Sidhu Moosewala BBC Documentary : ਬੀ.ਬੀ.ਸੀ. ਨੇ ਡਾਕੂਮੇਂਟਰੀ 'The Killing Call' ਨੂੰ ਕੀਤਾ ਰਿਲੀਜ਼, ਜਾਣੋ ਕੀ ਹੈ ਖ਼ਾਸ
Published : Jun 11, 2025, 5:19 pm IST
Updated : Jun 11, 2025, 5:19 pm IST
SHARE ARTICLE
Sidhu Moosewala BBC Documentary: BBC releases documentary 'The Killing Call', know what's special
Sidhu Moosewala BBC Documentary: BBC releases documentary 'The Killing Call', know what's special

BBC ਨੇ ਇਹ ਡਾਕੂਮੈਂਟਰੀ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤੀ

Sidhu Moosewala BBC Documentary :  ਵਿਵਾਦ ਦੇ ਵਿਚਕਾਰ BBC ਨੇ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਬਣੀ ਡਾਕੂਮੈਂਟਰੀ 'The Killing Call' ਨੂੰ ਰਿਲੀਜ਼ ਕਰ ਦਿੱਤਾ ਹੈ।  BBC ਨੇ ਇਹ ਡਾਕੂਮੈਂਟਰੀ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤੀ ਹੈ।  ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡਾਕੂਮੈਂਟਰੀ 'ਤੇ ਜਤਾਇਆ ਇਤਰਾਜ ਸੀ। ਡਾਕੂਮੈਂਟਰੀ ਦੀ ਰਿਲੀਜ਼ ਨੂੰ ਰੁਕਵਾਉਣ ਲਈ ਬੀਤੇ ਦਿਨੀਂ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ BBC ਨੇ ਪਰਿਵਾਰ ਦੇ ਸਖ਼ਤ ਇਤਰਾਜ਼ ਨੂੰ ਨਜ਼ਰ ਅੰਦਾਜ਼ ਕੀਤਾ ਹੈ।

ਡਾਕੂਮੈਂਟਰੀ ’ਚ ਸਿੱਧੂ ਮੂਸੇਵਾਲਾ ਦੀਆਂ ਨਿੱਜੀ ਤਸਵੀਰਾਂ, ਉਸ ਦੇ ਕਤਲ ਨਾਲ ਜੁੜੀਆਂ ਘਟਨਾਵਾਂ ਤੇ ਹੋਰ ਸੰਵੇਦਨਸ਼ੀਲ ਜਾਣਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਇਹ ਸਭ ਕੁਝ ਉਨ੍ਹਾਂ ਜਾਂ ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਕੀਤਾ ਗਿਆ। ਬਲਕੌਰ ਸਿੰਘ ਨੇ ਕਿਹਾ ਸੀ ਕਿ ਸਿੱਧੂ ਦੇ ਕਤਲ ਨਾਲ ਜੁੜਿਆ ਟਰਾਇਲ ਅਜੇ ਚੱਲ ਰਿਹਾ ਹੈ। ਅਜਿਹੇ ’ਚ ਕਿਸੇ ਵੀ ਤਰ੍ਹਾਂ ਦੀ ਡਾਕੂਮੈਂਟਰੀ ਜਾਂ ਜਾਣਕਾਰੀ ਦਾ ਜਨਤਕ ਪ੍ਰਸਾਰਣ ਜਾਂ ਸਕਰੀਨਿੰਗ ਕੇਸ ਦੀ ਜਾਂਚ ਤੇ ਟਰਾਇਲ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਹ ਨਾ ਸਿਰਫ ਪਰਿਵਾਰ ਦੀ ਨਿੱਜਤਾ ਦਾ ਉਲੰਘਣ ਹੈ, ਸਗੋਂ ਕਾਨੂੰਨੀ ਪ੍ਰਕਿਰਿਆ ’ਤੇ ਵੀ ਅਸਰ ਪਾ ਸਕਦੀ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 32ਵਾਂ ਜਨਮ ਦਿਨ ਹੈ।  ਸਿੱਧੂ ਦੇ 3 ਗੀਤਾਂ ਦੀ ਐਲਬਮ "ਮੂਸ ਪ੍ਰਿੰਟ" ਦੇ ਨਾਂਅ ਨਾਲ ਰਿਲੀਜ਼ ਹੋਣ ਜਾ ਰਹੀ ਹੈ। ਪਿਤਾ ਨੇ ਕਿਹਾ ਕਿ ਹਰ ਜਨਮਦਿਨ 'ਤੇ ਸਿੱਧੂ ਦੇ ਫੈਨਜ਼ ਨੂੰ ਕੁਝ ਨਵਾਂ ਮਿਲਦਾ ਰਹੇ, ਇਸ ਲਈ ਇਹ ਕੋਸ਼ਿਸ਼ ਜਾਰੀ ਰਹੇਗੀ। ਸਿੱਧੂ ਦੇ ਜਿੰਨੇ ਵੀ ਗੀਤ ਰਿਕਾਰਡ ਹਨ, ਉਹਨਾਂ ਨੂੰ ਹੌਲੀ-ਹੌਲੀ ਰਿਲੀਜ਼ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ 8 ਗੀਤ ਰਿਲੀਜ਼ ਹੋਏ ਹਨ। ਉਨ੍ਹਾਂ ਦੇ ਸਾਰੇ ਗੀਤਾਂ ਨੂੰ ਪਹਿਲਾਂ ਵਾਂਗ ਹੀ ਪ੍ਰਸਿੱਧੀ ਮਿਲੀ। ਇਹ ਸਾਰੇ ਗਾਣੇ ਉਸਦੇ ਅਧਿਕਾਰਤ ਅਕਾਊਂਟ 'ਤੇ ਰਿਲੀਜ਼ ਕੀਤੇ ਗਏ ਸਨ।

ਡਾਕੂਮੇਂਟਰੀ ਦੀਆਂ ਖ਼ਾਸ ਗੱਲਾਂ-

ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਚੁੱਕਿਆ ਸਵਾਲ
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ
ਕਿਸਾਨੀ ਅੰਦੋਲਨ ਯੋਗਦਾਨ ਅਤੇ ਸਮਰਥਨ ਦੀਆ ਵੀਡਿਓ ਵੀ ਦਿਖਾਈਆਂ ਗਈਆਂ
ਸਿੱਧੂ ਮੂਸੇਵਾਲਾ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਕੀਤੇ ਸਵਾਲ ਦਾ ਵੀ ਜ਼ਿਕਰ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM

ਮੋਟਰ 'ਤੇ CM ਨਾਲ ਗੱਲ ਕਰਨ ਮਗਰੋਂ ਕੀ ਬੋਲੇ ਕਿਸਾਨ ?

28 Jul 2025 5:18 PM

Operation Mahadev : Terrorist Hashim Musa | Who was Hashim Musa?Mastermind of Pahalgam terror attack

28 Jul 2025 5:16 PM

Patiala Police vs Kisan : ਪਟਿਆਲਾ 'ਚ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ

26 Jul 2025 5:49 PM

ਕਾਰਗਿਲ ਜੰਗ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਅੱਜ ਵੀ ਹੈ ਘਰ 'ਚ ਕਮਰਾ, ਹਰ ਵਕਤ ਕਮਰੇ 'ਚ ਚਲਦਾ ਹੈ ਪੱਖਾ ਅਤੇ ਲਾਈਟ

26 Jul 2025 5:48 PM
Advertisement