Punjab News : ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

By : BALJINDERK

Published : Jun 11, 2025, 8:58 pm IST
Updated : Jun 11, 2025, 8:58 pm IST
SHARE ARTICLE
ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ
ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

Punjab News : ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 78 ਕਰੋੜ ਰੁਪਏ ਦੇ ਅਤਿ-ਆਧੁਨਿਕ ਸਪੋਰਟਸ ਹੱਬ ਦਾ ਰੱਖਿਆ ਨੀਂਹ ਪੱਥਰ

Jalandhar News in Punjabi : ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਰਲਟਨ ਪਾਰਕ ਨੂੰ ਅਤਿ-ਆਧੁਨਿਕ ਸਪੋਰਟਸ ਹੱਬ ਵਿੱਚ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰਾਜੈਕਟ 78 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ।


ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਨਵੀਆਂ ਖੇਡ ਸਹੂਲਤਾਂ ਭਾਰਤ ਦੀ ਖੇਡ ਰਾਜਧਾਨੀ ਵਜੋਂ ਜਲੰਧਰ ਨੂੰ ਮਿਲੇ ਦਰਜੇ ਨੂੰ ਹੋਰ ਮਜ਼ਬੂਤ ਕਰਨਗੀਆਂ। ਸਮਾਰਟ ਸਿਟੀ ਮਿਸ਼ਨ ਦੇ ਤਹਿਤ, ਬਰਲਟਨ ਪਾਰਕ ਨੂੰ ਇੱਕ ਵਿਆਪਕ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਸਹੂਲਤਾਂ ਸ਼ਾਮਲ ਹਨ। ਇਸ ਪ੍ਰੋਜੈਕਟ ਤਹਿਤ ਇੱਕ ਅਤਿ-ਆਧੁਨਿਕ ਕ੍ਰਿਕਟ ਮੈਦਾਨ ਸਮੇਤ ਵੱਖ-ਵੱਖ ਹੋਰ ਸਟੇਡੀਅਮ ਅਤੇ ਆਧੁਨਿਕ ਖੇਡ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਦੋ ਬਹੁ-ਮੰਤਵੀ ਸਟੇਡੀਅਮ ਵੀ ਵਿਕਸਤ ਕੀਤੇ ਜਾ ਰਹੇ ਹਨ ਜਿਹਨਾਂ ਵਿੱਚੋਂ ਇੱਕ ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਬੈਡਮਿੰਟਨ ਅਤੇ ਕੁਸ਼ਤੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਦੂਜਾ ਵੇਟਲਿਫਟਿੰਗ, ਜੂਡੋ ਅਤੇ ਕਬੱਡੀ ਲਈ ਤਿਆਰ ਕੀਤਾ ਜਾ ਰਿਹਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਫੁੱਟਬਾਲ ਅਤੇ ਹਾਕੀ ਲਈ ਵੱਖਰੇ ਸਟੇਡੀਅਮ ਬਣਾਉਣ ਦੀ ਵੀ ਯੋਜਨਾ ਉਲੀਕੀ ਗਈ ਹੈ ਅਤੇ ਨਾਲ ਹੀ ਯੋਗਾ ਪ੍ਰੇਮੀਆਂ ਲਈ ਇੱਕ ਸਮਰਪਿਤ ਯੋਗਾ ਸ਼ੈੱਡ ਅਤੇ ਨੌਜਵਾਨ ਖਿਡਾਰੀਆਂ ਲਈ ਇੱਕ ਸਕੇਟਿੰਗ ਰਿੰਕ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਸਾਈਕਲਿੰਗ ਅਤੇ ਜੌਗਿੰਗ ਟਰੈਕ ਬਣਾਏ ਜਾਣਗੇ ਅਤੇ ਮੌਜੂਦਾ ਲਾਅਨ ਟੈਨਿਸ ਕੋਰਟਾਂ ਨੂੰ ਆਧੁਨਿਕ ਬਣਾਇਆ ਜਾਵੇਗਾ।

ਦੋਵਾਂ ਆਗੂਆਂ ਨੇ ਕਿਹਾ ਕਿ ਸਪੋਰਟਸ ਹੱਬ ਦੇ ਇੰਨਡੋਰ ਸਟੇਡੀਅਮ ਵਿੱਚ 500 ਦਰਸ਼ਕਾਂ ਅਤੇ ਆਊਟਡੋਰ ਵਿੱਚ 1,000 ਦਰਸ਼ਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਉਨ੍ਹਾਂ ਕਿਹਾ ਕਿ ਜਨਤਕ ਸਹੂਲਤ ਵਿੱਚ ਵਾਧਾ ਕਰਨ ਲਈ, ਇਸ ਸਹੂਲਤ ਵਿੱਚ ਕੈਫੇਟੇਰੀਆ, ਸ਼ਾਪਿੰਗ ਕੰਪਲੈਕਸ/ਵੈਂਡਿੰਗ ਜ਼ੋਨ, ਭਰੋਸੇਯੋਗ ਬਿਜਲੀ ਅਤੇ ਪਾਣੀ ਦੀ ਸਪਲਾਈ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਨਿਰਵਿਘਨ ਬਿਜਲੀ ਨੂੰ ਯਕੀਨੀ ਬਣਾਉਣ ਲਈ ਕੰਪਲੈਕਸ ਨੂੰ ਟ੍ਰਾਂਸਫਾਰਮਰਾਂ ਅਤੇ ਡੀ.ਜੀ. ਸੈੱਟਾਂ ਨਾਲ ਲੈਸ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਾਰਕ ਵਿੱਚ ਐਂਟਰੀ ਲਈ ਤਿੰਨ ਮੁੱਖ ਰਾਸਤਿਆਂ, ਸੁਚਾਰੂ ਆਵਾਜਾਈ ਪ੍ਰਬੰਧਨ ਲਈ ਟ੍ਰੈਫਿਕ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸੜਕਾਂ ਨੂੰ ਸੁੰਦਰ ਲੈਂਡਸਕੇਪਿੰਗ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹੱਬ ਵਿੱਚ 200 ਤੋਂ ਵੱਧ ਚਾਰ-ਪਹੀਆ ਵਾਹਨਾਂ ਅਤੇ 150 ਤੋਂ ਵੱਧ ਦੋ-ਪਹੀਆ ਵਾਹਨਾਂ ਲਈ ਪਾਰਕਿੰਗ ਦੀ ਸਹੂਲਤ ਉਪਲੱਬਧ ਹੋਵੇਗੀ। ਜਲੰਧਰ ਦੀ ਅਮੀਰ ਖੇਡ ਵਿਰਾਸਤ ਨੂੰ ਉਜਾਗਰ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਸ਼ਹਿਰ ਨੂੰ ਬਰਲਟਨ ਪਾਰਕ, ਸੁਰਜੀਤ ਹਾਕੀ ਸਟੇਡੀਅਮ ਅਤੇ ਸਪੋਰਟਸ ਕਾਲਜ ਵਰਗੀਆਂ ਸੰਸਥਾਵਾਂ ਦੇ ਕਾਰਨ ਵਿਸ਼ਵ ਪੱਧਰ ‘ਤੇ ਜਾਣਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਤਿਆਰ ਕੀਤੀਆਂ ਜਾਂਦੀਆਂ ਫੁਟਬਾਲਾਂ, ਰਗਬੀ ਗੇਂਦਾਂ ਅਤੇ ਹੋਰ ਉਪਕਰਨ ਫੀਫਾ ਵਿਸ਼ਵ ਕੱਪ ਅਤੇ ਰਾਸ਼ਟਰਮੰਡਲ ਖੇਡਾਂ ਵਰਗੇ ਵੱਕਾਰੀ ਸਮਾਗਮਾਂ ਵਿੱਚ ਵਰਤੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਦੁਨੀਆ ਭਰ ਦੇ ਚੋਟੀ ਦੇ ਕ੍ਰਿਕਟ ਖਿਡਾਰੀ ਜਲੰਧਰ ਵਿੱਚ ਬਣੇ ਕ੍ਰਿਕਟ ਬੱਲਿਆਂ ਦੀ ਵਰਤੋਂ ਕਰਦੇ ਹਨ ਅਤੇ ਪੰਜਾਬ ਦੀ ਖੇਡ ਪਰੰਪਰਾ ਇੱਥੋਂ ਸ਼ੁਰੂ ਹੋ ਕੇ ਇੱਥੋਂ ਹੀ ਨਵੀਆਂ ਬੁਲੰਦੀਆਂ ਤੱਕ ਗਈ ਹੈ। ਦੋਵਾਂ ਆਗੂਆਂ ਨੇ ਦਹੁਰਾਇਆ ਕਿ ਪੰਜਾਬ ਸਰਕਾਰ ਖੇਡ ਸੈਕਟਰ ਵਿੱਚ ਜਲੰਧਰ ਦੀ ਪ੍ਰਮੁੱਖਤਾ ਨੂੰ ਹੋਰ ਅੱਗੇ ਲੈ ਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਇਹ ਪ੍ਰੋਜੈਕਟ ਅਗਲੇ ਸਾਲ ਅੰਦਰ ਮੁਕੰਮਲ ਹੋ ਜਾਵੇਗਾ ਅਤੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

(For more news apart from New beginnings: Burlton Park will change its face News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement