
Khanna News : ਹਥਿਆਰਬੰਦ ਲੁਟੇਰੇ ਮੋਟਰਸਾਈਕਲ 'ਤੇ ਆਏ
Khanna News : ਖੰਨਾ 'ਚ ਨਕਾਬਪੋਸ਼ ਲੁਟੇਰਿਆਂ ਨੇ ਦਿਨ-ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇੱਥੇ ਪੰਜਾਬ ਐਂਡ ਸਿੰਧ ਬੈਂਕ 'ਚ ਹਥਿਆਰਬੰਦ ਲੁਟੇਰਿਆਂ ਨੇ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁੱਝ ਹਥਿਆਰਬੰਦ ਲੁਟੇਰੇ ਮੋਟਰਸਾਈਕਲ 'ਤੇ ਆਏ ਅਤੇ ਬੈਂਕ ਅੰਦਰ ਦਾਖ਼ਲ ਹੋਏ। ਉਨ੍ਹਾਂ ਨੇ ਬੈਂਕ ਦੇ ਸਟਾਫ਼ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਲੱਖਾਂ ਰੁਪਿਆ ਲੁੱਟਿਆ ਅਤੇ ਗੰਨਮੈਨ ਤੋਂ ਬੰਦੂਕ ਖੋਹ ਕੇ ਫਾਇਰ ਕਰਨੇ ਸ਼ੁਰੂ ਕਰ ਦਿੱਤਾ। ਅਣਪਛਾਤੇ ਲੁਟੇਰੇ ਜਾਂਦੇ ਸਮੇਂ ਬੰਦੂਕ ਉੱਥੇ ਹੀ ਸੁੱਟ ਗਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ।
(For more news apart from Robbers snatched guns from the gunman in the bank in Khanna in broad daylight News in Punjabi, stay tuned to Rozana Spokesman)