ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ: ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ
Published : Jun 11, 2026, 10:02 pm IST
Updated : Jun 11, 2026, 10:02 pm IST
SHARE ARTICLE
Amritsar: Case of attempted sacrilege by a person at Gurdwara Shaheed Baba Gurbaksh Singh Ji
Amritsar: Case of attempted sacrilege by a person at Gurdwara Shaheed Baba Gurbaksh Singh Ji

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾਅ ਰਿਹਾ, ਪ੍ਰੰਤੂ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪ੍ਰੰਤੂ ਸਰਕਾਰਾਂ ਦੀ ਨਲਾਇਕੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਅੱਜ ਤੱਕ ਸਰਕਾਰਾਂ ਉਸ ਸਾਜਿਸ਼ ਦਾ ਪਤਾ ਲਗਾਉਣ ਵਿਚ ਵੀ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਹੈ। ਜਿਸ ਪਿਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਪੁਲਿਸ ਦੀ ਹਿਰਾਸਤ ਵਿਚ ਹੈ। ਜੇਕਰ ਅਜੇ ਵੀ ਇਸ ਘਟਨਾ ਦੇ ਸਾਜਿਸ਼ਕਰਤਾ ਸਾਹਮਣੇ ਨਹੀਂ ਲਿਆਂਦੇ ਜਾਂਦੇ ਤਾਂ ਇਹ ਸਪਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ। ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋਣ ਇਸ ਲਈ ਸੁਚੇਤ ਹੋ ਕੇ ਸੇਵਾ ਨਿਭਾਈ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement