Ludhiana West by-election: ਲੁਧਿਆਣਾ 'ਚ 'ਆਪ'​ ਨੂੰ ਮਿਲੀ ਮਜ਼ਬੂਤ, 100 ਤੋਂ ਵੱਧ ਲੋਕ ਹੋਏ ਸ਼ਾਮਲ
Published : Jun 11, 2025, 7:21 pm IST
Updated : Jun 11, 2025, 7:21 pm IST
SHARE ARTICLE
Ludhiana West by-election: AAP gets a boost in Ludhiana, more than 100 people join
Ludhiana West by-election: AAP gets a boost in Ludhiana, more than 100 people join

ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

Ludhiana West by-election: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਰੋਜ਼ ਸੈਂਕੜੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੁੱਧਵਾਰ ਨੂੰ ਵੀ ਇਨ੍ਹਾਂ ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ 'ਆਪ' ਵਿੱਚ ਸ਼ਾਮਲ ਹੋਏ।

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਇਸ ਮੌਕੇ 'ਤੇ 'ਆਪ' ਆਗੂ ਸੁਰਿੰਦਰ ਕਲਿਆਣ, ਸਿੰਮੀ ਚੋਪੜਾ ਅਤੇ ਰਣਜੀਤ ਸਿੰਘ ਬਾਠ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਨ੍ਹਾਂ ਦੇ ਯਤਨਾਂ ਅਤੇ ਸਖ਼ਤ ਮਿਹਨਤ ਸਦਕਾ ਹੀ ਅੱਜ ਇੰਨੀ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਕਾਂਗਰਸ ਪਾਰਟੀ ਦੇ ਸਾਬਕਾ ਸਰਕਲ ਪ੍ਰਧਾਨ ਰਮਨਦੀਪ ਸਿੰਘ ਆਪਣੇ ਸਾਥੀ ਪਰਮਵੀਰ ਸਿੰਘ, ਅਵਤਾਰ ਸਿੰਘ, ਅੰਕੁਸ਼ ਬਜਾਜ, ਚੇਤਨ ਮੋਂਗਾ, ਗੁਰਜੀਤ ਸਿੰਘ ਕੁਲਦੀਪ ਗਰੇਵਾਲ, ਬਲਵਿੰਦਰ ਸਿੰਘ ਕੁਲਦੀਪ ਸਿੰਘ ਕਰਮਵੀਰ ਚੌਧਰੀ ਅਤੇ ਅਰਸ਼ਦੀਪ ਸਿੰਘ ਸਮੇਤ ਲਗਭਗ 40 ਹੋਰ ਲੋਕ ਕਾਂਗਰਸ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਸ਼੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਚੇਅਰਮੈਨ ਤੁਲਸੀ ਰਾਮ, ਕੈਸ਼ੀਅਰ ਅਸ਼ੋਕ ਕੁਮਾਰ, ਵਾਈਸ ਕੈਸ਼ੀਅਰ ਮਹਾਵੀਰ ਫੌਜੀ, ਹੈੱਡ ਸਤੀਸ਼ ਕੁਮਾਰ, ਸੈਕਟਰੀ ਹਰਵੰਸ਼ ਲਾਲ ਗਿਆਨੀ ਅਤੇ ਡਿਪਟੀ ਸੈਕਟਰੀ ਡਾਕਟਰ ਰਣਜੀਤ ਕੁਮਾਰ ਸਮੇਤ 20 ਲੋਕ ਪਾਰਟੀ ਵਿੱਚ ਸ਼ਾਮਲ ਹੋਏ।

ਇਨ੍ਹਾਂ ਤੋਂ ਇਲਾਵਾ, ਲੁਧਿਆਣਾ ਐਂਟੀ ਕਰੱਪਸ਼ਨ ਫਾਊਂਡੇਸ਼ਨ ਦੇ ਕਾਰਜਕਾਰੀ ਮੈਂਬਰ ਰਾਜਨ ਕੁੰਦਰਾ ਵੀ 'ਆਪ' ਵਿੱਚ ਸ਼ਾਮਲ ਹੋਏ। ਜਦੋਂ ਕਿ ਵਾਰਡ ਨੰਬਰ- 65 ਤੋਂ ਭਾਨੂ ਕਿਰਨ, ਰੰਜਨਾ ਭਸੀਨ, ਪ੍ਰਿਆ ਸੋਢੀ ਅਤੇ ਈਸ਼ਾ ਬੱਸੀ ਵੀ ਪਾਰਟੀ ਵਿੱਚ ਸ਼ਾਮਲ ਹੋਏ।

'ਆਪ' ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਸੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਪਿਛਲੇ ਤਿੰਨ ਸਾਲਾਂ ਤੋਂ, ਸਾਡੇ ਘਰ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਸਾਨੂੰ ਬਹੁਤ ਜ਼ਿਆਦਾ ਵਿੱਤੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ, ਸਾਡਾ ਵਿੱਤੀ ਦਬਾਅ ਵੀ ਕਾਫ਼ੀ ਘੱਟ ਗਿਆ ਹੈ।

ਪਾਰਟੀ ਵਿੱਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ 'ਆਪ' ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਵਿੱਚ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ​​ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਫ਼ੈਸਲਾ ਕਰ ਲਿਆ ਹੈ। ਸਾਡੀ ਕੋਸ਼ਿਸ਼ ਜਿੱਤ ਦੇ ਫ਼ਰਕ ਨੂੰ ਵਧਾਉਣ ਦੀ ਹੈ। 'ਆਪ' ਉਮੀਦਵਾਰ ਦੀ ਜਿੱਤ ਬਾਰੇ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਦਾ ਵੱਡੇ ਫ਼ਰਕ ਨਾਲ ਜਿੱਤਣਾ ਯਕੀਨੀ ਹੈ। ਕਾਂਗਰਸ ਅਤੇ ਭਾਜਪਾ ਦੂਜੇ ਸਥਾਨ ਲਈ ਲੜ ਰਹੇ ਹਨ।

(For more news apart from  Ludhiana West by-election: AAP gets a boost in Ludhiana, more than 100 people join News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement