Punjab Heatwave Alert News: ਪੰਜਾਬ ਵਿਚ ਭਿਆਨਕ ਗਰਮੀ ਨੇ ਕੀਤਾ ਬੁਰਾ ਹਾਲ, ਸੂਬੇ ਵਿਚ ਗਰਮੀ ਨਾਲ ਹੋਈ ਪਹਿਲੀ ਮੌਤ
Published : Jun 11, 2025, 3:28 pm IST
Updated : Jun 11, 2025, 3:31 pm IST
SHARE ARTICLE
Punjab Heatwave Alert News in punjabi
Punjab Heatwave Alert News in punjabi

Punjab Heatwave Alert News: ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਨਾਲ ਗਈ ਜਾਨ

Punjab Heatwave Alert News in punjabi : ਪੰਜਾਬ ਵਿਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਸੂਬੇ ਦਾ ਤਾਪਮਾਨ  45 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ।  ਇਸ ਭਿਆਨਕ ਗਰਮੀ ਨੇ ਇਕ ਵਿਅਕਤੀ ਦੀ ਜਾਨ ਲੈ ਲਈ ਹੈ। ਮ੍ਰਿਤਕ ਦੀ ਪਛਾਣ 62 ਸਾਲਾ ਵਿਜੇ ਕੁਮਾਰ ਵਜੋਂ ਹੋਈ ਹੈ। ਵਿਜੇ ਕੁਮਾਰ ਹਿਮਾਚਲ ‘ਚੋਂ ਪੇਂਟ ਦਾ ਕੰਮ ਮੁਕਾ ਕੇ ਵਾਪਸ ਆਪਣੇ ਘਰ ਆ ਰਿਹਾ ਸੀ। ਇਸ ਦੌਰਾਨ ਉਹ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਕੁਝ ਸਮੇਂ ਲਈ ਆਰਾਮ ਕਰਨ ਲਈ ਬੈਠ ਗਿਆ, ਜਿਥੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ।

ਗਰਮੀ ਅਤੇ ਲੂ ਕਾਰਨ ਉਸ ਦੀ ਸਿਹਤ ਬਹੁਤ ਖ਼ਰਾਬ ਹੋ ਗਈ ਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਰੇਲਵੇ ਪੁਲਿਸ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਅਤੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕੀਤੀ। 

ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 5.4 ਡਿਗਰੀ ਵੱਧ ਹੈ। ਬਠਿੰਡਾ ਦੇਸ਼ ਵਿੱਚ ਸਭ ਤੋਂ ਗਰਮ ਰਿਹਾ ਹੈ। ਇੱਥੇ 47.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 43 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ। ਅੱਜ 18 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਨੂੰ ਵੀ ਗਰਮੀ ਵਧਣ ਦੀ ਸੰਭਾਵਨਾ ਹੈ। ਇਹ ਸਥਿਤੀ 12 ਜੂਨ ਤੱਕ ਬਣੀ ਰਹਿ ਸਕਦੀ ਹੈ, ਜਿਸ ਤੋਂ ਬਾਅਦ ਮੀਂਹ ਪੈਣ ਦੀ ਉਮੀਦ ਹੈ।

(For more news apart from 'Punjab Heatwave Alert News in punjabi ', stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement