Barnala News : ਵਿਜੀਲੈਂਸ ਬਿਊਰੋ ਨੇ ASI ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ
Published : Jun 11, 2024, 7:00 pm IST
Updated : Jun 11, 2024, 7:00 pm IST
SHARE ARTICLE
ASI arrested
ASI arrested

ਥਾਣਾ ਧਨੌਲਾ ਵਿਖੇ ਤਾਇਨਾਤ ASI ਨਿਰਮਲ ਸਿੰਘ ਨੇ ਪੁਲਿਸ ਕੇਸ ਬਦਲੇ ਮੰਗੀ ਸੀ ਰਿਸ਼ਵਤ

Barnala News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement