡ  

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਈ ਮਹੀਨੇ ਵਿੱਚ ਇਕਬਾਲ ਪ੍ਰੀਤ ਸਿੰਘ ਉਰਫ਼ ਬੁਚੀ ਗੈਂਗ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਤੇ ਹੋਰ ਵੀ ਲੋਕ ਸ਼ਾਮਲ ਸਨ, ਜਿਨ੍ਹਾਂ ਕੋਲੋਂ ਪੁਲੀਸ ਨੇ 3 ਪਿਸਤੌਲ ਅਤੇ 13 ਕਾਰਤੂਸ ਬਰਾਮਦ ਕੀਤੇ ਸਨ। ਇਸ ਮੌਕੇ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪੁਲੀਸ ਨੂੰ ਕਈ ਸੁਰਾਗ ਮਿਲੇ। ਉਨ੍ਹਾਂ ਦੱਸਿਆ ਕਿ ਅਮਰੀਕਾ ਦੇ ਬੈਸਟ ਇਕਬਾਲਪ੍ਰੀਤ ਸਿੰਘ ਲਈ ਕਈ ਲੋਕ ਕੰਮ ਕਰ ਰਹੇ ਹਨ। ਇਸ ਤੋਂ ਬਾਅਦ ਹੁਣ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਹੈ। ਦੋਸ਼ੀਆਂ ਨੇ ਖੁਦ ਕਬੂਲ ਕੀਤਾ ਹੈ ਕਿ ਉਹ ਇਕਬਾਲ ਦੇ ਕਹਿਣ 'ਤੇ ਹੀ ਅਪਰਾਧ ਕਰਦੇ ਹਨ।

ਪੁਲਿਸ ਨੂੰ ਕਈ ਖੁਲਾਸੇ ਹੋਣ ਦੀ ਉਮੀਦ

ਏਜੀਟੀਐਫ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਇਸ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਨੂੰ ਅਪਰਾਧ ਮੁਕਤ ਬਣਾਇਆ ਜਾਵੇਗਾ। ਅਪਰਾਧੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸਿਆ ਨਹੀਂ ਜਾਵੇਗਾ। ਪੁਲਸ ਦਾ ਮੰਨਣਾ ਹੈ ਕਿ ਪੁੱਛਗਿੱਛ 'ਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement