ਖ਼ਬਰਾਂ |

ਤਾਜ਼ਾ |

ਸਾਲੇ ਦੇ ਵਿਆਹ ਲਈ ਲਿਆ ਸੀ 2 ਲੱਖ ਦਾ ਕਰਜ਼ਾ; ਪੈਸੇ ਵਾਪਸ ਨਾ ਕਰਨ 'ਤੇ ਜੀਜੇ ਨੇ ਕੀਤੀ ਆਤਮਹੱਤਿਆ

By : GAGANDEEP

Published : Jun 11, 2026, 1:05 pm IST
Updated : Jun 11, 2026, 1:05 pm IST
SHARE ARTICLE
Sirhind suicide News
Sirhind suicide News

ਸਾਲੇ ਤੇ ਸੱਸ ਨੇ ਜਵਾਈ ਦੀ ਕੁੱਟਮਾਰ ਵੀ ਕੀਤੀ

ਥਾਣਾ ਸਰਹਿੰਦ ਦੇ ਅਧੀਨ ਆਉਂਦੇ ਪਿੰਡ ਦਾਲੋ ਮਾਜਰਾ ਵਿਖੇ ਸਾਲੇ ਅਤੇ ਸੱਸ ਤੋਂ ਪ੍ਰੇਸ਼ਾਨ ਹੋ ਕੇ ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਚੌਹਾਨ ਵਾਸੀ ਪਿੰਡ ਦਾਲੋ ਮਾਜਰਾ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਸੁਰੇਸ਼ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਖੋਫ਼ਨਾਕ ਕਦਮ ਚੁੱਕਣ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿੱਚ ਸੱਸ ਅਤੇ ਸਾਲੇ ਵੱਲੋਂ ਤੰਗ-ਪ੍ਰੇਸ਼ਾਨ ਕਰਨ ਦਾ ਜ਼ਿਕਰ ਕੀਤਾ ਗਿਆ।

​ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਅਨੁਸਾਰ, ਜੋਗਿੰਦਰ ਨੇ ਆਪਣੇ ਸਾਲੇ ਦੇ ਵਿਆਹ ਲਈ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਪਰ ਸਾਲੇ ਨੇ ਪੈਸੇ ਵਾਪਸ ਨਹੀਂ ਕੀਤੇ ਅਤੇ ਆਪਣੀ ਮਾਂ ਨਾਲ ਮਿਲ ਕੇ ਜੋਗਿੰਦਰ ਦੀ ਕੁੱਟਮਾਰ ਵੀ ਕੀਤੀ।

ਇਸੇ ਪਰੇਸ਼ਾਨੀ ਕਾਰਨ ਉਸ ਨੇ 6 ਜੂਨ 2026 ਨੂੰ ਸਰਹਿੰਦ ਪਟਿਆਲਾ ਰੋਡ 'ਤੇ ਪੈਂਦੇ ਪਿੰਡ ਆਦਮਪੁਰ ਨੇੜੇ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ​ਪੁਲਿਸ ਨੂੰ ਮ੍ਰਿਤਕ ਦੀ ਲਾਸ਼ 10 ਜੂਨ ਨੂੰ ਪਟਿਆਲਾ ਦੇ ਜੈ ਨਗਰ ਨਜ਼ਦੀਕ ਨਹਿਰ ਵਿੱਚੋਂ ਬਰਾਮਦ ਹੋਈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਸਾਲੇ ਗੁਰਪ੍ਰੀਤ ਸਿੰਘ ਅਤੇ ਸੱਸ ਸੋਮਾ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement