ਖ਼ਬਰਾਂ |

ਤਾਜ਼ਾ |

ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਈ.ਡੀ. ਨੇ ਤਿੰਨ ਘੰਟੇ ਕੀਤੀ ਪੁੱਛਗਿੱਛ

By : JAGDISH

Published : Jun 11, 2026, 5:38 pm IST
Updated : Jun 11, 2026, 5:38 pm IST
SHARE ARTICLE
Former Congress MLA Kushaldeep Singh Dhillon questioned by ED for three hours
Former Congress MLA Kushaldeep Singh Dhillon questioned by ED for three hours

ਜਲੰਧਰ ਈ.ਡੀ. ਨੇ ਕੁਝ ਦਸਤਾਵੇਜ਼ ਮੰਗੇ ਸਨ ਜੋ ਉਨ੍ਹਾਂ ਨੂੰ ਸੌਂਪ ਦਿੱਤੇ ਹਨ : ਢਿੱਲੋਂ

ਜਲੰਧਰ : ਜਲੰਧਰ ਵਿੱਚ ਮਨੀ ਲਾਂਡਰਿੰਗ ਦੇ ਮਾਮਲਿਆਂ ਨੂੰ ਲੈ ਕੇ ਈਡੀ (ED) ਲਗਾਤਾਰ ਕਾਰਵਾਈ ਕਰ ਰਹੀ ਹੈ। ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਤਿੰਨ ਸਾਲ ਪੁਰਾਣੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ਦੂਜੀ ਵਾਰ ਈ.ਡੀ. ਦਫ਼ਤਰ ਜਲੰਧਰ ਪਹੁੰਚੇ । ਕਾਂਗਰਸ ਦੇ ਸਾਬਕਾ ਐਮ.ਐਲ.ਏ. ਕਿੱਕੀ ਢਿੱਲੋਂ ਖ਼ਿਲਾਫ਼ ਮਈ 2023 ਵਿੱਚ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਲੰਧਰ ਈ.ਡੀ. ਦੇ ਅਧਿਕਾਰੀਆਂ ਨੇ ਕਿੱਕੀ ਢਿੱਲੋਂ ਲਈ ਸਵਾਲਾਂ ਦੀ ਇੱਕ ਸੂਚੀ ਤਿਆਰ ਕੀਤੀ ਹੈ। ਜ਼ਿਕਰਯੋਗ ਹੈ ਕਿ 3 ਜੂਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਨੇ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਤੋਂ 9 ਘੰਟੇ ਪੁੱਛਗਿੱਛ ਕੀਤੀ ਸੀ ਅਤੇ ਪੁੱਛਗਿੱਛ ਤੋਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।

ਉਨ੍ਹਾਂ ਨੇ ਕਿਹਾ ਸੀ ਕਿ ਉਹ ਸਵਾਲਾਂ ਦੇ ਜਵਾਬ ਦੇ ਕੇ ਬਾਹਰ ਆਏ ਹਨ ਅਤੇ ਈ.ਡੀ. ਨੇ ਉਨ੍ਹਾਂ ਨਾਲ ਸਹਿਯੋਗ ਕੀਤਾ ਹੈ। ਈ.ਡੀ. ਨੇ ਕੀ ਸਵਾਲ ਪੁੱਛੇ, ਇਸ 'ਤੇ ਢਿੱਲੋਂ ਨੇ ਕਿਹਾ ਕਿ ਅਜੇ ਉਨ੍ਹਾਂ ਦਾ ਮਾਮਲਾ ਅਦਾਲਤ (ਕੋਰਟ) ਵਿੱਚ ਚੱਲ ਰਿਹਾ ਹੈ, ਇਸ ਲਈ ਉਹ ਇਸ ਬਾਰੇ ਜ਼ਿਆਦਾ ਕੁਝ ਨਹੀਂ ਦੱਸ ਸਕਣਗੇ। ਜਲੰਧਰ ਈ.ਡੀ. ਨੇ ਕੁਝ ਦਸਤਾਵੇਜ਼ ਮੰਗੇ ਸਨ, ਜੋ ਉਨ੍ਹਾਂ ਨੂੰ ਸੌਂਪ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਨਿਆਂ ਪ੍ਰਣਾਲੀ 'ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਅਤੇ ਉਮੀਦ ਹੈ ਕਿ ਕੋਰਟ ਤੋਂ ਉਨ੍ਹਾਂ ਨੂੰ ਇਨਸਾਫ਼ ਮਿਲੇਗਾ । ਇੰਨਾ ਕਹਿ ਕੇ ਢਿੱਲੋਂ ਆਪਣੀ ਗੱਡੀ ਵਿੱਚ ਫ਼ਰੀਦਕੋਟ ਲਈ ਰਵਾਨਾ ਹੋ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement