ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ 'ਚ ਤੇਜ਼ ਹਨੇਰੀ ਦਾ ਕਹਿਰ, ਕੰਧ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ
Published : Jun 11, 2026, 10:24 pm IST
Updated : Jun 11, 2026, 10:24 pm IST
SHARE ARTICLE
Strong wind causes havoc in Amritsar, one person dies after wall collapses
Strong wind causes havoc in Amritsar, one person dies after wall collapses

ਕਈ ਥਾਵਾਂ 'ਤੇ ਹਨੇਰੀ-ਝੱਖੜ ਨਾਲ ਭਾਰੀ ਨੁਕਸਾਨ, ਕਰੇਨ ਪਲਟੀ, ਦਰੱਖਤ ਡਿੱਗੇ, ਆਵਾਜਾਈ ਤੇ ਜਨਜੀਵਨ ਪ੍ਰਭਾਵਿਤ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੀਰਵਾਰ ਸ਼ਾਮ ਅਚਾਨਕ ਆਈ ਤੇਜ਼ ਹਨੇਰੀ ਅਤੇ ਝੱਖੜ ਨੇ ਸ਼ਹਿਰ ਵਿੱਚ ਕਈ ਥਾਵਾਂ 'ਤੇ ਭਾਰੀ ਤਬਾਹੀ ਮਚਾ ਦਿੱਤੀ। ਦਿਨ ਭਰ ਦੀ ਤਪਦੀ ਗਰਮੀ ਤੋਂ ਬਾਅਦ ਮੌਸਮ ਨੇ ਅਚਾਨਕ ਕਰਵਟ ਲਈ ਅਤੇ ਤੇਜ਼ ਹਵਾਵਾਂ ਨੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ। ਹਨੇਰੀ ਕਾਰਨ ਸ਼ਹਿਰ ਦੇ  ਲੋਹਗੜ੍ਹ ਇਲਾਕੇ ਵਿੱਚ ਦਰੱਖਤ ਡਿੱਗਣ, ਢਾਂਚਿਆਂ ਨੂੰ ਨੁਕਸਾਨ ਪਹੁੰਚਣ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸਭ ਤੋਂ ਦੁਖਦਾਈ ਘਟਨਾ ਭਗਤਾਂ ਵਾਲਾ ਇਲਾਕੇ ਵਿੱਚ ਮਾਤਾ ਚਿੰਤਪੁਰਨੀ ਮੰਦਿਰ ਨੇੜੇ ਵਾਪਰੀ, ਜਿੱਥੇ ਤੇਜ਼ ਹਵਾਵਾਂ ਕਾਰਨ ਇੱਕ ਦੀਵਾਰ ਡਿੱਗ ਗਈ। ਇਸ ਹਾਦਸੇ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।

ਉੱਥੇ ਹੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਬਣ ਰਹੇ ਇੱਕ ਬਹੁ-ਮੰਜ਼ਲਾ ਹੋਟਲ ਦੇ ਬਾਹਰ ਲੱਗੀ ਵਿਸ਼ਾਲ ਕਰੇਨ ਵੀ ਤੇਜ਼ ਹਵਾਵਾਂ ਦਾ ਸਾਹਮਣਾ ਨਾ ਕਰ ਸਕੀ ਅਤੇ ਪਲਟ ਕੇ ਨੇੜਲੀ ਇੱਕ ਇਮਾਰਤ ਉੱਤੇ ਜਾ ਡਿੱਗੀ। ਇਸ ਘਟਨਾ ਵਿੱਚ ਭਾਵੇਂ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ, ਪਰ ਇਮਾਰਤ ਅਤੇ ਹੋਰ ਸੰਪਤੀ ਨੂੰ ਕਾਫੀ ਮਾਲੀ ਨੁਕਸਾਨ ਪਹੁੰਚਿਆ ਹੈ।  ਸੂਚਨਾ ਮਿਲਣ ਤੋਂ ਬਾਅਦ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਦਰੱਖਤ ਨੂੰ ਹਟਾ ਕੇ ਆਵਾਜਾਈ ਮੁੜ ਬਹਾਲ ਕਰਵਾਈ।

ਸ਼ਹਿਰ ਦੇ ਹੋਰ ਕਈ ਇਲਾਕਿਆਂ ਤੋਂ ਵੀ ਦਰੱਖਤ ਡਿੱਗਣ, ਬਿਜਲੀ ਸਪਲਾਈ ਪ੍ਰਭਾਵਿਤ ਹੋਣ ਅਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅਚਾਨਕ ਆਈ ਇਸ ਹਨੇਰੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਮੌਸਮ ਦੀਆਂ ਅਜਿਹੀਆਂ ਅਣਪੇਖੀਆਂ ਤਬਦੀਲੀਆਂ ਦੌਰਾਨ ਸੁਰੱਖਿਆ ਸਬੰਧੀ ਸਾਵਧਾਨੀਆਂ ਵਰਤਣਾ ਬਹੁਤ ਜ਼ਰੂਰੀ ਹੈ। ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪ੍ਰਭਾਵਿਤ ਥਾਵਾਂ 'ਤੇ ਰਾਹਤ ਕਾਰਜ ਜਾਰੀ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement